Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 1:49 pm

+91 90915 01313 , +91 90916 01313

punjabbanni@gmail.com
punjabbani@yahoo.com

ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਪਟਿਆਲਾ, 9 ਸਤੰਬਰ :   ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਾਰ ਲੈਣ ਲਈ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ. ਯੂ.), ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਨੇ ਜ਼ਿਲ੍ਹੇ ਦੇ ਭੁੰਨਰਹੇੜੀ ਬਲਾਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਭਸਮੜਾ, ਜਲਾਹਖੇੜੀ, ਸਾਧੂਨਗਰ ਆਦਿ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ।
ਇਸ ਦੌਰੇ ਦੌਰਾਨ ਟੀਮ ਨੇ ਕਿਸਾਨਾਂ ਨੂੰ ਹੜ੍ਹ ਕਾਰਨ ਫ਼ਸਲਾਂ ਅਤੇ ਪਸ਼ੂਆਂ ਨੂੰ ਪੈਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਅਤੇ ਇਲਾਜ ਸੰਬੰਧੀ ਉਪਾਅ ਦੱਸੇ ਅਤੇ ਇਸ ਸੰਕਟ ਦੇ ਸਮੇਂ ਪਸ਼ੂਆਂ ਦੀ ਖ਼ੁਰਾਕ ਅਤੇ ਪ੍ਰਬੰਧਨ ਬਾਰੇ ਸਲਾਹ ਵੀ ਦਿੱਤੀ। ਇਸ ਦੇ ਨਾਲ-ਨਾਲ, ਡੇਅਰੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਤੁਰੰਤ ਲੋੜਾਂ ਦਾ ਸਰਵੇਖਣ ਵੀ ਕੀਤਾ ਗਿਆ। ਇਸ ਪਹਿਲ ਦਾ ਉਦੇਸ਼ ਡੇਅਰੀ ਕਿਸਾਨਾਂ ਦੇ ਨੁਕਸਾਨ ਨੂੰ ਘੱਟ ਕਰਨਾ ਅਤੇ ਇਸ ਮੁਸ਼ਕਲ ਵੇਲੇ ਦੌਰਾਨ ਪਸ਼ੂਆਂ ਦੀ ਸਿਹਤ ਨੂੰ ਯਕੀਨੀ ਬਣਾਉਣਾ ਸੀ।
ਇਸ ਦੌਰੇ ਦੌਰਾਨ ਟੀਮ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੜ੍ਹਾਂ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਫ਼ਸਲਾਂ ਦੀ ਸਾਂਭ ਸੰਭਾਲ ਕਰਨ ਲਈ ਪੀ. ਏ. ਯੂ. ਲੁਧਿਆਣਾ ਵੱਲੋਂ ਸਿਫ਼ਾਰਿਸ਼ ਅਚਨਚੇਤੀ ਫ਼ਸਲ ਯੋਜਨਾ ਬੰਦੀ (ਕੌਂਟੀਜੇਂਸੀ ਪਲਾਨ) ਬਾਰੇ ਚਾਨਣਾ ਪਾਇਆ। ਇਸ ਦੌਰੇ ਵਿੱਚ ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਤੋਂ ਡਾ. ਨਿਸ਼ਾ ਸ਼ਰਮਾ, ਜ਼ਿਲ੍ਹਾ ਪਸਾਰ ਮਾਹਿਰ (ਸਬਜ਼ੀ ਵਿਗਿਆਨ), ਕੇ.ਵੀ.ਕੇ. ਤੋਂ ਡਾ. ਗੁਰਅੰਸ਼ਪ੍ਰੀਤ ਸਿੰਘ ਸੇਠੀ, ਸਹਾਇਕ ਪ੍ਰੋਫੈਸਰ (ਪਸ਼ੂ ਪਾਲਣ) ਅਤੇ ਡਾ. ਗੁਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਮੌਜੂਦ ਰਹੇ।
Advertisement
Advertisement
Advertisement
Advertisement
Scroll to Top