Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 12:10 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਤੇ ਭਾਰਤ ਵਿਚਕਾਰ ਵਪਾਰ ਨੂੰ ਲੈ ਕੇ ਗੱਲਬਾਤ ਸ਼ੁਰੂ

ਅਮਰੀਕਾ ਤੇ ਭਾਰਤ ਵਿਚਕਾਰ ਵਪਾਰ ਨੂੰ ਲੈ ਕੇ ਗੱਲਬਾਤ ਸ਼ੁਰੂ

ਦਿੱਲੀ, 16 ਸਤੰਬਰ : ਅਮਰੀਕਾ ਵਲੋ ਭਾਰਤ ਉਪਰ ਲਗਾਏ ਭਾਰੀ ਟੈਕਸਾਂ ਦੇ ਮੁਦਿਆਂ ਨੂੰ ਲੈ ਕੇ ਅੱਜ ਦੋਵੇ ਦੇਸ਼ਾਂ ਵਿਚਾਲੇ ਗਲਬਾਤ ਸ਼ੁਰੂ ਹੋ ਗਈ ਹੈ। ਦਸ ਦਈਏ ਕਿ ਭਾਰਤ ਅਤੇ ਅਮਰੀਕਾ ਦੇ ਮੁੱਖ ਵਾਰਤਾਕਾਰਾਂ ਨੇ ਪ੍ਰਸਤਾਵਿਤ ਵਪਾਰ ਸਮਝੌਤੇ ‘ਤੇ ਗੱਲਬਾਤ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਭਾਰੀ ਟੈਕਸ ਕਾਰਨ ਪੈਦਾ ਹੋਏ ਮੁੱਦਿਆਂ ਨੂੰ ਸੁਲਝਾਇਆ ਜਾ ਸਕੇ।

ਅਮਰੀਕੀ ਟੀਮ ਦੀ ਅਗਵਾਈ ਦੱਖਣੀ ਅਤੇ ਮੱਧ ਏਸ਼ੀਆ ਲਈ ਅਮਰੀਕੀ ਵਪਾਰ ਪ੍ਰਤੀਨਿਧੀ ਦੇ ਸਹਾਇਕ, ਬ੍ਰੈਂਡਨ ਲਿੰਚ ਕਰ ਰਹੇ ਹਨ, ਜਦੋਂ ਕਿ ਵਣਜ ਵਿਭਾਗ ਦੇ ਵਿਸ਼ੇਸ਼ ਸਕੱਤਰ ਰਾਜੇਸ਼ ਅਗਰਵਾਲ ਭਾਰਤ ਦੇ ਮੁੱਖ ਵਾਰਤਾਕਾਰ ਹਨ। ਲਿੰਚ ਆਪਣੇ ਭਾਰਤੀ ਹਮਰੁਤਬਾ ਨਾਲ ਇੱਕ ਦਿਨ ਦੀ ਗੱਲਬਾਤ ਲਈ ਸੋਮਵਾਰ ਦੇਰ ਰਾਤ ਭਾਰਤ ਪਹੁੰਚੇ ਹਨ।

ਰੂਸੀ ਕੱਚੇ ਤੇਲ ਦੀ ਖਰੀਦ ਕਾਰਨ ਅਮਰੀਕੀ ਬਾਜ਼ਾਰ ‘ਚ ਦਾਖਲ ਹੋਣ ਵਾਲੀਆਂ ਭਾਰਤੀ ਵਸਤਾਂ ‘ਤੇ 25 ਫੀਸਦੀ ਟੈਕਸ ਅਤੇ 25 ਫੀਸਦੀ ਦੀ ਵਾਧੂ ਪੈਨਲਟੀ ਲਗਾਏ ਜਾਣ ਤੋਂ ਬਾਅਦ ਕਿਸੇ ਉੱਚ-ਦਰਜੇ ਦੇ ਅਮਰੀਕੀ ਵਪਾਰ ਅਧਿਕਾਰੀ ਦਾ ਇਹ ਪਹਿਲਾ ਦੌਰਾ ਹੈ।
ਇੱਕ ਅਧਿਕਾਰੀ ਨੇ ਕਿਹਾ, “ਵਪਾਰਕ ਗੱਲਬਾਤ ਸ਼ੁਰੂ ਹੋ ਗਈ ਹੈ।” ਭਾਰਤ ਨੇ 50 ਫੀਸਦੀ ਦੇ ਭਾਰੀ ਟੈਰਿਫ ਨੂੰ ਗਲਤ ਅਤੇ ਗੈਰ-ਵਾਜਿਬ ਦੱਸਿਆ ਹੈ। ਇਸ ਲਈ ਇਸ ਉਪਰ ਵਾਰਤਾ ਦੁਬਾਰਾ ਸ਼ੁਰੂ ਹੋ ਗਈ ਹੈ।

Scroll to Top