Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Wednesday, 29 Jul 2026 | 10:24 pm

+91 90915 01313 , +91 90916 01313

punjabbanni@gmail.com
punjabbani@yahoo.com

ਹੜ ਪ੍ਰਭਾਵਿਤ ਇਲਾਕਿਆਂ ਦਾ ਪ੍ਰਧਾਨ ਮੰਤਰੀ ਮੋਦੀ ਨੇ ਲਿਆ ਜਾਇਜਾ

ਹੜ ਪ੍ਰਭਾਵਿਤ ਇਲਾਕਿਆਂ ਦਾ ਪ੍ਰਧਾਨ ਮੰਤਰੀ ਮੋਦੀ ਨੇ ਲਿਆ ਜਾਇਜਾ

ਦਿਲੀ, 9 ਸਤੰਬਰ : ਦੇਸ਼ ਵਿਚ ਹੜਾਂ ਦੀ ਆਈ ਭਾਰੀ ਆਪਦਾ ਤੋ ਬਾਅਦ ਅੱਜ ਦੇਸ ਦੇ ਪ੍ਰਧਾਨ ਮੰਤਰੀ ਜਾਇਜਾ ਲੈਣ ਲਈ ਹਿਮਾਚਲ ਪ੍ਰਦੇਸ਼ ਵਿੱਚ ਪੁਜੇ ਹਨ, ਜਿਥੇ ਉਨਾ ਹੜ੍ਹ ਪ੍ਰਭਾਵਿਤ ਤੇ ਜ਼ਮੀਨ ਖਿਸਕਣ ਵਾਲੇ ਇਲਾਕਿਆਂ ਦਾ ਜਾਇਜ਼ਾ ਲਿਆ। ਉਹ ਆਫ਼ਤ ਪ੍ਰਭਾਵਿਤ ਮੰਡੀ ਅਤੇ ਕੁੱਲੂ ਜ਼ਿਲ੍ਹਿਆਂ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ ਕਾਂਗੜਾ ਪਹੁੰਚੇ।

ਕਾਂਗੜਾ ਦੇ ਗੱਗਲ ਹਵਾਈ ਅੱਡੇ ’ਤੇ ਪਹੁੰਚਣ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ, ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਤੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਸਵਾਗਤ ਕੀਤਾ। ਸ੍ਰੀ ਮੋਦੀ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਮਗਰੋਂ ਕਾਂਗੜਾ ਤੋਂ ਪੰਜਾਬ ਦੇ ਪਠਾਨਕੋਟ ਤੇ ਅੱਗੇ ਗੁਰਦਾਸਪੁਰ ਜਾਣਗੇ।

ਮੋਦੀ ਦੁਪਹਿਰ ਕਰੀਬ 1.30 ਵਜੇ ਗੱਗਲ ਹਵਾਈ ਅੱਡੇ ‘ਤੇ ਉਤਰੇ। ਸ੍ਰੀ ਮੋਦੀ ਮੁੱਖ ਮੰਤਰੀ ਸੁੱਖੂ ਅਤੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਮੀਟਿੰਗ ਕਰਨਗੇ, ਜਿਸ ਵਿਚ ਇਸ ਸਾਲ ਮੌਨਸੂਨ ਦੌਰਾਨ ਰਾਜ ਨੂੰ ਹੋਏ ਨੁਕਸਾਨ ਬਾਰੇ ਪੇਸ਼ਕਾਰੀ ਦਿੱਤੀ ਜਾਵੇਗੀ। ਪਹਾੜੀ ਰਾਜ ਨੂੰ 4500 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ, ਜਦੋਂ ਕਿ 370 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 41 ਅਜੇ ਵੀ ਲਾਪਤਾ ਹਨ। ਸਭ ਤੋਂ ਵੱਧ ਨੁਕਸਾਨ ਲੋਕ ਨਿਰਮਾਣ ਵਿਭਾਗ ਨੂੰ ਹੋਇਆ ਹੈ ਕਿਉਂਕਿ ਸੜਕਾਂ ਅਤੇ ਪੁਲਾਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਿਆ ਹੈ।

Scroll to Top