Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:17 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਨੇ ਹੈਰੋਇਨ ਸਣੇ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਪੁਲਸ ਨੇ ਹੈਰੋਇਨ ਸਣੇ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਫਿਰੋਜਪੁਰ, 16 ਸਤੰਬਰ : ਪੰਜਾਬ ਸਰਕਾਰ ਵਲੋ ਨਸਿ਼ਆਂ ਵਿਰੁੱਧ ਜਿਥੇ ਵੱਡੇ ਪੱਧਰ ਤੇ ਮੁਹਿੰਮ ਚਲਾਈ ਹੋਈ ਹੈ, ਉਥੇ ਪੰਜਾਬ ਪੁਲਸ ਨੇ ਹੁਣ ਜ਼ਿਲ੍ਹਾ ਫਿਰੋਜ਼ਪੁਰ ਪੁਲੀਸ ਨੇ ਵੱਖ ਵੱਖ ਥਾਵਾਂ ਤੋਂ 7 ਕਿਲੋ 776 ਗ੍ਰਾਮ ਹੈਰੋਇਨ ਸਮੇਤ 4 ਤਸਕਰਾਂ ਨੂੰ ਗ੍ਰਿਫਤਾਰ ਕਰਕੇ 5 ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ।

ਅਧਿਕਾਰੀਆਂ ਨੇ ਦੱਸਿਆ ਕਿ ਥਾਣਾ ਸਿਟੀ ਫਿਰੋਜ਼ਪੁਰ ਪੁਲੀਸ ਦੇ ਐੱਸਆਈ ਪਰਮਜੀਤ ਕੌਰ ਨੂੰ ਇਤਲਾਹ ਮਿਲੀ ਕਿ ਕਮਲ ਕੁਮਾਰ ਵਾਸੀ ਗਲੀ ਨੰਬਰ-6 ਕਸੂਰੀ ਗੇਟ, ਫਿਰੋਜ਼ਪੁਰ ਅਤੇ ਰਾਹੁਲ ਵਾਸੀ ਪਿੰਡ ਇੱਛੇ ਵਾਲਾ, ਫਿਰੋਜ਼ਪੁਰ ਦੋਵੇਂ ਮਿਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਉਹ ਦੋਵੇਂ ਜਣੇ ਮੋਟਰਸਾਈਕਲ ’ਤੇ ਹੈਰੋਇਨ ਵੇਚਣ ਲਈ ