Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 2:42 am

+91 90915 01313 , +91 90916 01313

punjabbanni@gmail.com
punjabbani@yahoo.com

 ‘ਪ੍ਰੋ. ਗੁਰਦਿਆਲ ਸਿੰਘ ਅਧਿਐਨ ਅਤੇ ਵਿਰਾਸਤ ਕੇਂਦਰ* (ਲਾਇਬ੍ਰੇਰੀ) ਦਾ ਹੋਇਆ ਉਦਘਾਟਨ

 ‘ਪ੍ਰੋ. ਗੁਰਦਿਆਲ ਸਿੰਘ ਅਧਿਐਨ ਅਤੇ ਵਿਰਾਸਤ ਕੇਂਦਰ* (ਲਾਇਬ੍ਰੇਰੀ) ਦਾ ਹੋਇਆ ਉਦਘਾਟਨ

ਪਟਿਆਲਾ, 28 ਅਗਸਤ –  ਪੰਜਾਬੀ ਯੂਨੀਵਰਸਿਟੀ ਵਿਖੇ ਪਦਮਸ੍ਰੀ ਤੇ ਗਿਆਨਪੀਠ ਐਵਾਰਡੀ ਪ੍ਰੋਫ਼ੈਸਰ ਗੁਰਦਿਆਲ ਸਿੰਘ ਦੇ ਨਾਂ ’ਤੇ ਸਥਾਪਿਤ ਚੇਅਰ ਵਿਚ, ‘ਪ੍ਰੋ. ਗੁਰਦਿਆਲ ਸਿੰਘ ਅਧਿਐਨ ਅਤੇ ਵਿਰਾਸਤ ਕੇਂਦਰ’ (ਲਾਇਬ੍ਰੇਰੀ) ਦਾ ਉਦਘਾਟਨ ਕੀਤਾ ਗਿਆ।  ਇਹ ਸੂਚਨਾ ਦਿੰਦੇ ਹੋਏ ਚੇਅਰ ਦੇ ਕੋਆਰਡੀਨੇਟਰ,ਪੰਜਾਬੀ ਵਿਭਾਗ ਦੇ ਮੁਖੀ,ਪੰਜਾਬੀਪੀਡੀਆ ਕੇਂਦਰ ਦੇ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਡਾ. ਰਾਜਵੰਤ ਕੌਰ ‘ਪੰਜਾਬੀ’ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ—ਚਾਂਸਲਰ ਡਾ. ਜਗਦੀਪ ਸਿੰਘ ਨੇ ਕੀਤੀ। ਉਦਘਾਟਨ ਸਮਾਰੋਹ ਵਿਚ ਬੋਲਦਿਆਂ ਉਹਨਾਂ ਨੇ ਪ੍ਰੋ. ਗੁਰਦਿਆਲ ਸਿੰਘ ਦੇ ਹਵਾਲੇ ਨਾਲ ਕਿਹਾ ਕਿ

ਸਾਹਿਤਕਾਰ ਮਾਤ ਭਾਸ਼ਾ ਦਾ ਬੇਸ਼ਕੀਮਤੀ ਸਰਮਾਇਆ ਹੁੰਦੇ ਹਨ ਜੋਂ ਆਪਣੀਆਂ ਲਿਖਤਾਂ ਦੁਆਰਾ ਸਮੇਂ ਸਮੇਂ ਤੇ ਮਾਨਵੀ ਸਮਾਜ ਦੀ ਸੁਚੱਜੀ ਅਗਵਾਈ ਕਰਦੇ ਹਨ। ਉਹਨਾਂ ਕਿਹਾ ਕਿ ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ ਵਿਖੇ ‘ਪ੍ਰੋ. ਗੁਰਦਿਆਲ ਸਿੰਘ ਅਧਿਐਨ ਅਤੇ ਵਿਰਾਸਤ ਕੇਂਦਰ* (ਲਾਇਬ੍ਰੇਰੀ) ਦੀ ਸਥਾਪਨਾ ਨਾਲ ਖੋਜਾਰਥੀ ਅਤੇ ਵਿਦਿਆਰਥੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਅਧਿਐਨ ਅਤੇ ਖੋਜ ਖੇਤਰ ਵਿੱਚ ਭਰਪੂਰ ਲਾਭ ਉਠਾਉਣਗੇ। ਉਹਨਾਂ ਇਹ ਵੀ ਕਿਹਾ ਕਿ ਪ੍ਰੋਫੈਸਰ ਗੁਰਦਿਆਲ ਸਿੰਘ ਵਰਗੇ ਮਹਾਨ ਸਾਹਿਤਕਾਰਾਂ ਦੇ ਕੰਮਾਂ ਨੂੰ ਯਾਦ ਕਰਨਾ ਸਾਡੇ ਲਈ ਸੁਭਾਗ ਵਾਲੀ ਗੱਲ ਹੈ।

