Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 11:37 pm

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵਿਖੇ ਵਿਸ਼ੇਸ਼ ਲੈਕਚਰ ਲੜੀ ਦੀ ਸ਼ੁਰੂਆਤ

ਖ਼ਾਲਸਾ ਕਾਲਜ ਪਟਿਆਲਾ ਵਿਖੇ ਵਿਸ਼ੇਸ਼ ਲੈਕਚਰ ਲੜੀ ਦੀ ਸ਼ੁਰੂਆਤ

ਪਟਿਆਲਾ, 19 ਅਗਸਤ 2025 : ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਗੁਰਿਆਈ ਦਿਵਸ ਨੂੰ ਸਮਰਪਿਤ, ਖ਼ਾਲਸਾ ਕਾਲਜ ਪਟਿਆਲਾ ਵੱਲੋਂ ਇੱਕ ਵਿਸ਼ੇਸ਼ ਲੈਕਚਰ ਲੜੀ ਦੀ ਸ਼ੁਰੂਆਤ ਕੀਤੀ ਗਈ। ਇਹ ਪ੍ਰੋਗਰਾਮ ਕਾਲਜ ਦੇ ਧਰਮ ਅਧਿਐਨ ਵਿਭਾਗ ਅਤੇ ਕਿਰਤ ਕਲੱਬ ਦੇ ਸਾਂਝੇ ਉੱਦਮ ਨਾਲ ਆਯੋਜਿਤ ਕੀਤਾ ਗਿਆ। ਇਸ ਲੈਕਚਰ ਲੜੀ ਦਾ ਪਹਿਲਾ ਸੈਸ਼ਨ ਅੱਜ ਸਫਲਤਾਪੂਰਵਕ ਸੰਪੰਨ ਹੋਇਆ, ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ ਵਿਭਿੰਨ ਪਾਸਾਰਾਂ ‘ਤੇ ਚਰਚਾ ਕੀਤੀ ਗਈ।

ਇਸ ਮੌਕੇ ਮੁੱਖ ਵਕਤਾ ਵਜੋਂ ਡਾ. ਕੰਵਲਜੀਤ ਸਿੰਘ, ਸਹਾਇਕ ਪ੍ਰੋਫੈਸਰ, ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਨੂੰ ਵਿਸਥਾਰਪੂਰਵਕ ਬਿਆਨ ਕੀਤਾ। ਉਨ੍ਹਾਂ ਨੇ ਗੁਰੂ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਗਈ ਸ਼ਹਾਦਤ ‘ਤੇ ਰੌਸ਼ਨੀ ਪਾਈ।
ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਇਸ ਮੌਕੇ ਕਿਹਾ ਕਿ ਗੁਰੂ ਜੀ ਦੀ ਸ਼ਹਾਦਤ ਸਾਨੂੰ ਧਾਰਮਿਕ ਸਹਿਣਸ਼ੀਲਤਾ, ਸੱਚਾਈ ਅਤੇ ਨਿਆਂ ਦੀ ਰਾਹ ‘ਤੇ ਚੱਲਣ ਦੀ ਸਿੱਖਿਆ ਦਿੰਦੀ ਹੈ। ਉਨ੍ਹਾਂ ਨੇ ਇਸ ਲੈਕਚਰ ਲੜੀ ਦੀ ਸ਼ੁਰੂਆਤ ਨੂੰ ਵਿਦਿਆਰਥੀਆਂ ਲਈ ਸਿੱਖ ਇਤਿਹਾਸ ਨਾਲ ਜੁੜਨ ਦਾ ਇੱਕ ਸੁਨਹਿਰੀ ਮੌਕਾ ਕਰਾਰ ਦਿੱਤਾ।

ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਡਾ. ਦਵਿੰਦਰ ਸਿੰਘ ਨੇ ਬਾਖੂਬੀ ਨਿਭਾਈ। ਪ੍ਰੋਗਰਾਮ ਵਿੱਚ ਪ੍ਰੋ. ਜਗਰੂਪ ਕੌਰ, ਡਾ. ਗੁਰਵੀਰ ਸਿੰਘ, ਸ. ਹਰਦੀਪ ਸਿੰਘ, ਡਾ. ਭਗਵੰਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਸ਼ਾਮਲ ਹੋਏ। ਇਸ ਲੈਕਚਰ ਲੜੀ ਦਾ ਮਕਸਦ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਅਤੇ ਵਿਰਸੇ ਬਾਰੇ ਜਾਗਰੂਕ ਕਰਨਾ ਹੈ। ਅਗਲੇ ਸੈਸ਼ਨਾਂ ਵਿੱਚ ਵੀ ਸਿੱਖ ਗੁਰੂਆਂ ਅਤੇ ਸ਼ਹੀਦਾਂ ਦੇ ਜੀਵਨ ‘ਤੇ ਵਿਸਥਾਰ ਪੂਰਵਕ ਚਰਚਾ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top