Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:47 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਵੱਲੋਂ ਆਬਕਾਰੀ ਅਫ਼ਸਰ ਦਾ ਰਾਜ ਪੱਧਰੀ ਸਨਮਾਨ ਨਾਲ ਸਨਮਾਨ

ਮੁੱਖ ਮੰਤਰੀ ਵੱਲੋਂ ਆਬਕਾਰੀ ਅਫ਼ਸਰ ਦਾ ਰਾਜ ਪੱਧਰੀ ਸਨਮਾਨ ਨਾਲ ਸਨਮਾਨ

ਪਟਿਆਲਾ, 16 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਮੌਕੇ ਆਬਕਾਰੀ ਵਿਭਾਗ ਦੇ ਇੰਚਾਰਜ ਸਪ਼ੈਸ਼ਲ ਆਪਰੇਸ਼ਨ ਗਰੁੱਪ, ਆਬਕਾਰੀ ਅਫ਼ਸਰ ਸਰੂਪਇੰਦਰ ਸਿੰਘ ਸੰਧੂ ਨੂੰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਪਾਏ ਸ਼ਲਾਘਾਯੋਗ ਯੋਗਦਾਨ ਬਦਲੇ ਰਾਜ ਪੱਧਰੀ ਸਨਮਾਨ ਨਾਲ ਸਨਮਾਨ ਕੀਤਾ ਹੈ।

ਪਟਿਆਲਾ ਰੇਂਜ, ਪਟਿਆਲਾ ਵਿਖੇ ਤਾਇਨਾਤ ਇਸ ਆਬਕਾਰੀ ਅਫ਼ਸਰ ਨੇ ਪੰਜਾਬ ਸਰਕਾਰ ਵਲੋਂ ਨਜਾਇਜ਼ ਸ਼ਰਾਬ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਜਨਤਕ ਸੁਰੱਖਿਆ ਤੇ ਗ਼ੈਰਕਾਨੂੰਨੀ ਸ਼ਰਾਬ ਦੀ ਤਸਕਰੀ ਤੇ ਬੂਟਲੈਗਿੰਗ ਦਾ ਮੁਕਾਬਲਾ ਕਰਨ ਲਈ ਦਿਖਾਈ ਬਹਾਦਰੀ ਦਿਖਾਈ ਹੈ, ਇਸ ਲਈ ਸਰੂਪਇੰਦਰ ਸਿੰਘ ਸੰਧੂ ਦੀ ਰਾਜ ਪੱਧਰੀ ਸਨਮਾਨ ਲਈ ਚੋਣ ਕੀਤੀ ਗਈ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਰੀਦਕੋਟ ਵਿਖੇ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਮੌਕੇ ਆਬਕਾਰੀ ਅਫ਼ਸਰ ਸਰੂਪਇੰਦਰ ਸਿੰਘ ਨੂੰ ਦਿਤੇ ਗਏ ਸਨਮਾਨ ਪੱਤਰ ਵਿੱਚ ਦਰਜ ਕੀਤਾ ਗਿਆ ਹੈ ਕਿ ਆਬਕਾਰੀ ਅਫ਼ਸਰ ਨੇ ਆਪਣੇ ਤਜ਼ਰਬੇ ਤੇ ਸੂਝਬੂਝ ਨਾਲ ਨਜਾਇਜ਼ ਸ਼ਰਾਬ ਦੇ ਨਿਰਮਾਤਾਵਾਂ ਦੇ ਢੰਗ ਤਰੀਕੇ ਦਾ ਪਰਦਾਫ਼ਾਸ ਕੀਤਾ ਹੈ ਅਤੇ ਲੋਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਅਜਿਹੇ ਸਮਾਜਿਕ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ।

ਇਸ ਅਧਿਕਾਰੀ ਨੇ ਸਹਾਇਕ ਕਮਿਸ਼ਨਰ ਆਬਕਾਰੀ ਰੇਂਜ ਪਟਿਆਲਾ ਵਿਖੇ ਤਾਇਨਾਤੀ ਦੌਰਾਨ ਇੰਚਾਰਜ ਸਪ਼ੈਸ਼ਲ ਗਰੁੱਪ ਆਬਕਾਰੀ ਵਜੋਂ ਆਪਣੀ ਡਿਊਟੀ ਨਿਭਾਉਣ ਸਮੇਂ ਬੇਮਿਸਾਲ ਸਾਹਸ, ਦ੍ਰਿੜਤਾ ਅਤੇ ਪੇਸ਼ੇਵਰਤਾ ਦਾ ਪ੍ਰਦਰਸ਼ਨ ਕੀਤਾ ਹੈ।

 

Advertisement
Advertisement
Advertisement
Advertisement
Scroll to Top