Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 9:47 pm

+91 90915 01313 , +91 90916 01313

punjabbanni@gmail.com
punjabbani@yahoo.com

ਐਲਵੀਸ਼ ਯਾਦਵ ਦੇ ਘਰ ਤੇ ਗੋਲੀਬਾਰੀ ਕਰਨ ਵਾਲਾ ਕਾਬੂ

ਐਲਵੀਸ਼ ਯਾਦਵ ਦੇ ਘਰ ਤੇ ਗੋਲੀਬਾਰੀ ਕਰਨ ਵਾਲਾ ਕਾਬੂ

ਦਿਲੀ, 22 ਅਗਸਤ : ਮਸ਼ਹੂਰ ਯੂਟਿਊਬਰ ਦੇ ਘਰ ਵਿਖੇ ਬੀਤੇ ਦਿਨੀ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਅੱਜ ਪੁਲਸ ਨੇ ਇਕ ਅਪਰਾਧੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦੇ ਅਨੁਸਾਰ ਗੁਰੂਗ੍ਰਾਮ ਵਿੱਚ ਯੂਟਿਊਬਰ ਅਤੇ ਬਿੱਗ ਬੌਸ ਓਟੀਟੀ ਜੇਤੂ ਐਲਵਿਸ਼ ਯਾਦਵ ਦੇ ਘਰ ਗੋਲੀਬਾਰੀ ਦੇ ਮਾਮਲੇ ਵਿੱਚ ਪੁਲੀਸ ਨੂੰ ਵੱਡੀ ਸਫਲਤਾ ਮਿਲੀ ਹੈ। ਫਰੀਦਾਬਾਦ ਅਪਰਾਧ ਸ਼ਾਖ਼ਾ ਸੈਕਟਰ-30 ਦੀ ਟੀਮ ਨੇ ਸ਼ੁੱਕਰਵਾਰ ਤੜਕੇ ਫਰੀਦਪੁਰ ਪਿੰਡ ਨੇੜੇ ਇੱਕ ਮੁਕਾਬਲੇ ਦੌਰਾਨ ਇੱਕ ਸ਼ੂਟਰ ਇਸ਼ਾਂਤ ਗਾਂਧੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਦੇ ਅਨੁਸਾਰ ਪੁਲੀਸ ਮੁਤਾਬਕ ਇਸ਼ਾਂਤ ਸਵੇਰੇ ਕਰੀਬ 4:30 ਵਜੇ ਆਪਣੀ ਬਾਈਕ ’ਤੇ ਤੇਜ਼ ਰਫ਼ਤਾਰ ਨਾਲ ਜਾ ਰਿਹਾ ਸੀ। ਜਦੋਂ ਪੁਲੀਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਬਾਈਕ ਭਜਾ ਲਈ ਅਤੇ ਪੁਲੀਸ ਟੀਮ ’ਤੇ ਗੋਲੀਆਂ ਚਲਾਈਆਂ। ਮੁਲਜ਼ਮ ਨੇ ਤਿੰਨ ਤੋਂ ਚਾਰ ਰੌਂਦ ਫਾਇਰ ਕੀਤੇ। ਜਵਾਬੀ ਕਾਰਵਾਈ ਵਿੱਚ ਪੁਲੀਸ ਨੇ ਦੋ ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ ਇੱਕ ਉਸ ਦੀ ਲੱਤ ’ਤੇ ਲੱਗੀ ਅਤੇ ਉਹ ਸੜਕ ’ਤੇ ਡਿੱਗ ਪਿਆ। ਇਸ ਤੋਂ ਬਾਅਦ, ਪੁਲੀਸ ਨੇ ਉਸ ਨੂੰ ਫੜ ਲਿਆ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ। ਪੁਲੀਸ ਨੇ ਉਸ ਦੀ ਬਾਈਕ ਵੀ ਜ਼ਬਤ ਕਰ ਲਈ ਹੈ।

Advertisement
Advertisement
Advertisement
Advertisement
Scroll to Top