Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:50 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਵਿਖੇ ਸੁਤੰਤਰਤਾ ਦਿਵਸ ਮਨਾਇਆ ਤੇ ਬੂਟੇ ਵੀ ਲਾਏ

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਵਿਖੇ ਸੁਤੰਤਰਤਾ ਦਿਵਸ ਮਨਾਇਆ ਤੇ ਬੂਟੇ ਵੀ ਲਾਏ

ਪਟਿਆਲਾ, 16 ਅਗਸਤ: ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ 79ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ।ਇਸ ਮੌਕੇ ਸੰਸਥਾ ਦੇ ਮੁਖੀ ਅਰਵਿੰਦਰ ਪਾਲ ਸਿੰਘ ਭੱਟੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਟ੍ਰੇਨਿੰਗ ਅਧੀਨ ਵਾਰਡਰਜ਼ ਵੱਲੋਂ ਰਾਸ਼ਟਰੀ ਝੰਡੇ ਦੇ ਸਨਮਾਨ ਚ ਸ਼ਾਨਦਾਰ ਸਲਾਮੀ ਦਿੱਤੀ ਗਈ।

ਪ੍ਰਿੰਸੀਪਲ ਨੇ ਸੰਸਥਾ ਵਿਖੇ ਆਏ ਮਹਿਮਾਨਾਂ, ਸਟਾਫ ਅਤੇ ਟ੍ਰੇਨੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਨੇ ਸਮਾਰੋਹ ਵਿੱਚ ਸ਼ਾਮਿਲ ਸਟਾਫ ਅਤੇ ਟ੍ਰੇਨੀਜ਼ ਨੂੰ ਸੰਬੋਧਨ ਕਰਦਿਆਂ ਅਜਾਦੀ ਦੇ ਸੰਘਰਸ਼ ਦੌਰਾਨ ਸ਼ਹੀਦ ਹੋਏ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਇਹ ਅਜਾ਼ਦੀ ਸਾਨੂੰ ਬਹੁਤ ਲੰਮੇ ਸੰਘਰਸ਼ ਅਤੇ ਕੁਰਬਾਨੀਆਂ ਤੋਂ ਬਾਅਦ ਮਿਲੀ ਹੈ ਅਤੇ ਸਾਨੂੰ ਆਪਣੇ ਦੇਸ਼ ਦੀ ਤਰੱਕੀ ਲਈ ਹਮੇਸ਼ਾ ਇਕ ਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ।

ਅਰਵਿੰਦਰ ਪਾਲ ਸਿੰਘ ਭੱਟੀ ਨੇ ਟ੍ਰੇਨੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਤਾਕੀਦ ਵੀ ਕੀਤੀ। ਇਸ ਸਮਾਰੋਹ ਦੌਰਾਨ ਸੰਸਥਾ ਦੇ ਵਾਇਸ ਪ੍ਰਿੰਸੀਪਲ ਮੁਕੇਸ਼ ਕੁਮਾਰ ਸ਼ਰਮਾ, ਚੀਫ ਡਰਿੱਲ ਇੰਸਟ੍ਰਕਟਰ ਇਕਬਾਲ ਸਿੰਘ ਅਤੇ ਸਮੂਹ ਸਟਾਫ ਮੈਂਬਰ ਵੀ ਮੌਜੂਦ ਰਹੇ। ਵਾਤਾਵਰਣ ਨੂੰ ਹੋਰ ਹਰਾ ਭਰਾ ਅਤੇ ਸਵੱਛ ਬਣਾਉਣ ਲਈ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਹੋਰ ਨਵੇਂ ਰੁੱਖ ਵੀ ਲਗਾਏ ਗਏ ।

Advertisement
Advertisement
Advertisement
Advertisement
Scroll to Top