Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 12:32 am

+91 90915 01313 , +91 90916 01313

punjabbanni@gmail.com
punjabbani@yahoo.com

ਆਜ਼ਾਦੀ ਦਿਹਾੜੇ ਮੌਕੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦਾ ਕੀਤਾ ਵਿਸ਼ੇਸ਼ ਸਨਮਾਨ 

ਆਜ਼ਾਦੀ ਦਿਹਾੜੇ ਮੌਕੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦਾ ਕੀਤਾ ਵਿਸ਼ੇਸ਼ ਸਨਮਾਨ 

ਪਟਿਆਲਾ, 18 ਅਗਸਤ : ਦੇਸ਼ ਦੀ ਆਜ਼ਾਦੀ ਦੇ 79 ਵੇ ਆਜ਼ਾਦੀ ਦਿਹਾੜੇ ਦੇ ਸਮਾਗਮ ਮੌਕੇ ਪਟਿਆਲਾ ਵਿਖੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ ਟੀ ਉ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦੇਣ ਉਪਰੰਤ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਉਨ੍ਹਾਂ  ਜ਼ਿਲ੍ਹਾ ਪਟਿਆਲਾ ਦੇ ਸੁਤੰਤਰਤਾ ਸੰਗਰਾਮੀਆ ਦਾ ਵਿਸ਼ੇਸ਼ ਸਨਮਾਨ ਕੀਤਾ, ਜਿਨ੍ਹਾਂ ਵਿੱਚ ਆਜ਼ਾਦੀ ਘੁਲਾਟੀਏ ਬੰਤਾ ਸਿੰਘ ਧਾਲੀਵਾਲ ਦੇ ਪਰਿਵਾਰ, ਸੁਤੰਤਰਤਾ ਸੰਗਰਾਮੀ ਅਜੈਬ ਸਿੰਘ ਭੁੱਲਰ ਦੇ ਪਰਿਵਾਰ, ਸੁਤੰਤਰਤਾ ਸੰਗਰਾਮੀ ਹਰਚਰਨ ਸਿੰਘ ਦੇ ਪਰਿਵਾਰ ਸ਼ਾਮਲ ਹੋਏ।ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਦੇਸ਼ ਭਗਤ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਸੁਤੰਤਰਤਾ ਸੰਗਰਾਮੀਆ ਵਲੋਂ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਸਦਕਾ ਹੀ ਅੱਜ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕਰਨ ਉਪਰੰਤ ਮੁੱਖ ਮਹਿਮਾਨ ਨੇ ਸਾਰੇ ਪਰਿਵਾਰਾਂ ਨਾਲ ਤਸਵੀਰ ਸਾਂਝੀ ਕੀਤੀ ਅਤੇ ਉਨ੍ਹਾਂ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਸੁਣਿਆ। ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਦੀ ਜ਼ਿਲ੍ਹਾ ਇਕਾਈ ਵਲੋਂ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਲਾਗੂ ਕਰਵਾਉਣ ਦੀ ਅਪੀਲ ਹਰਭਜਨ ਸਿੰਘ ਈ ਟੀ ਉ ਨੂੰ ਕੀਤੀ ਗਈ। ਸੁਤੰਤਰਤਾ ਸੰਗਰਾਮੀ ਗੈਲਰੀ ਵਿੱਚ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਦੇ
ਨਾਲ ਡਿਪਟੀ ਕਮਿਸ਼ਨਰ ਪਟਿਆਲਾ ਪ੍ਰੀਤੀ ਯਾਦਵ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਵਿਧਾਇਕ ਗੁਰਲਾਲ ਘਨੌਰ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮੋਜੂਦ ਰਹੇ। ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਦੀ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਅਮਰਪ੍ਰੀਤ ਸਿੰਘ ਬੋਬੀ, ਸਤਪਾਲ ਕੋਰ ਸੋਹੀ, ਬਲਜੀਤ ਕੌਰ, ਅਜੇ ਖੰਨਾ, ਕਮਲਦੀਪ ਸਿੰਘ ਗਿੱਲ, ਹਰਨੇਕ ਸਿੰਘ ਭੁੱਲਰ, ਗੁਰਇਕਬਾਲ ਸਿੰਘ, ਚਰਨਜੀਤ ਸਿੰਘ ਭੁੱਲਰ, ਦਲਬੀਰ ਸਿੰਘ, ਰਾਜਿੰਦਰ ਸਿੰਘ ਚਲੈਲਾ, ਪਰਮਜੀਤ ਸਿੰਘ, ਬਾਬਾ ਭੁਪਿੰਦਰ ਸਿੰਘ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
Advertisement
Advertisement
Advertisement
Advertisement
Scroll to Top