Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:44 am

+91 90915 01313 , +91 90916 01313

punjabbanni@gmail.com
punjabbani@yahoo.com

ਸੀਐਮ ਵਲੋ 20 ਹਜਾਰ ਰੁਪਏ ਪ੍ਰਤੀ ਏੇਕੜ ਦੇਣ ਦਾ ਐਲਾਨ

ਸੀਐਮ ਵਲੋ 20 ਹਜਾਰ ਰੁਪਏ ਪ੍ਰਤੀ ਏੇਕੜ ਦੇਣ ਦਾ ਐਲਾਨ

ਚੰਡੀਗੜ, 8 ਸਤੰਬਰ : ਪੰਜਾਬ ਦੀ ਕੈਬਨਿਟ ਮੀਟਿੰਗ ਵਿਚ ਅੱਜ ਹੜ੍ਹ ਪ੍ਰਭਾਵਿਤ ਇਲਾਕੇ ਦੇ ਖੇਤਾਂ ਵਿੱਚ ਆਈ ਮਿੱਟੀ ਨੂੰ ਚੁੱਕਣ ਲਈ ‘ਜਿਸ ਦਾ ਖੇਤ ਉਸ ਦੀ ਰੇਤ’ ਮੁਹਿੰਮ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਵਿੱਚ ਹਿੱਸਾ ਵੀ ਲਿਆ ਗਿਆ।

ਪੰਜਾਬ ਵਜ਼ਾਰਤ ਨੇ ਅੱਜ ਦੀ ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਇਲਾਕੇ ਦੇ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਇਸ ਨਾਲ ਕਿਸਾਨ ਆਪਣੇ ਖੇਤਾਂ ਵਿੱਚੋਂ ਗਾਰ ਦੇ ਰੂਪ ਵਿਚ ਆਈ ਰੇਤ ਚੁੱਕ ਕੇ ਅੱਗੇ ਵੇਚ ਸਕਣਗੇ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਕਰਕੇ ਆਪਣੀ ਜੀਅ ਗੁਆਉਣ ਵਾਲੇ ਪਰਿਵਾਰਾਂ ਨੂੰ 4 ਲੱਖ ਰੁਪਏ ਪ੍ਰਤੀ ਵਿਅਕਤੀ ਮੁਆਵਜ਼ਾ ਦੇਵੇਗੀ। ਜਿਨ੍ਹਾਂ ਲੋਕਾਂ ਦੇ ਘਰ ਢਹਿ ਗਏ ਹਨ, ਉਸ ਬਾਰੇ ਸਰਵੇ ਕਰਵਾਇਆ ਜਾਵੇਗਾ ਅਤੇ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕੇ ਦੇ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਵਿੱਚੋਂ ਲਏ ਕਰਜ਼ੇ ਦੀ ਅਦਾਇਗੀ ਲਈ ਛੇ ਮਹੀਨੇ ਦਾ ਵਾਧੂ ਸਮਾਂ ਦਿੱਤਾ ਜਾਵੇਗਾ।

ਇਸ ਦੌਰਾਨ ਕਿਸਾਨਾਂ ਨੂੰ ਛੇ ਮਹੀਨੇ ਕੋਈ ਕਿਸ਼ਤ ਭਰਨ ਦੀ ਲੋੜ ਨਹੀਂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਪਸ਼ੂਆਂ ਅਤੇ ਹੋਰ ਜਾਨਵਰਾਂ ਦੇ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾਵੇਗਾ। ਉਨਾ ਕਿਹਾ ਕਿ ਕਿਸੇ ਨੂੰ ਘਬਰਾਉਣ ਦੀ ਲੋੜ ਨਹੀ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ।

Advertisement
Advertisement
Advertisement
Advertisement
Scroll to Top