Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 7:58 pm

+91 90915 01313 , +91 90916 01313

punjabbanni@gmail.com
punjabbani@yahoo.com

ਜੁਆਇੰਟ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ ਵੱਲੋਂ ਈ.ਵੀ.ਐਮ. ਵੇਅਰਹਾਊਸ ਦੀ ਜਾਂਚ

ਜੁਆਇੰਟ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ ਵੱਲੋਂ ਈ.ਵੀ.ਐਮ. ਵੇਅਰਹਾਊਸ ਦੀ ਜਾਂਚ

ਪਟਿਆਲਾ , 26 ਅਗਸਤ: ਜੁਆਇੰਟ ਮੁੱਖ ਚੋਣ ਅਫ਼ਸਰ ਪੰਜਾਬ ਸਕੱਤਰ ਸਿੰਘ ਬੱਲ ਵੱਲੋਂ ਈ.ਵੀ.ਐਮ. ਵੇਅਰਹਾਊਸ ਦੀ ਜਾਂਚ ਕੀਤੀ ਗਈ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਨਿਰੀਖਣ ਕੀਤਾ ਗਿਆ। ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ , ਬੀ.ਡੀ.ਪੀ.ਓ -ਕਮ -ਨੋਡਲ ਅਫ਼ਸਰ ਈ.ਵੀ.ਐਮ.,  ਮਨਦੀਪ ਸਿੰਘ, ਚੋਣ ਤਹਿਸੀਲਦਾਰ ਵਿਜੈ ਕੁਮਾਰ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦੇ ਹਾਜ਼ਰ ਸਨ।  ਉਹਨਾਂ ਵੇਅਰਹਾਊਸ ਵਿੱਚ ਤਾਇਨਾਤ ਪੁਲਿਸ ਗਾਰਦ ਦਾ ਜਾਇਜ਼ਾ ਲਿਆ ਅਤੇ ਲਾਗ ਬੁੱਕ ਦੀ ਜਾਂਚ ਵੀ ਕੀਤੀ। ਇਸ ਦੌਰਾਨ ਉਹਨਾਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ।

ਜੁਆਇੰਟ ਮੁੱਖ ਚੋਣ ਅਫ਼ਸਰ ਵੱਲੋਂ ਪਾਰਟੀਆਂ ਦੇ ਨੂਮਾਇੰਦਿਆਂ ਨੂੰ ਲੋਕ ਸਭਾ/ਵਿਧਾਨ ਸਭਾ ਚੋਣਾਂ ਵਿੱਚ ਵਰਤੀਆਂ ਜਾਣ ਵਾਲੀਆਂ ਈ.ਵੀ.ਐਮ.ਜ਼ ਦੇ ਰੱਖ ਰਖਾਵ ਅਤੇ ਸੇਫ਼ਟੀ ਉਪਕਰਨਾ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਦੀ ਵਰਤੋਂ ਦੇ ਵੱਖ-ਵੱਖ ਪੜਾਵਾਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਤੋਂ ਇਲਾਵਾ ਚੋਣਾਂ ਦੌਰਾਨ ਇਹਨਾਂ ਦੀ ਤਿਆਰੀ ਅਤੇ ਸੰਭਾਲ ਦੀ ਪ੍ਰਕ੍ਰਿਆਵਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਇਹ ਕੰਮ ਸਮੇਂ ਤੇ ਹਦਾਇਤਾਂ ਅਨੁਸਾਰ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ।

ਜੁਆਇੰਟ ਮੁੱਖ ਚੋਣ ਅਫ਼ਸਰ ਨੇ ਬੂਥ ਲੈਵਲ ਏਜੰਟ ਦੀ ਅਹਿਮੀਅਤ ਬਾਰੇ ਵੀ ਜਾਣੂ ਕਰਵਾਇਆ ਅਤੇ ਅਪੀਲ ਕੀਤੀ ਕਿ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਵੱਲੋਂ ਜ਼ਿਲ੍ਹੇ ਦੇ ਹਰ ਪੋਲਿੰਗ ਸਟੇਸ਼ਨ ਤੇ ਇਕ ਬੂਥ ਲੈਵਲ ਏਜੰਟ ਨਿਯੂਕਤ ਕਰਕੇ ਫਾਰਮ ਬੀ.ਐਲ.ਏ. 2 ਵਿੱਚ ਦਰਜ ਕੀਤਾ ਜਾਵੇ । ਇਸ ਸੂਚੀ ਨੂੰ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਲ ਭੇਜਿਆ ਜਾਵੇ ਤਾਂ ਜੋ ਬੂਥ ਲੈਵਲ ਅਫ਼ਸਰ ਨਾਲ ਤਾਲਮੇਲ ਕਰਕੇ ਐਸ.ਐਸ.ਆਰ. ਅਤੇ ਐਸ.ਆਈ.ਆਰ. ਦੌਰਾਨ ਕੰਮ ਸਹੀ ਤਰੀਕੇ ਨਾਲ ਅੱਗੇ ਵਧਾਇਆ ਜਾ ਸਕੇ ਅਤੇ ਚੋਂਣਾਂ ਦੌਰਾਨ ਕਿਸੇ ਵੀ ਸ਼ਿਕਾਇਤ ਤੋਂ ਬਚਿਆ ਜਾ ਸਕੇ।

 

Advertisement
Advertisement
Advertisement
Advertisement
Scroll to Top