Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Wednesday, 29 Jul 2026 | 10:26 pm

+91 90915 01313 , +91 90916 01313

punjabbanni@gmail.com
punjabbani@yahoo.com

ਉਪ ਰਾਸ਼ਟਰਪਤੀ ਚੋਣ : ਪ੍ਰਧਾਨ ਮੰਤਰੀ ਮੋਦੀ ਨੇ ਪਾਈ ਵੋਟ

ਉਪ ਰਾਸ਼ਟਰਪਤੀ ਚੋਣ : ਪ੍ਰਧਾਨ ਮੰਤਰੀ ਮੋਦੀ ਨੇ ਪਾਈ ਵੋਟ

ਦਿੱਲੀ, 9 ਸਤੰਬਰ : ਉਪ ਰਾਸ਼ਟਰਪਤੀ ਨੂੰ ਲੈ ਕੇ ਸੱਤਾਧਾਰੀ ਐੱਨਡੀਏ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਤੇ ‘ਇੰਡੀਆ’ ਗੱਠਜੋੜ ਦੇ ਸਾਂਝੇ ਉਮੀਦਵਾਰ ਬੀ.ਸੁਦਰਸ਼ਨ ਰੈੱਡੀ ਦਰਮਿਆਨ ਸਿੱਧਾ ਮੁਕਾਬਲਾ ਹੈ, ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲੀ ਵੋਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ।

ਹਾਲਾਂਕਿ ਗਿਣਤੀਆਂ ਮਿਣਤੀਆਂ ਪੱਖੋਂ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਉਮੀਦਵਾਰ ਰਾਧਾਕ੍ਰਿਸ਼ਨਨ ਦਾ ਹੱਥ ਉੱਤੇ ਹੈ। ਜਗਦੀਧ ਧਨਖੜ ਵੱਲੋਂ ਮੌਨਸੂਨ ਇਲਾਸ ਦੇ ਪਹਿਲੇ ਦਿਨ 21 ਜੁਲਾਈ ਨੂੰ ਅਚਾਨਕ ਸਿਹਤ ਕਾਰਨਾਂ ਦੇ ਹਵਾਲੇ ਨਾਲ ਅਸਤੀਫ਼ਾ ਦੇਣ ਕਰਕੇ ਉਪ ਰਾਸ਼ਟਰਪਤੀ ਦੀ ਚੋਣ ਕਰਵਾਉਣੀ ਪਈ ਹੈ।

ਸ਼ੁਰੂਆਤੀ ਵੋਟਰਾਂ ਵਿੱਚ ਕੇਂਦਰੀ ਮੰਤਰੀ ਰਾਜਨਾਥ ਸਿੰਘ, ਅਰਜੁਨ ਰਾਮ ਮੇਘਵਾਲ ਅਤੇ ਕਿਰਨ ਰਿਜਿਜੂ ਸ਼ਾਮਲ ਸਨ। ਰਾਜ ਸਭਾ ਦੇ ਡਿਪਟੀ ਚੇਅਰਪਰਸਨ ਹਰੀਵੰਸ਼, ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਅਤੇ ‘ਸਪਾ’ ਨੇਤਾ ਰਾਮ ਗੋਪਾਲ ਯਾਦਵ ਵੀ ਆਪਣੀ ਵੋਟ ਪਾਉਣ ਲਈ ਪੁੱਜੇ ਹਨ। ਸੰਸਦ ਦੇ ਦੋਵਾਂ ਸਦਨਾਂ ਦੇ ਮੈਂਬਰ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸੰਸਦ ਭਵਨ ਵਿੱਚ ਆਪਣੀ ਵੋਟ ਪਾਉਣਗੇ। ਵੋਟਾਂ ਦੀ ਗਿਣਤੀ ਸ਼ਾਮ 6 ਵਜੇ ਸ਼ੁਰੂ ਹੋਵੇਗੀ, ਅਤੇ ਨਤੀਜੇ ਦੇਰ ਸ਼ਾਮ ਐਲਾਨੇ ਜਾਣਗੇ।

Scroll to Top