Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 1:24 am

+91 90915 01313 , +91 90916 01313

punjabbanni@gmail.com
punjabbani@yahoo.com

15 ਅਗਸਤ ਛੁੱਟੀ ਵਾਲੇ ਦਿਨ ਵੀ ਭਰਵਾਇਆ ਜਾ ਸਕੇਗਾ ਪ੍ਰਾਪਰਟੀ ਟੈਕਸ

15 ਅਗਸਤ ਛੁੱਟੀ ਵਾਲੇ ਦਿਨ ਵੀ ਭਰਵਾਇਆ ਜਾ ਸਕੇਗਾ ਪ੍ਰਾਪਰਟੀ ਟੈਕਸ

ਪਟਿਆਲਾ, 13 ਅਗਸਤ – ਪਟਿਆਲਾ ਨਗਰ ਨਿਗਮ ਵੱਲੋਂ ਨਗਰ ਵਾਸੀਆਂ ਨੂੰ ਵੱਡੀ ਸਹੂਲਤ ਦਿੱਤੀ ਗਈ ਹੈ। ਮੇਅਰ ਕੁੰਦਨ ਗੋਗੀਆ ਨੇ ਅੱਜ ਦੱਸਿਆ ਕਿ ਆਉਣ ਵਾਲੇ 15 ਅਗਸਤ ਦੇ ਛੁੱਟੀ ਵਾਲੇ ਦਿਨ ਵੀ ਨਗਰ ਨਿਗਮ ਦਫ਼ਤਰ ਖੁੱਲ੍ਹਾ ਰਹੇਗਾ ਅਤੇ ਲੋਕ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਿਗਮ ਦੇ ਪ੍ਰਾਪਟੀ ਟੈਕਸ ਨਾਲ ਸਬੰਧਤ ਅਧਿਕਾਰੀਆਂ ਨੂੰ ਵੀ ਖਾਸ ਨਿਰਦੇਸ਼ ਦਿੱਤੇ ਗਏ ਹਨ ਕਿ ਟੈਕਸ ਜਮਾਂ ਕਰਵਾਉਣ ਨਿਗਮ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਸੰਜੇ ਕਥੂਰੀਆ ਹੈਡ ਕੈਸ਼ੀਅਰ, ਵਿਸ਼ਾਲ ਸਿਆਲ ਸੁਪਰਡੈਂਟ, ਆਕਾਸ਼ ਰਾਣੀ, ਸੁਨੀਲ ਗੁਲਾਟੀ ਇੰਸਪੈਕਟਰ, ਲੱਕੀ ਲਹਿਲ, ਪੀ ਏ ਟੁ ਮੇਅਰ ਲਵਿਸ਼ ਚੁੱਘ, ਸੈਕਟਰੀ ਟੁ ਮੇਅਰ
ਰਜਿੰਦਰ ਮੋਹਨ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ.

ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ੁਰੂ ਕੀਤੀ ਗਈ ਵਨ ਟਾਈਮ ਸੈਟਲਮੈਂਟ (ਓ ਟੀ ਐਸ) ਸਕੀਮ ਤਹਿਤ ਮਿਲਣ ਵਾਲੀ ਛੂਟ ਸਿਰਫ਼ 15 ਅਗਸਤ ਤੱਕ ਹੀ ਲਾਗੂ ਰਹੇਗੀ। ਇਸ ਮਿਤੀ ਤੋਂ ਬਾਅਦ ਸਕੀਮ ਦੀ ਮਿਆਦ ਖ਼ਤਮ ਹੋ ਜਾਵੇਗੀ ਅਤੇ ਫਿਰ ਟੈਕਸਦਾਤਿਆਂ ਨੂੰ ਬਕਾਇਆ ਰਕਮ ਨਾਲ ਨਾਲ ਜੁਰਮਾਨਾ ਵੀ ਅਦਾ ਕਰਨਾ ਪਵੇਗਾ।

ਮੇਅਰ ਗੋਗੀਆ ਨੇ ਨਗਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਪ੍ਰਾਪਰਟੀ ਟੈਕਸ ਜਲਦੀ ਤੋਂ ਜਲਦੀ ਜਮ੍ਹਾਂ ਕਰਵਾਉਣ ਅਤੇ ਸਰਕਾਰ ਵਲੋਂ ਦਿੱਤੇ ਜਾ ਰਹੇ ਲਾਭ ਦਾ ਫਾਇਦਾ ਲੈਣ। “15 ਅਗਸਤ ਦੇ ਦਿਨ ਨਗਰ ਨਿਗਮ ਦਫ਼ਤਰ ਵਿਸ਼ੇਸ਼ ਤੌਰ ‘ਤੇ ਖੋਲ੍ਹਿਆ ਜਾਵੇਗਾ, ਤਾਂ ਜੋ ਕਿਸੇ ਨੂੰ ਵੀ ਛੂਟ ਵਾਲੀ ਸਕੀਮ ਤੋਂ ਵਾਂਝਾ ਨਾ ਰਹਿਣਾ ਪਵੇ,” ਉਨ੍ਹਾਂ ਕਿਹਾ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਟੈਕਸ ਤੋਂ ਇਕੱਠੀ ਹੋਣ ਵਾਲੀ ਰਕਮ ਸ਼ਹਿਰ ਦੇ ਵਿਕਾਸ ਕਾਰਜਾਂ, ਸੜਕਾਂ ਦੀ ਮੁਰੰਮਤ, ਸਫ਼ਾਈ ਅਤੇ ਹੋਰ ਸੁਵਿਧਾਵਾਂ ‘ਤੇ ਖਰਚ ਕੀਤੀ ਜਾਂਦੀ ਹੈ। ਇਸ ਲਈ ਹਰ ਨਾਗਰਿਕ ਦਾ ਫਰਜ਼ ਹੈ ਕਿ ਉਹ ਸਮੇਂ ਸਿਰ ਆਪਣਾ ਟੈਕਸ ਭਰ ਕੇ ਸ਼ਹਿਰ ਦੇ ਵਿਕਾਸ ਵਿੱਚ ਯੋਗਦਾਨ ਪਾਵੇ।

Advertisement
Advertisement
Advertisement
Advertisement
Scroll to Top