Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 11:28 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਧਾਰੀ ਸਰਪੰਚ ਨੂੰ ਰੋਕਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ : ਬਡੂੰਗਰ 

ਅੰਮ੍ਰਿਤਧਾਰੀ ਸਰਪੰਚ ਨੂੰ ਰੋਕਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ : ਬਡੂੰਗਰ 

ਪਟਿਆਲਾ, 18 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪਟਿਆਲਾ ਦੇ ਨਾਭਾ ਅਧੀਨ ਪੈਂਦੇ ਪਿੰਡ ਕਾਲਸਨਾ ਦੇ ਅੰਮ੍ਰਿਤਧਾਰੀ ਸਰਪੰਚ ਗੁਰਧਿਆਨ ਸਿੰਘ ਨੂੰ ਸ਼੍ਰੀ ਸਾਹਿਬ ਪਹਿਨ ਕੇ ਦਿੱਲੀ ਦੇ ਲਾਲ ਕਿਲੇ ਵਿੱਚ ਆਜ਼ਾਦੀ ਦਿਵਸ ਦੇ ਰਾਸ਼ਟਰੀ ਸਮਾਗਮ ਵਿੱਚ ਸ਼ਾਮਿਲ ਨਾ ਹੋਣ ਦਿੱਤੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ ।
ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਨਾਭਾ ਦੇ ਪਿੰਡ ਕਾਲਸਨਾ ਦੀ ਪੰਚਾਇਤ ਦੀ ਸਵੱਛ ਭਾਰਤ ਮੁਹਿੰਮ ਤਹਿਤ ਚੋਣ ਹੋਈ ਸੀ ਤੇ ਕੇਂਦਰੀ ਜਲ ਸ਼ਕਤੀ ਮੰਤਰੀ ਵੱਲੋਂ ਪਿੰਡ ਦੀ ਪੰਚਾਇਤ ਨੂੰ ਪ੍ਰਧਾਨ ਮੰਤਰੀ ਦੇ ਸਮਾਗਮ ਵਿੱਚ ਸ਼ਾਮਿਲ ਹੋ ਕੇ ਸਨਮਾਨਤ ਕਰਨ ਲਈ ਸੱਦਾ ਦਿੱਤਾ ਗਿਆ ਸੀ, ਪਰੰਤੂ ਅੰਮ੍ਰਿਤਧਾਰੀ ਸਰਪੰਚ ਗੁਰਧਿਆਨ ਸਿੰਘ ਨੂੰ ਸ਼੍ਰੀ ਸਾਹਿਬ ਉਤਾਰ ਕੇ ਰਾਸ਼ਟਰੀ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ, ਜਦਕਿ ਸਰਪੰਚ ਗੁਰਧਿਆਨ ਸਿੰਘ ਨੇ ਸ਼੍ਰੀ ਸਾਹਿਬ ਉਤਾਰ ਕੇ ਸਮਾਗਮ ਵਿੱਚ ਜਾਣ ਤੋਂ ਮਨਾ ਕਰ ਦਿੱਤਾ ।
ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਬਹੁਤ ਹੀ ਅਫਸੋਸ ਦੀ ਗੱਲ ਹੈ ਕਿ ਆਪਣੇ ਹੀ ਦੇਸ਼ ਵਿੱਚ ਅਜਿਹੀਆਂ ਕਾਰਵਾਈਆਂ ਗੁਰਸਿੱਖ ਵਿਅਕਤੀਆਂ ਨਾਲ ਹੋ ਰਹੀਆਂ ਹਨ, ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਿਲ ਵਿਅਕਤੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਗੁਰਸਿੱਖ ਵਿਅਕਤੀਆਂ ਨਾਲ ਅਜਿਹੀਆਂ ਕਿਸੇ ਵੀ ਪ੍ਰਕਾਰ ਦੀਆਂ ਕਾਰਵਾਈਆਂ ਨਾ ਹੋ ਸਕਣ।
ਉਹਨਾਂ ਕਿਹਾ ਕਿ ਦੇਸ਼ ਭਰ ਵਿੱਚ ਕਿਤੇ ਨਾ ਕਿਤੇ ਅਜਿਹੀਆਂ ਘਟਨਾਵਾਂ ਨਿਤ ਦਿਨ ਵਾਪਰਦੀਆਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਤੇ ਵਿਦਿਆਰਥੀਆਂ ਨੂੰ ਵੀ ਪ੍ਰੀਖਿਆ ਕੇਂਦਰਾਂ ਵਿੱਚ ਕੜਾ ਉਤਾਰ ਕੇ ਜਾਣ ਲਈ ਕਿਹਾ ਜਾਂਦਾ ਹੈ, ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਅੰਮ੍ਰਿਤਧਾਰੀ ਸਿੱਖਾਂ ਦੇ ਪੰਜ ਕਕਾਰਾਂ ਨੂੰ ਲੈ ਕੇ ਵਿਸ਼ੇਸ਼ ਤੌਰ ਤੇ ਹੁਕਮ ਜਾਰੀ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਭਵਿੱਖ ਵਿੱਚ ਸਿੱਖਾਂ ਨੂੰ ਇਨ੍ਹਾਂ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ ।
Advertisement
Advertisement
Advertisement
Advertisement
Scroll to Top