Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Wednesday, 29 Jul 2026 | 10:35 pm

+91 90915 01313 , +91 90916 01313

punjabbanni@gmail.com
punjabbani@yahoo.com

ਨੇਪਾਲ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਅਸਤੀਫਾ

ਨੇਪਾਲ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਅਸਤੀਫਾ

ਦਿਲੀ, 9 ਸਤੰਬਰ : ਨੇਪਾਲ ਵਿਚ ਬੀਤੇ ਦਿਨੀ ਸੋਸਲ ਮੀਡੀਆ ਦੇ ਕਈ ਐਪਾਂ ਉਪਰ ਪਾਬੰਦੀ ਲਗਾਉਣ ਦੇ ਹੁਕਮਾਂ ਤੋ ਭੜਕੇ ਲੋਕਾਂ ਨੇ ਜਿਥੇ ਜੋਰਦਾਰ ਰੋਸ ਪ੍ਰਦਰਸਨ ਕੀਤਾ। ਉਥੇ ਅੱਜ ਨੇਪਾਲ ਦੇ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਨੇਪਾਲ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਤੇ ਸੋਸ਼ਲ ਮੀਡੀਆ ਐਪਲੀਕੇਸ਼ਨ ’ਤੇ ਪਾਬੰਦੀ ਤੋਂ ਬਾਅਦ ਦੇਸ਼ ਭਰ ਵਿਚ ਪ੍ਰਦਰਸ਼ਨ ਹੋ ਰਹੇ ਹਨ ਤੇ ਅੱਜ ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਦੇ ਦਫਤਰ ਵਿਚ ਦਾਖਲ ਹੋ ਗਏ।

ਇਸ ਤੋਂ ਪਹਿਲਾਂ ਨੇਪਾਲ ਦੇ ਫੌਜ ਮੁਖੀ ਨੇ ਪ੍ਰਧਾਨ ਮੰਤਰੀ ਨੂੰ ਇਹ ਕਹਿੰਦਿਆਂ ਅਸਤੀਫਾ ਦੇਣ ਲਈ ਕਿਹਾ ਸੀ ਕਿ ਅਸਤੀਫਾ ਦੇਣ ਨਾਲ ਹਾਲਾਤ ਸੁਧਰ ਸਕਦੇ ਹਨ। ਇਸ ਤੋਂ ਪਹਿਲਾਂ ਓਲੀ ਸਰਕਾਰ ਦੇ ਤਿੰਨ ਮੰਤਰੀਆਂ ਨੇ ਵੀ ਅਸਤੀਫਾ ਦਿੱਤਾ ਸੀ ਤੇ ਵਿਰੋਧੀ ਪਾਰਟੀਆਂ ਵਲੋਂ ਪ੍ਰਧਾਨ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ।

Scroll to Top