Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 1:29 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਅਜੀਤਾ ਨੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿ਼ਆ

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਅਜੀਤਾ ਨੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿ਼ਆ

ਪਟਿਆਲਾ, 13 ਅਗਸਤ : ਪੰਜਾਬੀ ਯੂਨੀਵਰਸਿਟੀ ਵਿਖੇ ਸਪੋਰਟਸ ਸਾਇੰਸ ਵਿਭਾਗ ਦੇ ਅਧਿਆਪਕ ਪ੍ਰੋ. ਅਜੀਤਾ ਨੇ ਅੱਜ ਆਈ. ਏ. ਐੱਸ. ਐਂਡ ਅਲਾਈਡ ਸਰਵਿਸਜ਼ ਟ੍ਰੇਨਿੰਗ ਸੈਂਟਰ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਜਿ਼ਕਰਯੋਗ ਹੈ ਕਿ ਪ੍ਰੋ. ਅਜੀਤਾ ਡਾਇਰੈਕਟਰ ਸਪੋਰਟਸ ਅਤੇ ਪ੍ਰੋਵੋਸਟ ਦੇ ਅਹੁਦੇ ਉੱਤੇ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।

ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਉਨ੍ਹਾਂ ਵੱਲੋਂ ਅਹੁਦਾ ਸੰਭਾਲ਼ੇ ਜਾਣ ਮੌਕੇ ਉਚੇਚੇ ਤੌਰ ਉੱਤੇ ਪੁੱਜੇ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਡਾਇਰੈਕਟਰ ਕਾਂਸਟੀਚੁਐਂਟ ਕਾਲਜ ਡਾ. ਅਮਰਇੰਦਰ ਸਿੰਘ, ਡੀਨ, ਵਿਦਿਆਰਥੀ ਭਲਾਈ ਪ੍ਰੋ. ਮਮਤਾ ਸ਼ਰਮਾ, ਫਾਰਮਾਸਿਊਟੀਕਲ  ਵਿਭਾਗ ਦੇ ਮੁਖੀ ਡਾ. ਯੋਗਿਤਾ ਬਾਂਸਲ,

ਪ੍ਰਾਣੀ ਵਿਗਿਆਨ ਵਿਭਾਗ ਦੇ ਦੇ ਮੁਖੀ ਡਾ. ਉਂਕਾਰ ਸਿੰਘ, ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ, ਅਰਥ ਸ਼ਾਸਤਰ ਵਿਭਾਗ ਦੇ ਮੁਖੀ ਡਾ. ਜਸਦੀਪ ਸਿੰਘ ਤੂਰ, ਸਪੋਰਟਸ ਸਾਇੰਸ ਵਿਭਾਗ ਦੇ ਮੁਖੀ ਡਾ. ਅਨੁਰਾਧਾ ਲਹਿਰੀ, ਚੀਫ਼ ਮੈਡੀਕਲ ਅਫ਼ਸਰ ਡਾ. ਰੇਗੀਨਾ ਮੈਣੀ ਤੋਂ ਇਲਾਵਾ ਡਾ. ਗੁਰਮੁਖ ਸਿੰਘ, ਡਾ. ਅਵਨੀਤਪਾਲ ਸਿੰਘ , ਡਾ. ਗੁਲਸ਼ਨ ਬਾਂਸਲਰ, ਡਾ. ਰਾਜਿੰਦਰ ਕੁਮਾਰ, ਡਾ. ਰਾਜੇਸ਼ ਗੋਇਲ, ਡਾ. ਦਰਸ਼ਨ ਸਿੰਘ ਆਸ਼ਟ ਆਦਿ ਹਾਜ਼ਰ ਰਹੇ।
ਇਸ ਦੌਰਾਨ ਪ੍ਰੋ. ਅਜੀਤਾ ਨੇ ਸੈਂਟਰ ਦੇ ਵਿਹੜੇ ਵਿੱਚ ਅੰਬ ਦਾ ਬੂਟਾ ਵੀ ਲਗਾਇਆ।
ਜਿ਼ਕਰਯੋਗ ਹੈ ਪ੍ਰੋ. ਅਜੀਤਾ ਹੁਣ ਤੱਕ 16 ਖੋਜਾਰਥੀਆਂ ਨੂੰ ਪੀ-ਐੱਚ.ਡੀ. ਕਰਵਾ ਚੁੱਕੇ ਹਨ। ਉਨ੍ਹਾਂ ਦੇ ਅਨੇਕ ਖੋਜ ਪੱਤਰ ਵੱਖ-ਵੱਖ ਵੱਕਾਰੀ ਰਸਾਲਿਆਂ ਵਿੱਚ ਛਪ ਚੁੱਕੇ ਹਨ।

Advertisement
Advertisement
Advertisement
Advertisement
Scroll to Top