Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:51 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵਲੋਂ ਭਾਰੀ ਮੀਂਹ ਤੇ ਹੜ੍ਹ ਤੋਂ ਪ੍ਰਭਾਵਿਤ ਸਕੂਲਾਂ ਦੀਆਂ ਇਮਾਰਤਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵਲੋਂ ਭਾਰੀ ਮੀਂਹ ਤੇ ਹੜ੍ਹ ਤੋਂ ਪ੍ਰਭਾਵਿਤ ਸਕੂਲਾਂ ਦੀਆਂ ਇਮਾਰਤਾਂ ਦਾ ਜਾਇਜ਼ਾ

ਪਟਿਆਲਾ, 8 ਸਤੰਬਰ :  ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਭਾਰੀ ਮੀਂਹ ਕਰਕੇ ਅਤੇ ਹੜ੍ਹ ਦੇ ਪਾਣੀ ਕਰਕੇ ਨੁਕਸਾਨੇ ਗਏ ਸਕੂਲਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਭਾਰੀ ਬਰਸਾਤ ਤੇ ਪਾਣੀ ਆਉਣ ਕਰਕੇ ਨੁਕਸਾਨੀਆਂ ਗਈਆਂ ਛੱਤਾਂ, ਚਾਰਦੀਵਾਰੀ ਤੇ ਸਕੂਲਾਂ ਦੇ ਹੋਏ ਹੋਰ ਨੁਕਸਾਨ ਦੀ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਪਿੰਡ ਦਦਹੇੜੀਆਂ ਤੇ ਗੰਗਰੋਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਛੱਤ ਖਰਾਬ ਹੋਣ ਕਰਕੇ ਕਮਰਿਆਂ ‘ਚ ਆਏ ਪਾਣੀ ਸਮੇਤ ਜਵਾਲਾਪੁਰ, ਉਲਟਪੁਰ ਦੇ ਸਕੂਲ ‘ਚ ਹੜ੍ਹ ਦੇ ਪਾਣੀ ਆਉਣ ਕਰਕੇ ਟੁੱਟੀ ਦੀਵਾਰ ਤੇ ਹੋਰ ਨੁਕਸਾਨ ਦਾ ਨਿਰੀਖਣ ਕੀਤਾ। ਉਨ੍ਹਾਂ ਦੇ ਨਾਲ ਐਸ.ਡੀ.ਐਮ ਹਰਜੋਤ ਕੌਰ ਮਾਵੀ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਿੱਖਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ, ਜਿਸ ਲਈ ਬਰਸਾਤ ਤੇ ਹੜ੍ਹ ਦੇ ਪਾਣੀ ਕਰਕੇ ਨੁਕਸਾਨੇ ਗਏ ਸਕੂਲਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇਗੀ ਤਾਂ ਕਿ ਵਿਦਿਆਰਥੀਆਂ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਾ ਹੋਵੇ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਕੂਲਾਂ ਦੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨੂੰ ਤਰਜੀਹ ਦਿੱਤੀ ਜਾਵੇ ਅਤੇ ਸਕੂਲਾਂ ਦੀ ਮੁਰੰਮਤ ਸੁਚੱਜੇ ਢੰਗ ਨਾਲ ਕਰਵਾਈ ਜਾਵੇ ਅਤੇ ਕਮਰਿਆਂ ਦੀਆਂ ਛੱਤਾਂ, ਨਵੇਂ ਕਮਰਿਆਂ ਦੀ ਲੋੜ ਸਮੇਤ ਚਾਰਦੀਵਾਰੀ ਤੇ ਹੋਰ ਜਰੂਰੀ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾਵੇ।

ਡਾ. ਪ੍ਰੀਤੀ ਯਾਦਵ ਨੇ ਆਪਣੇ ਦੌਰੇ ਦੌਰਾਨ ਉਲਟਪੁਰ ਦੀ ਪੰਚਾਇਤ ਤੇ ਹੋਰ ਪਿੰਡ ਵਾਸੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਹੜ੍ਹਾਂ ਕਰਕੇ ਨੁਕਸਾਨੀ ਗਈ ਫ਼ਸਲ ਦਾ ਜਾਇਜ਼ਾ ਲਿਆ ਅਤੇ ਮਵੇਸ਼ੀਆਂ ਲਈ ਚਾਰਾ ਤੇ ਆਚਾਰ ਭੇਜੇ ਜਾਣ ਬਾਬਤ ਜਾਣਕਾਰੀ ਦਿੱਤੀ। ਪਿੰਡ ਵਾਸੀਆਂ ਨੇ ਦੱਸਿਆ ਕਿ ਕੁਝ ਦਿਨਾਂ ਬਾਅਦ ਪਾਣੀ ਉਤਰ ਜਾਣ ਕਰਕੇ ਕੁਝ ਰਾਹਤ ਮਿਲ ਜਾਵੇਗੀ।

ਉਨ੍ਹਾਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨੂੰ ਹਦਾਇਤ ਕੀਤੀ ਕਿ ਹੜ੍ਹ ਕਰਕੇ ਨੁਕਸਾਨੀਆਂ ਗਈਆਂ ਪਾਣੀ ਸਪਲਾਈ ਦੀਆਂ ਪਾਇਪਾਂ ਠੀਕ ਕਰਵਾਈਆਂ ਜਾਣ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇ ਤੇ ਪਾਣੀ ਦੀ ਕਲੋਰੀਨੇਸ਼ਨ ਵੀ ਕੀਤੀ ਜਾਵੇ।

ਇਸ ਮੌਕੇ ਲੋਕਾਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਪਾਣੀ ਕਰਕੇ ਫਸਲਾਂ ਮਾਰੀਆਂ ਗਈਆਂ ਹਨ ਤੇ ਪਸ਼ੂਆਂ ਲਈ ਚਾਰੇ ਦੀ ਵੀ ਤੰਗੀ ਪੈਦਾ ਹੋ ਗਈ ਹੈ, ਜਿਸ ‘ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡ ਦੀ ਲੋੜ ਮੁਤਾਬਕ ਹਰਾ ਚਾਰਾ ਤੇ ਸਾਇਲੇਜ ਭਿਜਵਾਇਆ ਜਾ ਰਿਹਾ ਹੈ ਤੇ ਕਿਸੇ ਵਸਤੂ ਦੀ ਕੋਈ ਕਮੀਂ ਨਹੀਂ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਲੋਕਾਂ ਦੇ ਨਾਲ ਖੜ੍ਹਾ ਹੈ।

Advertisement
Advertisement
Advertisement
Advertisement
Scroll to Top