Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:07 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ੋਨਲ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼

ਜ਼ੋਨਲ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼

ਪਟਿਆਲਾ –  ਜ਼ੋਨ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਹੋਇਆ। ਇਸ ਟੂਰਨਾਮੈਂਟ ਵਿੱਚ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਸ੍ਰੀ ਦਲਜੀਤ ਸਿੰਘ (ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ, ਪਟਿਆਲਾ),  ਸ੍ਰੀ ਚਰਨਜੀਤ ਸਿੰਘ ਅਤੇ ਸ੍ਰੀ ਇਰਸ਼ਾਦ ਖਾਨ ਵਿਸ਼ੇਸ਼ ਤੌਰ ਤੇ ਪਹੁੰਚੇ।

ਟੂਰਨਾਮੈਂਟ ਦੀ ਸ਼ੁਰੂਆਤ ਅੰਡਰ-14 ਦੇ ਮੁਕਾਬਲਿਆਂ ਨਾਲ ਹੋਈ।ਟੂਰਨਾਮੈਂਟ ਦੇ ਪਹਿਲੇ ਮੈਚ ਵਿੱਚ ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਦੀ ਟੀਮ ਨੇ ਸਕੂਲ ਆਫ਼ ਐਮੀਨੈਂਸ ਫੀਲਖਾਨਾ ਦੀ ਟੀਮ ਨੂੰ ਹਰਾਇਆ। ਕ੍ਰਿਕਟ ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸ੍ਰੀ ਸਤਵਿੰਦਰ ਸਿੰਘ, ਸ੍ਰੀਮਤੀ ਮਮਤਾ ਰਾਣੀ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਪ੍ਰਵੀਨ ਕੁਮਾਰ, ਸ੍ਰੀ ਯਸ਼ਦੀਪ ਸਿੰਘ, ਸ੍ਰੀਮਤੀ ਸਿਮਨਦੀਪ ਕੌਰ, ਸ੍ਰੀ ਮਨਦੀਪ ਸਿੰਘ, ਸ੍ਰੀ ਜਸਦੇਵ ਸਿੰਘ ਅਤੇ ਹੋਰ ਕੋਚ ਸਾਹਿਬਾਨ ਮੌਜੂਦ ਸਨ।

Advertisement
Advertisement
Advertisement
Advertisement
Scroll to Top