Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 4:31 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਪੀ.ਜੀ.ਆਰ.ਐਸ. ਪੋਰਟਲ 'ਤੇ ਪ੍ਰਾਪਤ ਸ਼ਿਕਾਇਤਾਂ ਦੀ ਸੁਣਵਾਈ

ਡਿਪਟੀ ਕਮਿਸ਼ਨਰ ਵੱਲੋਂ ਪੀ.ਜੀ.ਆਰ.ਐਸ. ਪੋਰਟਲ 'ਤੇ ਪ੍ਰਾਪਤ ਸ਼ਿਕਾਇਤਾਂ ਦੀ ਸੁਣਵਾਈ

ਪਟਿਆਲਾ, 28 ਅਗਸਤ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) ‘ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਦੂਸਰੀ ਅਪੀਲ ਦੇ ਕੇਸਾਂ ਦੀ ਸੁਣਵਾਈ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਇੱਕ ਵਿਸ਼ੇਸ਼ ਕੈਂਪ ਦੌਰਾਨ ਕੀਤੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇਹ ਉਪਰਾਲਾ ਲੋਕਾਂ ਲਈ ਬਹੁਤ ਲਾਭਕਾਰੀ ਸਿੱਧ ਹੋ ਰਿਹਾ ਹੈ। ਇਸ ਮੌਕੇ ਆਪਣੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤੇ ਜਾਣ ਤੋਂ ਖੁਸ਼ ਹੋਏ ਕਈ ਨਾਗਰਿਕਾਂ ਨੇ ਡਿਪਟੀ ਕਮਿਸ਼ਨਰ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੈਂਪ ਦੌਰਾਨ ਲਗਪਗ 135 ਅਪੀਲਾਂ ਦੀ ਸੁਣਵਾਈ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇਕੇ ਇਨ੍ਹਾਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕਿਸੇ ਵੀ ਨਾਗਰਿਕ ਦੀ ਪ੍ਰਾਪਤ ਹੋਈ ਸ਼ਿਕਾਇਤ ਦੇ ਨਿਪਟਾਰੇ ਵਿੱਚ ਕੋਈ ਕੁਤਾਹੀ ਅਤੇ ਬਿਨ੍ਹਾਂ ਕਾਰਨ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਤੇ ਸਿਮਰਪ੍ਰੀਤ ਕੌਰ, ਪੀਡੀਏ ਦੇ ਏਸੀਏ ਜਸ਼ਨਪ੍ਰੀਤ ਕੌਰ ਗਿੱਲ, ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ, ਮੁੱਖ ਮੰਤਰੀ ਫੀਲਡ ਅਫਸਰ ਸਤੀਸ਼ ਚੰਦਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪੋਰਟਲ ‘ਤੇ ਆਈਆਂ ਸ਼ਿਕਾਇਤਾਂ ਦਾ ਸਮੂਹ ਵਿਭਾਗਾਂ ਵੱਲੋਂ ਤੁਰੰਤ ਨਿਪਟਾਰਾ ਕੀਤੇ ਜਾਣ ਨਾਲ ਇਹ ਪ੍ਰਣਾਲੀ ਲੋਕਾਂ ਦੇ ਮਸਲੇ ਤੇ ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਬੇਹੱਦ ਸਹਾਈ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੀ.ਜੀ.ਆਰ.ਐਸ ‘ਤੇ ਆਈ ਕੋਈ ਸ਼ਿਕਾਇਤ ਪਹਿਲਾਂ ਵਿਭਾਗ ਪਾਸ ਆਉਂਦੀ ਹੈ ਤੇ ਜੇਕਰ ਵਿਭਾਗ ਵੱਲੋਂ ਦਿੱਤੇ ਜਵਾਬ ਤੋਂ ਸ਼ਿਕਾਇਤਕਰਤਾ ਸੰਤੁਸ਼ਟ ਨਹੀ ਹੁੰਦਾ ਤਾਂ ਉਹ ਦੁਬਾਰਾ ਅਪੀਲ ਕਰਦਾ ਹੈ, ਜੋ ਵਿਭਾਗ ਦੇ ਉੱਚ ਅਧਿਕਾਰੀ ਪਾਸ ਪੁੱਜਦੀ ਹੈ। ਇਸ ਤਰ੍ਹਾਂ ਪਹਿਲੀ ਅਪੀਲ ਦੇ ਉੱਤਰ ਤੋਂ ਸੰਤੁਸ਼ਟ ਨਾ ਹੋਣ ਦੀ ਸੂਰਤ ਵਿੱਚ ਦੂਸਰੀ ਅਪੀਲ ਕੀਤੀ ਜਾ ਸਕਦੀ, ਜਿਸ ਦੀ ਸੁਣਵਾਈ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਂਦੀ ਹੈ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲੇ ਪੜਾਅ ‘ਤੇ ਹੀ ਕਰਨਾ ਯਕੀਨੀ ਬਣਾਇਆ ਜਾਵੇ। ਕੈਂਪ ਦੌਰਾਨ ਡਾ. ਪ੍ਰੀਤੀ ਯਾਦਵ ਨੇ ਮੌਕੇ ‘ਤੇ ਕੇਸਾਂ ਦੀ ਸੁਣਵਾਈ ਕਰਦਿਆਂ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਕੇਸਾਂ ਦਾ ਨਿਪਟਾਰਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਕੇਸਾਂ ਦੇ ਨਿਪਟਾਰੇ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਹੋਣ ‘ਤੇ ਸਬੰਧਤ ਅਧਿਕਾਰੀ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

ਕੈਂਪ ਦੌਰਾਨ ਆਪਣੀਆਂ ਸ਼ਿਕਾਇਤਾਂ ਦਾ ਹੱਲ ਕਰਵਾਉਣ ਪੁੱਜੇ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਦਾ ਵਿਸ਼ੇਸ਼ ਧੰਨਵਾਦ ਵੀ ਕੀਤੀ ਅਤੇ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਪੋਰਟਲ ‘ਤੇ ਪਾਈਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਹੋ ਰਿਹਾ ਹੈ।

Advertisement
Advertisement
Advertisement
Advertisement
Scroll to Top