Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 11:03 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਅੱਖ ਦਾਨ ਪੰਦਰਵਾੜੇ ਸਬੰਧੀ ਕੀਤੀਆਂ ਜਾ ਰਹੀਆਂ ਹਨ ਜਾਗਰੂਕਤਾ ਗਤੀਵਿਧੀਆਂ

ਦੁਆਰਾ: Punjab Bani ਪ੍ਰਕਾਸ਼ਿਤ :Wednesday, 27 August, 2025, 03:42 PM

ਪਟਿਆਲਾ, 27 ਅਗਸਤ –  ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਪਟਿਆਲਾ ਵੱਲੋਂ 40ਵਾਂ ਕੌਮੀ  ਅੱਖਾਂ  ਦਾਨ  ਪੰਦਰਵਾੜਾ 25 ਅਗਸਤ ਤੋਂ ਅੱਠ ਸਤੰਬਰ ਤੱਕ ‘ਅੱਖਾਂ ਦਾਨ  ਕਰੋ, ਅਪਣੀ ਵਿਰਾਸਤ ਛੱਡੋ’ ਥੀਮ ਤਹਿਤ ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਇਸ ਪੰਦਰਵਾੜੇ ਦਾ ਮੁੱਖ  ਉਦੇਸ਼ ਲੋਕਾਂ ਨੂੰ  ਅੱਖਾਂ ਦੇ ਦਾਨ ਸਬੰਧੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ  ਪੰਦਰਵਾੜੇ   ਦੌਰਾਨ ਲੋਕਾਂ ਨੂੰ ਪ੍ਰੇਰਿਤ ਕਰਕੇ  ਅੱਖਾਂ ਦਾਨ ਸਬੰਧੀ ਸਹਿਮਤੀ ਫਾਰਮ ਭਰਵਾਏ ਜਾਣਗੇ। ਇਹ ਫਾਰਮ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਹਨ ਤੇ ਕੋਈ ਵੀ ਚਾਹਵਨ ਵਿਅਕਤੀ ਉਥੇ ਜਾ ਕੇ ਫਾਰਮ ਭਰ ਸਕਦਾ ਹੈ। ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਵਿੱਚ ਲੱਖਾਂ ਲੋਕ ਨੇਤਰਹੀਨਤਾ ਦਾ ਸ਼ਿਕਾਰ ਹਨ। ਇਹਨਾਂ ਵਿੱਚੋਂ ਬਹੁਤੇ  ਲੋਕ ਦਾਨ ਕੀਤੀਆਂ ਅੱਖਾਂ ਰਾਹੀਂ ਵੇਖ ਸਕਦੇ ਹਨ ,ਪਰ ਅਫਸੋਸ ਵਾਲੀ ਗੱਲ ਹੈ ਕਿ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ।

ਨੋਡਲ ਅਫਸਰ  ਬਲਾਈਂਡਨੈਸ  ਕੰਟਰੋਲ ਪ੍ਰੋਗਰਾਮ ਡਾ. ਦਿਵਜੋਤ ਸਿੰਘ ਨੇ ਕਿਹਾ ਕਿ ਅੱਖਾਂ ਸਾਡੇ ਸਰੀਰ ਦਾ ਅਤੀ ਅਹਿਮ ਅੰਗ ਹਨ। ਇਸ ਲਈ ਅੱਖਾਂ ਦੀ ਜਾਂਚ ਹਰ ਛੇ ਮਹੀਨੇ ਮਗਰੋਂ ਜਰੂਰ ਕਰਵਾਉਣੀ ਚਾਹੀਦੀ ਹੈ। ਉਹਨਾਂ ਜਿਲ੍ਹਾ  ਵਾਸੀਆਂ  ਨੂੰ ਅਪੀਲ ਕੀਤੀ ਕਿ ਅੱਖਾਂ ਦੇ ਦਾਨ ਦੀ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਤੇ ਆਪਣੇ ਪਰਿਵਾਰ ਦੇ ਜੀਆਂ ,ਰਿਸ਼ਤੇਦਾਰਾਂ ,ਦੋਸਤਾਂ ਨੂੰ ਵੀ ਇਸ ਕੰਮ ਲਈ ਪ੍ਰੇਰਿਤ ਕਰਨ।

