Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 7:59 pm

+91 90915 01313 , +91 90916 01313

punjabbanni@gmail.com
punjabbani@yahoo.com

ਡੀ.ਸੀ. ਨੇ ਨਗਰ ਨਿਗਮ/ਨਗਰ ਕੌਂਸਲਾਂ/ਨਗਰ ਪੰਚਾਇਤਾਂ ਨੂੰ ਦਿੱਤੇ ਨਿਰਦੇਸ਼

ਡੀ.ਸੀ. ਨੇ ਨਗਰ ਨਿਗਮ/ਨਗਰ ਕੌਂਸਲਾਂ/ਨਗਰ ਪੰਚਾਇਤਾਂ ਨੂੰ ਦਿੱਤੇ ਨਿਰਦੇਸ਼

ਪਟਿਆਲਾ , 26 ਅਗਸਤ : ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਰਕਾਰੀ ਕੰਮਕਾਜ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਮਹੀਨਾਵਾਰ ਮੀਟਿੰਗ ਦੌਰਾਨ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਨਗਰ ਨਿਗਮਾਂ ਦੇ ਦਫ਼ਤਰੀ ਕਾਰਜਾਂ, ਟੈਕਸ ਵਸੂਲੀ ਅਤੇ ਲੋਕ ਭਲਾਈ ਦੇ ਨਾਲ ਸਬੰਧਤ ਕਾਰਜਾਂ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨਾ ਹਰੇਕ ਵਿਭਾਗ ਦੀ ਜਿੰਮੇਵਾਰੀ ਹੈ। ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਪਬਲਿਕ ਹਿੱਤਾਂ ਲਈ ਆਨ ਲਾਈਨ ਕੰਮ ਜਿਵੇਂ ਕਿ ਨਕਸ਼ੇ ਪਾਸ ਕਰਨਾ ਆਦਿ ਮਿਆਦ ਅੰਦਰ ਕਰਨ ਦੇ ਹੁਕਮ ਜਾਰੀ ਕੀਤੇ। ਇਸ ਤੋਂ ਇਲਾਵਾ ਉਹਨਾਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਨੂੰ ਆਪਣੀ ਆਮਦਨ ਵਿੱਚ ਵਾਧਾ ਕਰਨ ਲਈ ਓਟੀਐਸ (ਵਨ ਟਾਈਮ ਸੈਟਲਮੈਂਟ) ਸਕੀਮ ਅਧੀਨ ਵੱਧ ਤੋਂ ਵੱਧ ਪ੍ਰਾਪਰਟੀ ਟੈਕਸ ਦੀ ਕੂਲੈਕਸ਼ਨ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਨੇ ਸਟਰੀਟ ਲਾਈਟਾਂ 100 ਫੀਸਦੀ ਚਾਲੂ ਹਾਲਤ ਵਿੱਚ ਰੱਖਣ ਅਤੇ ਸੜਕਾਂ ਦੀ ਤੁਰੰਤ ਰਿਪੇਅਰ ਕਰਨ ਦੇ ਨਿਰਦੇਸ਼ ਜਾਰੀ ਕੀਤੇ । ਉਹਨਾਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਨੂੰ ਹਦਾਇਤ ਕੀਤੀ ਕਿ ਪਸ਼ੂ ਪਾਲਣ ਵਿਭਾਗ ਨਾਲ ਤਾਲਮੇਲ ਕਰਕੇ ਅਵਾਰਾ ਕੁੱਤਿਆਂ ਦੀ ਵੈਕਸੀਨੇਸ਼ਨ ਅਤੇ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਕੀਤੀ ਜਾਵੇ। ਉਹਨਾਂ ਅਧਿਕਾਰੀਆਂ ਨੂੰ ਡੇਂਗੂ ਰੋਕਥਾਮ ਲਈ ਰੋਜ਼ਾਨਾ ਫੋਗਿੰਗ ਕਰਵਾਉਣ, ਸਵੱਛ ਪਾਣੀ ਦੀ ਵਰਤੋਂ ਲਈ ਕਲੋਰੀਨੇਸ਼ਨ ਕਰਨ, ਸ਼ਹਿਰ ਦੀ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਦੇਣ ਦੀ ਵੀ ਹਦਾਇਤ ਦਿੱਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top