Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:05 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਮੈਡੀਕਲ ਕਿੱਟਾਂ ਵੰਡੀਆਂ

ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਮੈਡੀਕਲ ਕਿੱਟਾਂ ਵੰਡੀਆਂ

ਦੂਧਨਸਾਧਾਂ, ਦੇਵੀਗੜ੍ਹ 7 ਸਤੰਬਰ :  ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪਟਿਆਲਾ ਜਿਲ੍ਹੇ ਦੇ ਪਿੰਡਾਂ ਬਹਿਲ, ਮਹਿਮੂਦਪੁਰ, ਜੁਲਾਹਖੇੜੀ ਅਤੇ ਦੁਧਨ ਸਾਧਾਂ ਵਿਖੇ ਆਸ਼ਾ ਵਰਕਰਾਂ ਨੂੰ ਪਿੰਡਾਂ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਟੀਮਾਂ ਬਣਾ ਕੇ ਮੁਹਿੰਮ ਚਲਾਉਣ ਲਈ ਕਿਹਾ।
         ਸਿਹਤ ਮੰਤਰੀ ਨੇ ਆਸ਼ਾ ਵਰਕਰਾਂ ਨੂੰ ਫੂਡ ਅਤੇ ਦਵਾਈਆਂ ਦੀਆਂ ਕਿੱਟਾਂ ਵੀ ਵੰਡੀਆਂ ਜੋ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪ੍ਰਦਾਨ ਕੀਤੀਆ ਜਾਣਗੀਆਂ। ਓਹਨਾ ਕਿਹਾ ਕਿ ਬਿਮਾਰੀਆਂ ਦੀ ਰੋਕਥਾਮ ਸਰਕਾਰ ਦੀ ਪਹਿਲੀ ਤਰਜੀਹ ਹੈ। ਓਹਨਾ ਡਿਸਪੈਂਸਰੀ ਵਿਚ ਆਏ ਮਰੀਜਾਂ ਨੂੰ ਖੁਦ ਦਵਾਈਆਂ ਵੰਡੀਆ।
         ਸਿਹਤ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਨੂੰ ਡੇਂਗੂ ਸਮੇਤ ਮੱਛਰਾਂ ਦੇ ਕੱਟਣ ਤੇ ਗੰਦੇ ਪਾਣੀ
ਤੋਂ ਹੋਣ ਵਾਲੀਆਂ ਬਿਮਾਰੀਆਂ, ਸੱਪ ਦੇ ਡੱਸਣ, ਕੁੱਤੇ ਅਤੇ ਬਾਂਦਰ ਦੇ ਕੱਟਣ ਆਦਿ ਵਰਗੀ ਕੋਈ ਦਿੱਕਤ ਆਉਂਦੀ ਹੈ ਤਾਂ ਸਿਹਤ ਸਬੰਧੀ ਐਮਰਜੈਂਸੀ ਦੀ ਸਥਿਤੀ ਵਿਚ ਤੁਰੰਤ 104 ਹੈਲਪ ਲਾਈਨ ਨੰਬਰ ਤੇ ਸੰਪਰਕ ਕੀਤਾ ਜਾਵੇ ਤਾਂ ਜੀ ਓਹਨਾ ਨੂੰ ਤੁਰੰਤ ਮਦਦ ਮਿਲ ਸਕੇ। ਓਹਨਾ ਕਿਹਾ ਕਿ ਸੱਪ ਦੇ ਕੱਟੇ ਤੋਂ ਬਾਅਦ ਜਖਮ ਨੂੰ ਸਾਬਣ ਨਾਲ ਚੰਗੀ ਤਰ੍ਰਾਂ ਧੋਣਾ ਚਾਹੀਦਾ ਹੈ।
         ਸਿਹਤ ਮੰਤਰੀ ਨੇ ਦੁੱਧਨ ਸਾਧਾਂ ਦੇ ਹੈਲਥ ਸੈਂਟਰ ਦਾ ਦੌਰਾ ਵੀ ਕੀਤਾ। ਉਨਾਂ ਵਾਰਡਾਂ ‘ਚ ਜਾ ਕੇ ਮਰੀਜਾਂ ਦਾ ਹਾਲ ਪੁੱਛਿਆ। ਉਥੇ ਹੀ ਓਹਨਾ ਪਿੰਡ ਦੇ ਲੋਕਾਂ ਦੀਆਂ ਸਮਸਿਆਵਾਂ ਨੂੰ ਵੀ ਸੁਣਿਆ ਅਤੇ ਤੁਰੰਤ ਹਲ ਕਰਨ ਦੇ ਨਿਰਦੇਸ਼ ਅਧਿਕਾਰੀਆਂ ਨੂੰ ਦਿੱਤੇ।ਓਹਨਾ ਭਰੋਸਾ ਦਵਾਇਆ ਕਿ ਹੜ੍ਹਾਂ ਦੌਰਾਨ ਜਿਹਨਾਂ ਦੇ ਘਰਾਂ ਦੀਆਂ ਛੱਤਾਂ ਖਰਾਬ ਹੋ ਚੁੱਕੀਆਂ ਹਨ, ਓਹਨਾ ਦੀ ਮਦਦ ਲਈ ਸਰਕਾਰ ਵੱਲੋਂ ਕਦਮ ਚੁੱਕੇ ਜਾ ਰਹੇ ਹਨ।
        ਡਾ ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ  ਮੱਛਰਾਂ ਦੇ ਪ੍ਰਜਨਨ ਸਥਾਨਾਂ ਦੀ ਸਖ਼ਤ ਨਿਗਰਾਨੀ ਸਮੇਤ ਮੱਛਰਾਂ ਦਾ ਲਾਰਵਾ ਨਸ਼ਟ ਕਰਨ ਦੀ ਹਦਾਇਤ ਕੀਤੀ ਤਾਂ ਕਿ ਡੇਂਗੂ ਤੇ ਮੱਛਰ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ।
      ਇਸ ਮੌਕੇ ਓਹਨਾ ਦੇ ਨਾਲ ਐਸ ਡੀ ਐਮ ਹਰਜੋਤ ਕੌਰ, ਐਸ ਡੀ ਐਮ ਕ੍ਰਿਪਾਲ ਵੀਰ ਸਿੰਘ, ਸਿਵਲ ਸਰਜਨ ਡਾ. ਜਗਪਾਲ ਇੰਦਰ ਸਿੰਘ  ਅਤੇ ਹੋਰ ਅਧਿਕਾਰੀ ਮੌਜੂਦ ਸਨ।
Advertisement
Advertisement
Advertisement
Advertisement
Scroll to Top