Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 12:28 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਦੇ ਸਿਰਮੌਰ ਗਜ਼ਲਕਾਰ ਸਿਰੀ ਰਾਮ ਅਰਸ਼ ਦੀ ਵਿਦਾਇਗੀ ’ਤੇ ਡੂੰਘੇ ਦੁੱਖ ਦਾ ਇਜ਼ਹਾਰ

ਪੰਜਾਬੀ ਦੇ ਸਿਰਮੌਰ ਗਜ਼ਲਕਾਰ ਸਿਰੀ ਰਾਮ ਅਰਸ਼ ਦੀ ਵਿਦਾਇਗੀ ’ਤੇ ਡੂੰਘੇ ਦੁੱਖ ਦਾ ਇਜ਼ਹਾਰ

ਚੰਡੀਗੜ੍ਹ, 18 ਅਗਸਤ – ਪੰਜਾਬੀ ਦੇ ਪ੍ਰਸਿੱਧ ਗਜ਼ਲਕਾਰ ਅਤੇ ਕਵੀ ਸਿਰੀ ਰਾਮ ਅਰਸ਼ ਦਾ ਦੇਹਾਂਤ ਹੋ ਗਿਆ ਹੈ। ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਉਨ੍ਹਾਂ ਦੀ ਵਿਦਾਇਗੀ ਨੂੰ ਪੰਜਾਬੀ ਸਾਹਿਤ ਜਗਤ ਲਈ ਅਸਹਿ ਨੁਕਸਾਨ ਦੱਸਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਸਿਰੀ ਰਾਮ ਅਰਸ਼ ਦੀਆਂ ਰਚਨਾਵਾਂ ਪੰਜਾਬੀ ਸਾਹਿਤ ਦਾ ਅਮੁੱਲ ਖ਼ਜ਼ਾਨਾ ਹਨ । ਉਨ੍ਹਾਂ ਦੀਆਂ ਸੰਵੇਦਨਸ਼ੀਲ ਅਤੇ ਸਮਾਜਿਕ ਸਰੋਕਾਰਾਂ ਨਾਲ ਭਰਪੂਰ ਗਜ਼ਲਾਂ ਨੇ ਸਮਾਜਿਕ ਅਸਮਾਨਤਾ, ਗਰੀਬੀ ਅਤੇ ਮਨੁੱਖੀ ਸੰਘਰਸ਼ ਵਰਗੇ ਵਿਸ਼ਿਆਂ ਨੂੰ ਗਹਿਰੀ ਸੋਚ ਅਤੇ ਸੁੰਦਰਤਾ ਨਾਲ ਪੇਸ਼ ਕੀਤਾ। ਉਨ੍ਹਾਂ ਦੀ ਸ਼ਾਇਰੀ ਵਿੱਚ ਮਾਨਵਤਾਵਾਦੀ ਸੁਨੇਹੇ ਅਤੇ ਸਮਾਜਿਕ ਜਾਗਰੂਕਤਾ ਨੇ ਪਾਠਕਾਂ ਦੇ ਦਿਲਾਂ ’ਤੇ ਗਹਿਰਾ ਅਸਰ ਕੀਤਾ।

ਕੇਂਦਰੀ ਪੰਜਾਬੀ ਲੇਖਕ ਸਭਾ ਨੇ ਸਿਰੀ ਰਾਮ ਅਰਸ਼ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਰਚਨਾਵਾਂ ਪੰਜਾਬੀ ਸਾਹਿਤ ਦੀ  ਅਮਰ ਵਿਰਾਸਤ ਹਨ ਅਤੇ ਉਹ ਸਾਹਿਤ ਪ੍ਰੇਮੀਆਂ ਦੇ ਦਿਲਾਂ ਵਿੱਚ ਸਦਾ ਜਿਉਂਦੇ ਰਹਿਣਗੇ।

Advertisement
Advertisement
Advertisement
Advertisement
Scroll to Top