Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 8:50 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲਦਾਰ ਦਫ਼ਤਰ ਪਟਿਆਲਾ ਦਾ ਨਿਰੀਖਣ

ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲਦਾਰ ਦਫ਼ਤਰ ਪਟਿਆਲਾ ਦਾ ਨਿਰੀਖਣ

ਪਟਿਆਲਾ, 25 ਅਗਸਤ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਤਹਿਸੀਲਦਾਰ ਪਟਿਆਲਾ ਦਫ਼ਤਰ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਤਹਿਸੀਲਦਾਰ ਦਫ਼ਤਰ ਵਿਖੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਫੀਡਬੈਕ ਵੀ ਪ੍ਰਾਪਤ ਕੀਤੀ।
ਆਪਣੇ ਨਿਰੀਖਣ ਦੌਰਾਨ ਡਾ. ਪ੍ਰੀਤੀ ਯਾਦਵ ਨੇ ਮਾਲ ਅਦਾਲਤ ‘ਚ ਲੰਬਿਤ ਕੇਸਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਮੀਨੀ ਤਕਸੀਮ, ਨਿਸ਼ਾਨਦੇਹੀ, ਪੈਮਾਇਸ਼, ਖ਼ਸਰਾ-ਗਿਰਦਾਵਰੀ,

ਨੰਬਰਦਾਰੀ ਤੇ ਚੌਕੀਦਾਰੀ ਦੇ ਕੇਸਾਂ ਦਾ ਨਿਪਟਾਰਾ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਬਿਨ੍ਹਾਂ ਕਿਸੇ ਕਾਰਨ ਤਾਰੀਕਾਂ ਪਾਉਣ ਵਾਲੇ ਅਧਿਕਾਰੀ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਹਿਸੀਲਦਾਰ ਅਤੇ ਹੋਰ ਮਾਲ ਅਧਿਕਾਰੀ ਨਿਸ਼ਚਿਤ ਸਮੇਂ ‘ਤੇ ਕੋਰਟ ਲਗਾਉਣਾ ਯਕੀਨੀ ਬਣਾਉਣ ਤਾਂ ਜੋ ਦੂਰ ਦੁਰਾਡੇ ਤੋਂ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਹਦਾਇਤ ਅਨੁਸਾਰ ਲੋਕਾਂ ਨੂੰ ਸਮਾਂਬੱਧ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਵੱਖ ਵੱਖ ਦਫ਼ਤਰਾਂ ਦੇ ਨਿਰੀਖਣ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਕੰਮ ਵਿੱਚ ਕੁਤਾਹੀ ਕਰਨ ਵਾਲੇ ਕਿਸੇ ਵੀ  ਅਧਿਕਾਰੀ ਤੇ ਕਰਮਚਾਰੀ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਤਹਿਸੀਲਦਾਰ ਦਫ਼ਤਰ ਸਮੇਤ ਹੋਰਨਾਂ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਮੌਕੇ ‘ਤੇ ਹੋਣ ਵਾਲੇ ਕੰਮਾਂ ਨੂੰ ਤੁਰੰਤ ਕਰਵਾਇਆ। ਉਨ੍ਹਾਂ ਲੋਕਾਂ ਪਾਸੋਂ ਫੀਡਬੈਕ ਵੀ ਪ੍ਰਾਪਤ ਕੀਤੀ ਤਾਂ ਜੋ ਕੰਮ ਵਿੱਚ ਹੋਰ ਪਾਰਦਰਸ਼ਤਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ, ਐਸ.ਡੀ.ਐਮ ਪਟਿਆਲਾ ਹਰਜੋਤ ਕੌਰ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top