ਸਮਾਗਮ ਦੇ ਆਰੰਭ ਵਿਚ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਵਿਦਵਾਨਾਂ, ਅਧਿਆਪਕਾਂ, ਲੇਖਕਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨਾਲ ਡਾ. ਰਾਜਵੰਤ ਕੌਰ ‘ਪੰਜਾਬੀ ਨੇ ਸਵਾਗਤੀ ਸ਼ਬਦ ਸਾਂਝੇ ਕਰਦਿਆਂ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਉਹਨਾਂ ਦੇ ਕਾਰਜਕਾਲ ਵਿਚ ਮੌਲਿਕ ਉਪਕੁਲਪਤੀ ਡਾ. ਜਗਦੀਪ ਸਿੰਘ ਜੀ ਦੀ ਪ੍ਰੇਰਨਾ ਸਦਕਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਤਿਹਾਸ ਵਿਚ ਇਕ ਨਵਾਂ ਅਧਿਆਇ ਖੁਲ੍ਹਿਆ ਹੈ। ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਕਿਸੇ ਲੇਖਕ ਦੀਆਂ ਸਾਹਿਤਕ ਲਿਖਤਾਂ ਦਾ ਆਰਥਿਕ ਅਤੇ ਸਭਿਆਚਾਰਕ ਪੱਖਾਂ ਨਾਲ ਸਬੰਧ ਜੋੜਨਾ ਹੋਰ ਵੀ ਮਹੱਤਵਪੂਰਨ ਗੱਲ ਹੁੰਦੀ ਹੈ।

ਇਸ ਸਮਾਗਮ ਦੇ ਮੁੱਖ ਵਕਤਾ ਡੀ.ਏ.ਵੀ. ਕਾਲਜ ਅਬੋਹਰ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਤਰਸੇਮ ਸ਼ਰਮਾ ਨੇ ਪ੍ਰੋਫੈਸਰ ਗੁਰਦਿਆਲ ਸਿੰਘ ਨਾਲ ਜੁੜੀਆਂ ਹੋਈਆਂ ਆਪਣੀਆਂ ਯਾਦਾਂ ਅਤੇ ਉਦਾਹਰਨਾਂ ਦੇ ਹਵਾਲੇ ਨਾਲ ਕਿਹਾ ਕਿ ਇਸ ਉਦਮ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਧਾਈ ਦੀ ਹੱਕਦਾਰ ਹੈ ਕਿ ਪ੍ਰੋ. ਗੁਰਦਿਆਲ ਸਿੰਘ ਦੀ ਸਾਹਿਤਕ ਸੰਪੱਤੀ ਦੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ।

ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾਕਟਰ ਦਵਿੰਦਰ ਪਾਲ ਸਿੰਘ ਸਿੱਧੂ ਅਤੇ ਵਿੱਤ ਅਫਸਰ ਡਾ. ਪ੍ਰਮੋਦ ਅਗਰਵਾਲ ਤੋਂ ਇਲਾਵਾ ਮੁੱਖ ਲਾਇਬਰੇਰੀਅਨ ਡਾ. ਅਮਿਤ ਮਿੱਤਲ ਨੇ ਵੀ ਵਿਭਾਗ ਨੂੰ ਇਸ ਉਸਾਰੂ ਕਦਮ ਲਈ ਸ਼ੁਭਕਾਮਨਾਵਾਂ ਭੇਂਟ ਕੀਤੀਆਂ। ਅੰਤ ਵਿੱਚ ਡੀਨ ਭਾਸ਼ਾਵਾਂ ਡਾ. ਬਲਵਿੰਦਰ ਕੌਰ ਸਿੱਧੂ ਨੇ ਹਾਜ਼ਰੀਨ ਦਾ ਧੰਨਵਾਦ ਕਰਦੇ ਹੋਏ ਪ੍ਰੋ. ਗੁਰਦਿਆਲ ਸਿੰਘ ਚੇਅਰ ਵੱਲੋਂ ਉਲੀਕੇ ਗਏ ਇਸ ਮਿਆਰੀ ਸਮਾਗਮ ਲਈ ਵਧਾਈ ਦਿੱਤੀ।

ਇਸ ਸਮਾਗਮ ਵਿੱਚ ਡੀਨ ਵਿਦਿਆਰਥੀ ਭਲਾਈ ਡਾ. ਮਮਤਾ ਸ਼ਰਮਾ, ਭਾਈ ਕਾਹਨ ਸਿੰਘ ਨਾਭਾ ਲਾਇਬ੍ਰੇਰੀਅਨ ਦੇ ਮੁਖੀ ਡਾ. ਅਮਿਤ ਮਿੱਤਲ, ਡਾ. ਰਾਜਿੰਦਰ ਲਹਿਰੀ, ਡਾ. ਰਾਜਵਿੰਦਰ ਸਿੰਘ, ਡਾ. ਰਾਜ ਮਹਿੰਦਰ ਕੌਰ , ਡਾ ਦਰਸ਼ਨ ਸਿੰਘ ਆਸ਼ਟ, ਡਾ. ਰਹਿਮਾਨ ਅਖਤਰ, ਡਾਕਟਰ ਪਰਮਿੰਦਰਜੀਤ ਕੌਰ, ਪ੍ਰਿੰਸੀਪਲ ਰਿਪਨਜੋਤ ਕੌਰ ਸੋਨੀ ਬੱਗਾ, ਡਾ. ਹਰਪ੍ਰੀਤ ਸਿੰਘ ਰਾਣਾ, ਸੁਰੇਸ਼ ਸ਼ਰਮਾ,ਦਵਿੰਦਰ ਪਟਿਆਲਵੀ ਅਮਰਜੀਤ ਸਿੰਘ ਕਸਕ, ਤ੍ਰਲੋਕ ਸਿੰਘ ਢਿੱਲੋਂ, ਡਾ. ਕਰਮ ਸਿੰਘ, ਰਾਜੇਸ਼ ਕੋਟੀਆ, ਸੁਖਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਆਪਕ, ਖੋਜਾਰਥੀ, ਵਿਦਿਆਰਥੀ, ਸਾਹਿਤਕਾਰ ਅਤੇ ਚੇਅਰ ਸਮੇਤ ਪੰਜਾਬੀ ਵਿਭਾਗ ਦਾ ਗੈਰ ਅਧਿਆਪਨ ਅਮਲਾ ਵੀ ਸ਼ਾਮਿਲ ਸੀ। ਇਸ ਸਮਾਗਮ ਦਾ ਮੰਚ ਸੰਚਾਲਨ ਡਾ. ਗੁਰਸੇਵਕ ਸਿੰਘ ਲੰਬੀ ਨੇ ਬਖੂਬੀ ਨਿਭਾਇਆ।

Advertisement
Advertisement
Advertisement
Advertisement
Scroll to Top