Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:50 am

+91 90915 01313 , +91 90916 01313

punjabbanni@gmail.com
punjabbani@yahoo.com

15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

ਪਟਿਆਲਾ/ਘਨੌਰ 16 ਅਗਸਤ – ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਆਵਾਜਾਈ ਨੂੰ ਸੁਚੱਜਾ ਬਣਾਉਣ ਦੇ ਉਦੇਸ਼ ਨਾਲ ਸੜਕਾਂ ਦੇ ਨਵੀਨੀਕਰਨ ਅਤੇ ਨਿਰਮਾਣ ਦਾ ਕੰਮ ਜਾਰੀ ਹੈ। ਇਸ ਕੜੀ ਵਿੱਚ ਅੱਜ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ 15 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਬਹਾਦਰਗੜ੍ਹ-ਘਨੌਰ-ਵਾਇਆ ਚਪੜ-ਮੰਘੌਲੀ ਅਤੇ ਬਹਾਦਰਗੜ੍ਹ-ਘਨੌਰ-ਸ਼ੰਭੂ ਸੜਕ ਦਾ ਨੀਂਹ ਪੱਥਰ ਪਿੰਡ ਚਪੜ ਵਿਖੇ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਘਨੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ. ਗੁਰਲਾਲ ਸਿੰਘ ਘਨੌਰ ਵੀ ਹਾਜ਼ਰ ਸਨ।
ਇਸ ਮੌਕੇ ਮੰਤਰੀ ਈ.ਟੀ.ਓ. ਨੇ ਦੱਸਿਆ ਕਿ ਇਹ ਸੜਕ ਸਿਰਫ ਇਲਾਕੇ ਦੀ ਆਵਾਜਾਈ ਲਈ ਹੀ ਨਹੀਂ, ਸਗੋਂ ਉਦਯੋਗਿਕ ਦਰਿਸ਼ਟੀ ਨਾਲ ਵੀ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਸ ਰੂਟ ’ਤੇ ਕਈ ਉਦਯੋਗਿਕ ਇਕਾਈਆਂ ਸਥਿਤ ਹਨ। ਉਨ੍ਹਾਂ ਨੇ ਕਿਹਾ ਕਿ ਸੜਕ ਦੀ ਲੰਬਾਈ 13.45 ਕਿਲੋਮੀਟਰ ਹੈ ਅਤੇ ਇਹ ਪੰਜਾਬ ਨੂੰ ਹਰਿਆਣਾ ਰਾਜ ਨਾਲ ਜੋੜਦੀ ਹੈ। ਓਹਨਾ ਕਿਹਾ ਕਿ ਹੜ੍ਹਾਂ  ਨਾਲ ਇਸ ਸੜਕ ਨੂੰ ਬਹੁਤ ਨੁਕਸਾਨ ਹੋਇਆ ਸੀ, ਜਿਸ ਕਰਕੇ ਲੋਕਾਂ ਨੂੰ ਆਉਣ-ਜਾਣ ਵਿੱਚ ਦਿੱਕਤ ਆ ਰਹੀ ਸੀ। ਪੰਜਾਬ ਸਰਕਾਰ ਨੇ ਲੋਕਾਂ ਦੀ ਸੁਵਿਧਾ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸੜਕ ਦੀ ਨਵੀਨੀਕਰਨ ਲਈ 15 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਹੈ।
ਵਿਧਾਇਕ ਗੁਰਲਾਲ ਘਨੌਰ ਨੇ ਵੀ ਮੰਤਰੀ ਈ.ਟੀ.ਓ. ਅਤੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਇਹ ਸੁਪਨਾ ਸੀ ਕਿ ਪੰਜਾਬ ਦੀ ਕੋਈ ਵੀ ਸੜਕ ਖਰਾਬ ਹਾਲਤ ਵਿੱਚ ਨਾ ਹੋਵੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਵਧੀਆ ਆਵਾਜਾਈ ਪੰਜਾਬ ਸਰਕਾਰ ਦੀ ਪਹਿਲ ਹੈ ਅਤੇ ਇਹ ਸੜਕ ਨਿਰਮਾਣ ਪ੍ਰਾਜੈਕਟ ਉਸੇ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ।
ਓਹਨਾ ਕਿਹਾ ਕਿ ਇਹ ਨਵੀਂ ਸੜਕ ਨਾ ਸਿਰਫ ਵਸਨੀਕਾਂ ਨੂੰ ਸੁਵਿਧਾਜਨਕ ਯਾਤਰਾ ਮੁਹੱਈਆ ਕਰੇਗੀ, ਸਗੋਂ ਆਸ-ਪਾਸ ਦੇ ਵਪਾਰ ਅਤੇ ਉਦਯੋਗ ਨੂੰ ਵੀ ਨਵੀਂ ਰਫ਼ਤਾਰ ਦੇਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸਨਰ ਇਸ਼ਾ ਸਿੰਗਲ , ਐਸ ਡੀ ਐਮ ਅਵਿਕੇਸ਼ ਗੁਪਤਾ ਤੋਂ ਇਲਾਵਾ ਪੰਚਾਇਤੀ ਮੈਂਬਰ ਅਤੇ ਇਲਾਕਾ ਨਿਵਾਸੀ ਵੀ ਮੌਜੂਦ ਸਨ।
Advertisement
Advertisement
Advertisement
Advertisement
Scroll to Top