Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 1:29 am

+91 90915 01313 , +91 90916 01313

punjabbanni@gmail.com
punjabbani@yahoo.com

30 ਲੱਖ ਦੀ ਲਾਗਤ ਨਾਲ ਨਿਗਮ ਨੇ ਖਰੀਦੀ ਆਧੁਨਿਕ ਸਕਾਈਲਿਫਟ ਮਸ਼ੀਨ

30 ਲੱਖ ਦੀ ਲਾਗਤ ਨਾਲ ਨਿਗਮ ਨੇ ਖਰੀਦੀ ਆਧੁਨਿਕ ਸਕਾਈਲਿਫਟ ਮਸ਼ੀਨ

ਪਟਿਆਲਾ, 13 ਅਗਸਤ – ਮੇਅਰ ਕੁੰਦਨ ਗੋਗੀਆ ਅਤੇ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਦੀ ਅਗਵਾਈ ਵਿੱਚ ਪਟਿਆਲਾ ਨਗਰ ਨਿਗਮ ਵੱਲੋਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਾਗਰਿਕਾਂ ਨੂੰ ਬਿਹਤਰ ਸੁਵਿਧਾਵਾਂ ਦੇਣ ਵਾਸਤੇ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਨਗਰ ਨਿਗਮ ਨੇ 30 ਲੱਖ ਰੁਪਏ ਦੀ ਲਾਗਤ ਨਾਲ ਇੱਕ ਆਧੁਨਿਕ ਸਕਾਈਲਿਫਟ ਮਸ਼ੀਨ ਖਰੀਦੀ ਹੈ, ਜੋ ਖ਼ਾਸ ਤੌਰ ‘ਤੇ ਉਚਾਈ ‘ਤੇ ਹੋਣ ਵਾਲੇ ਕੰਮਾਂ, ਜਿਵੇਂ ਕਿ ਸਟ੍ਰੀਟ ਲਾਈਟਾਂ ਦੀ ਮੁਰੰਮਤ ਅਤੇ ਤਬਦੀਲੀ, ਲਈ ਵਰਤੀ ਜਾਵੇਗੀ।

ਇਸ ਮੌਕੇ ਸ਼ਿਵਰਾਜ ਸਿੰਘ ਵਿਰਕ ਐਮ.ਸੀ, ਮਨਦੀਪ ਸਿੰਘ ਵਿਰਦੀ ਐਮ.ਸੀ, ਜੀ ਐੱਸ ਓਬਰਾਏ, ਗੁਰਪ੍ਰੀਤ ਵਾਲੀਆ ਐਸ.ਈ, ਕਰਮਿੰਦਰ ਸਿੰਘ ਐਸ.ਡੀ.ਓ, ਜੇਈ ਵਿਜ, ਕ੍ਰਿਸ਼ਨ ਕੁਮਾਰ ਪੀ.ਏ ਨਿਗਮ ਕਮਿਸ਼ਨਰ, ਲਵਿਸ਼ ਚੁੱਘ ਪੀ.ਏ ਟੁ ਮੇਅਰ, ਉਪਕਾਰ ਸਿੰਘ ਸਮਾਜ ਸੇਵੀ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਰਹੇ.

