Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 12:35 am

+91 90915 01313 , +91 90916 01313

punjabbanni@gmail.com
punjabbani@yahoo.com

ਮਹਾਰਾਸ਼ਟਰਾ ਵਿਖੇ  ਬੁੱਢਾ ਦਲ ਦੇ ਵਿਸ਼ੇਸ਼ ਜਥੇ ਦਾ ਨਿੱਘਾ ਸਵਾਗਤ

ਮਹਾਰਾਸ਼ਟਰਾ ਵਿਖੇ  ਬੁੱਢਾ ਦਲ ਦੇ ਵਿਸ਼ੇਸ਼ ਜਥੇ ਦਾ ਨਿੱਘਾ ਸਵਾਗਤ

ਪੂਣਾ/ਅੰਮ੍ਰਿਤਸਰ :  16 ਅਗਸਤ – ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸੰਦੇਸ਼ ਘਰੋ ਘਰੀ ਪਹੁੰਚਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਖਾਲਸਾ ਪੰਥ ਵੱਲੋਂ ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅਤੇ ਦਸਮ ਪਾਤਸ਼ਾਹ ਦਾ ਗੁਰਤਾਗੱਦੀ ਦਿਵਸ ਦੀਆਂ 350 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ ਉਲੀਕੇ ਗਏ ਹਨ।

ਗੁਰੂ ਸਾਹਿਬਾਨ ਅਤੇ ਸਿੱਖ ਜਰਨੈਲਾਂ ਦੇ ਇਤਿਹਾਸਕ ਸ਼ਸਤਰਾਂ ਸਮੇਤ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਪੂਣੇ ਏਅਰਪੋਰਟ ਵਿਖੇ ਸੰਗਤਾਂ ਵੱਲੋਂ ਖਾਲਸਾਈ ਜੈਕਾਰਿਆਂ ਅਤੇ ਫੁੱਲਾਂ ਦੀ ਵਰਖਾ ਕਰਕੇ ਭਰਵਾ ਨਿੱਘਾ ਸੁਆਗਤ ਕੀਤਾ ਗਿਆ। ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇਹੁਰੋਡ ਪੂਣੇ ਵਿਖੇ ਗੁਰਮਤਿ ਸਮਾਗਮ ਕੀਤਾ ਗਿਆ।

ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿਤੀ ਹੈ ਕਿ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ੍ਰੀ ਸਾਹਿਬ (ਤਲਵਾਰ), ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਕਟਾਰ, ਬਾਬਾ ਫਤਹਿ ਸਿੰਘ ਜੀ ਦੀ ਜੰਗੀ ਢਾਲ, ਬਾਬਾ ਦੀਪ ਸਿੰਘ ਸ਼ਹੀਦ ਜੀ ਦਾ ਦੁਮਾਲਾ ਚੱਕਰ ਅਤੇ ਮਹਾਨ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਕਿਰਪਾਨ ਅਤੇ ਕੰਘਾ ਸ਼ਸਤਰਾਂ ਬਾਰੇ ਸੰਗਤਾਂ ਜਾਣੂੰ ਕਰਵਾਇਆ।

ਸਤਰਾਂ ਦੇ ਦਰਸ਼ਨ ਕਰਵਾਉਣ ਦੀ ਸੇਵਾ ਹਜ਼ੂਰ ਸਾਹਿਬ ਦੇ ਭਾਈ    ਗੁਰਮੀਤ ਸਿੰਘ ਨੇ ਨਿਭਾਈ।ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਗੁਰੂ ਸਾਹਿਬਾਨ ਵੱਲੋਂ ਕੀਤੇ ਹੋਏ ਪਰਉਪਕਾਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਕੌਮੀ ਸ਼ਕਤੀ ਨਾਲ ਤੁਸੀਂ ਹਰ ਲੜਾਈ ਸਫਲਤਾ ਪੂਰਨ ਲੜ ਸਕਦੇ ਹੋ। ਉਨ੍ਹਾਂ ਕਿਹਾ ਕਿ ਮਹਾਰਾਸਟਰ ਦੀ ਸਰਕਾਰ ਨੂੰ ਪ੍ਰਾਂਤ ਵਿਚ ਵਸਦੇ ਘੱਟ ਗਿਣਤੀ ਸਿੱਖਾਂ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ ਅਤੇ ਕੌਮੀ ਤਿਉਹਾਰਾਂ ਸਮੇਂ ਇਨ੍ਹਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ

ਉਨ੍ਹਾਂ ਕਿਹਾ ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਤੇ ਉਨਤੀ ਲਈ ਬੇਸ਼ਕਿਮਤੀ ਕੁਰਬਾਨੀਆਂ ਦਿਤੀਆਂ ਹਨ। ਉਨ੍ਹਾਂ ਕਿਹਾ ਗੁਰੂ ਤੇਗ਼ ਬਹਾਦਰ ਸਾਹਿਬ ਨੇ ਦੂਜੇ ਧਰਮਾਂ ਦੀ ਰਾਖੀ ਲਈ ਲਾਮਿਸਾਲ ਅਨੌਖੀ ਅਦੁੱਤੀ ਕੁਰਬਾਨੀ ਦੇ ਕੇ ਇਤਿਹਾਸ ਰਚਿਆ। ਗੁਰੂ ਗੋਬਿੰਦ ਸਿੰਘ ਨੇ ਦੇਸ਼ ਤੇ ਧਰਮ ਦੀ ਅਜਮਤ ਲਈ ਆਪਣਾ ਸਰਬੰਸ ਵਾਰ ਦਿਤਾ।

Advertisement
Advertisement
Advertisement
Advertisement
Scroll to Top