ਜ਼ਿਕਰ ਯੋਗ ਹੈ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਪੁਤਲੀ  ਬਦਲਣ  ਦੇ ਅਪਰੇਸ਼ਨ ਮੁਫਤ ਕੀਤੇ ਜਾਂਦੇ ਹਨ। ਜਿਸ ਵਿਅਕਤੀ ਨੂੰ ਕਾਰਨੀਅਲ ਬਲਾਇੰਡਨੈਸ ਹੁੰਦੀ ਹੈ ਉਸਦੀ ਅੱਖ ਦੀ ਪੁਤਲੀ ਬਦਲ ਕੇ ਅੰਨੇਪਣ ਨੂੰ ਦੂਰ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਕਿਸੀ ਵਿਅਕਤੀ ਦੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਨ  ਨਾਲ ਨੇਤਰਹੀਣ ਵਿਅਕਤੀ ਨੂੰ ਸਰਜੀਕਲ ਵਿਧੀ ਰਾਹੀਂ ਅੱਖ ਦੀ ਪੁਤਲੀ ਬਦਲ ਕੇ ਸਿਹਤਮੰਦ ਕਾਰਨੀਆਂ ਵਿੱਚ ਬਦਲ ਕੇ ਦੇਖਣ  ਦੇ ਯੋਗ ਬਣਾਇਆ ਜਾ ਸਕਦਾ ਹੈ।

ਮੌਤ ਤੋਂ  ਚਾਰ  ਤੋਂ ਛੇ ਘੰਟੇ ਦੇ ਅੰਦਰ ਅੰਦਰ ਹੀ ਨੇਤਰਦਾਨ ਕਰ ਦੇਣਾ ਚਾਹੀਦਾ ਹੈ। ਕਿਸੀ ਵੀ ਉਮਰ ਦਾ ਵਿਅਕਤੀ ਨੇਤਰਦਾਨ ਕਰ ਸਕਦਾ ਹੈ ਚਾਹੇ ਉਸਨੂੰ ਐਨਕ ਲੱਗੀ ਹੋਵੇ ,ਅੱਖਾਂ ਦੀ ਸਰਜਰੀ ਹੋਈ ਹੋਵੇ ਤੇ ਅੱਖਾਂ ਵਿੱਚ ਲੈਂਜ ਪਾਏ ਹੋਣ। ਪਰ ਏਡਸ ,ਪੀਲੀਆ, ਬਲੱਡ ਕੈਂਸਰ ,ਦਿਮਾਗੀ ਬੁਖਾਰ  ਦੇ ਨਾਲ  ਪੀੜਿਤ ਲੋਕ ਅੱਖਾਂ ਦਾਨ ਨਹੀਂ ਕਰ ਸਕਦੇ।

ਮੌਤ ਤੋਂ ਬਾਅਦ ਅੱਖਾਂ ਦੀ ਦੇਖਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਅੱਖਾਂ ਉੱਪਰ ਗਿੱਲਾ ਕੱਪੜਾ ਉਦੋਂ ਤੱਕ ਪਾ ਕੇ ਰੱਖਣਾ ਚਾਹੀਦਾ ਹੈ। ਜਦੋਂ ਤੱਕ ਆਈ ਬੈਂਕ ਤੋਂ ਟੀਮ ਨੇਤਰ ਲੈਣ ਨਹੀਂ ਆ ਜਾਂਦੀ ਉਦੋਂ ਤੱਕ ਅੱਖਾਂ ਦੀ ਦੇਖਭਾਲ ਕੀਤੀ ਜਾਣੀ ਚਾਹੀਦੀ ਹੈ। ਅੱਖਾਂ ਲੈਣ ਵਿੱਚ ਸਿਰਫ 10-15 ਮਿੰਟ ਹੀ ਲੱਗਦੇ ਨੇ ਇਸ ਪ੍ਰਕਿਰਿਆ ਵਿੱਚ ਚਿਹਰੇ ਤੇ ਕੋਈ ਦਾਗ ਜਾਂ ਨਿਸ਼ਾਨ ਨਹੀਂ ਪੈਂਦਾ ਹੈ।



Scroll to Top