ਮੇਅਰ ਕੁੰਦਨ ਗੋਗੀਆ ਨੇ ਅੱਜ ਜਾਣਕਾਰੀ ਦਿੰਦਿਆਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਕਈ ਇਲਾਕੇ ਅਜਿਹੇ ਹਨ ਜਿੱਥੇ ਸਟ੍ਰੀਟ ਲਾਈਟਾਂ ਕਾਫ਼ੀ ਉੱਚਾਈ ‘ਤੇ ਲੱਗੀਆਂ ਹਨ ਅਤੇ ਪੁਰਾਣੇ ਸਾਧਨਾਂ ਨਾਲ ਉਨ੍ਹਾਂ ਦੀ ਮੁਰੰਮਤ ਕਰਨਾ ਮੁਸ਼ਕਲ ਹੋ ਰਿਹਾ ਸੀ। ਇਸ ਸਮੱਸਿਆ ਦਾ ਹੱਲ ਕਰਨ ਲਈ ਨਗਰ ਨਿਗਮ ਨੇ ਨਵੀਂ ਸਕਾਈਲਿਫਟ ਮਸ਼ੀਨ ਦੀ ਖਰੀਦ ਕੀਤੀ ਹੈ, ਜੋ ਕਿਸੇ ਵੀ ਉਚਾਈ ਤੱਕ ਲੱਗੀਆਂ ਸਟ੍ਰੀਟ ਲਾਈਟਾਂ ਨੂੰ ਆਸਾਨੀ ਨਾਲ ਠੀਕ ਕਰ ਸਕੇਗੀ।

ਉਨ੍ਹਾਂ ਕਿਹਾ ਕਿ ਇਹ ਮਸ਼ੀਨ ਸਿਰਫ ਸਟ੍ਰੀਟ ਲਾਈਟਾਂ ਲਈ ਹੀ ਨਹੀਂ, ਸਗੋਂ ਹੋਰ ਜਨਹਿੱਤ ਦੇ ਕੰਮਾਂ ਜਿਵੇਂ ਹੋਰ ਉਚਾਈ ਵਾਲੇ ਸਥਾਨਾਂ ‘ਤੇ ਮੁਰੰਮਤ ਕਾਰਜ ਕਰਨ ਲਈ ਵੀ ਵਰਤੀ ਜਾਵੇਗੀ। ਇਸ ਨਾਲ ਨਗਰ ਨਿਗਮ ਦੇ ਕੰਮਾਂ ਵਿੱਚ ਤੇਜ਼ੀ ਆਵੇਗੀ ਅਤੇ ਨਾਗਰਿਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਹੋਰ ਜਲਦੀ ਕੀਤਾ ਜਾ ਸਕੇਗਾ।

ਮੇਅਰ ਗੋਗੀਆ ਨੇ ਜ਼ੋਰ ਦਿੰਦਿਆਂ ਕਿਹਾ, “ਸਾਡਾ ਲਕਸ਼ ਨਾਗਰਿਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਅਤੇ ਲੋਕ ਪੱਖੀ ਕੰਮਾਂ ਨੂੰ ਕਰਨ ਵਿੱਚ ਹਮੇਸ਼ਾ ਮੋਹਰੀ ਬਣੇ ਰਹਾਂਗੇ।” ਉਨ੍ਹਾਂ ਨੇ ਕਿਹਾ ਕਿ ਨਵੀਂ ਸਕਾਈਲਿਫਟ ਮਸ਼ੀਨ ਦੇ ਆਉਣ ਨਾਲ ਸ਼ਹਿਰ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਲਾਈਟਿੰਗ ਪ੍ਰਣਾਲੀ ਹੋਰ ਮਜ਼ਬੂਤ ਅਤੇ ਸੁਧਰੀ ਹੋਵੇਗੀ, ਜਿਸ ਨਾਲ ਸੁਰੱਖਿਆ ਅਤੇ ਸੁੰਦਰਤਾ ਦੋਵੇਂ ਵਧਣਗੇ।

ਉਨ੍ਹਾਂ ਨਗਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਲਾਈਟਾਂ ਜਾਂ ਹੋਰ ਸੁਵਿਧਾਵਾਂ ਸਬੰਧੀ ਸਮੱਸਿਆਵਾਂ ਦੀ ਜਾਣਕਾਰੀ ਤੁਰੰਤ ਨਗਰ ਨਿਗਮ ਨੂੰ ਦੇਣ, ਤਾਂ ਜੋ ਮੁਰੰਮਤ ਦੇ ਕੰਮ ਵਿੱਚ ਕੋਈ ਦੇਰੀ ਨਾ ਹੋਵੇ।

Advertisement
Advertisement
Advertisement
Advertisement
Scroll to Top