Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 9:34 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪਾਂ ਦਾ ਆਗਾਜ਼

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪਾਂ ਦਾ ਆਗਾਜ਼

ਪਟਿਆਲਾ, 22 ਅਗਸਤ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਬਣਾਏ ਗਏ ਐਕਸ਼ਨ ਪਲਾਨ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਗਤੀਵਿਧੀ ਕਲੰਡਰ ਅਨੁਸਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਕਸ਼ਨ ਪਲਾਨ ਮੁਤਾਬਿਕ ਵਾਲ ਪੇਂਟਿੰਗਜ਼, ਆਸ਼ਾ ਵਰਕਰ, ਨੁੱਕੜ ਨਾਟਕਾਂ, ਮੋਬਾਇਲ ਵੈਨਾਂ ਅਤੇ ਸਕੂਲੀ ਬੱਚਿਆਂ ਦੇ ਸਹਿਯੋਗ ਨਾਲ ਪਿੰਡ ਪੱਧਰ ਤੇ ਮਹੀਨਾ ਅਗਸਤ ਅਤੇ ਸਤੰਬਰ ਦੌਰਾਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕ ਖੇਤੀਬਾੜੀ ਅਫ਼ਸਰਾਂ ਦੇ ਸਹਿਯੋਗ ਨਾਲ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਜਿਨ੍ਹਾਂ ਵਿਚ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਸੁਪਰ ਐਸ.ਐਮ.ਐਸ. ਮਸ਼ੀਨ ਨਾਲ ਕਰਨ ਲਈ, ਬੇਲਰ ਨਾਲ ਗੰਢਾਂ ਬਣਾਉਣ ਲਈ, ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਬਾਰੇ ਅਤੇ ਝੋਨੇ ਦੀ ਕਟਾਈ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਵਿਚਕਾਰ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਬਲਾਕ ਪਟਿਆਲਾ ਵੱਲੋਂ  ਪਿੰਡ ਕਾਲਵਾ, ਫਰੀਦਪੁਰ, ਕੌਲੀ, ਜਾਫਰਨਗਰ, ਬੋਹੜਪੁਰ, ਜਨਹੇੜੀਆਂ ਅਤੇ ਬਲਾਕ ਨਾਭਾ ਵੱਲੋਂ ਪਿੰਡ ਸੁਰਾਜਪੁਰ, ਕੁਲਾਰਾਂ, ਸਹੌਲੀ, ਰੋਟੀ ਮੌੜਾਂ, ਸਿੱਧੂਵਾਲ, ਟੌੜਰਵਾਲ, ਮੱਲੇਵਾਲ ਅਤੇ ਮੰਗੇਵਾਲ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾਏ ਗਏ। ਇਹਨਾਂ ਕੈਂਪਾਂ ਵਿਚ ਖੇਤੀਬਾੜੀ ਵਿਭਾਗ ਦੇ ਖੇਤੀਬਾੜੀ ਵਿਕਾਸ ਅਫ਼ਸਰ, ਖੇਤੀਬਾੜੀ ਵਿਸਥਾਰ ਅਫ਼ਸਰ,

ਖੇਤੀਬਾੜੀ ਉਪ-ਨਿਰੀਖਕ, ਬੀ.ਟੀ.ਐਮ. ਅਤੇ ਏ.ਟੀ.ਐਮ. ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਨਾਲ-ਨਾਲ ਝੋਨੇ ਦੇ ਮੱਧਰੇਪਨ ਸਬੰਧੀ, ਝੋਨੇ ਦੇ ਕੀੜੇ ਮਕੌੜਿਆਂ ਅਤੇ ਹੋਰ ਬਿਮਾਰੀਆਂ ਦੀ ਰੋਕਥਾਮ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਇਹਨਾਂ ਕੈਂਪਾਂ ਵਿਚ ਪਿੰਡ ਦੇ ਸਰਪੰਚ ਸਾਹਿਬਾਨ, ਨੰਬਰਦਾਰ ਅਤੇ ਅਗਾਂਹਵਧੂ ਕਿਸਾਨ ਜ਼ਗਜੀਤ ਸਿੰਘ, ਯਾਦਵਿੰਦਰ ਸਿੰਘ, ਗੁਰਮੁਖ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਪਰਵਿੰਦਰ ਸਿੰਘ, ਬਲਿਹਾਰ ਸਿੰਘ ਮੱਟੂ, ਗੁਰਨਾਮ ਸਿੰਘ ਵਿਰਕ, ਹਰਜਿੰਦਰ ਸਿੰਘ ਤੋਂ ਇਲਾਵਾ ਲਗਭਗ 500 ਕਿਸਾਨਾਂ ਨੇ ਭਾਗ ਲਿਆ।

Advertisement
Advertisement
Advertisement
Advertisement
Scroll to Top