Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 8:54 pm

+91 90915 01313 , +91 90916 01313

punjabbanni@gmail.com
punjabbani@yahoo.com

ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਲੋਕ ਇਹਤਿਹਾਤ ਵਰਤਣ: ਡਿਪਟੀ ਕਮਿਸ਼ਨਰ

ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਲੋਕ ਇਹਤਿਹਾਤ ਵਰਤਣ: ਡਿਪਟੀ ਕਮਿਸ਼ਨਰ

ਪਟਿਆਲਾ, 25 ਅਗਸਤ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਗਲੇ ਦੋ ਦਿਨ ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਹਤਿਹਾਤ ਵਰਤਣ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੱਦੇਨਜ਼ਰ ਲੋਕ ਨਦੀਆਂ, ਟੋਭਿਆਂ ਤੇ ਬੰਨ੍ਹਾਂ ਤੋਂ ਦੂਰ ਰਹਿਣ ਖਾਸ ਤੌਰ ‘ਤੇ ਬੱਚਿਆਂ ਨੂੰ ਟੋਭਿਆਂ ਆਦਿ ਤੋਂ ਦੂਰ ਰੱਖਿਆ ਜਾਵੇ।

ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕਰਦਿਆਂ ਕਿਹਾ ਕਿ ਅਗਲੇ ਦੋ ਦਿਨਾਂ ਬਰਸਾਤ ਦੀ ਹੋਈ ਪੇਸ਼ਨਗੋਈ ਦੇ ਮੱਦੇਨਜ਼ਰ ਆਪਣੇ ਅਧੀਨ ਪੈਂਦੇ ਖੇਤਰ ਅੰਦਰ ਖਾਸ ਚੌਕਸੀ ਰੱਖੀ ਜਾਵੇ ਅਤੇ ਨੀਵੇਂ ਖੇਤਰਾਂ ਵਿੱਚ ਬਰਸਾਤੀ ਪਾਣੀ ਖੜੇ ਹੋਣ ਦੀ ਸੂਰਤ ਵਿੱਚ ਇਸ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾਣ। ਇਸ ਮੌਕੇ ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਵੀ ਮੌਜੂਦ ਸਨ।

ਡਾ. ਪ੍ਰੀਤੀ ਯਾਦਵ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸਲਾਹਕਾਰੀ ਬਰਸਾਤ ਦੇ ਮੌਸਮ ਵਿੱਚ ਲੋਕਾਂ ਨੂੰ ਚੌਕਸ ਰਹਿਣ ਲਈ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਲੋਕਾਂ ਦੀ ਸਹੂਲਤ ਲਈ 24 ਘੰਟੇ ਕਾਰਜਸ਼ੀਲ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀ ਸਬੰਧੀ ਵੀ ਲੋਕਾਂ ਨੂੰ ਸਮੇਂ ਸਮੇਂ ‘ਤੇ ਜਾਗਰੂਕ ਕਰਨ ਦੀ ਹਦਾਇਤ ਕੀਤੀ।

Advertisement
Advertisement
Advertisement
Advertisement
Scroll to Top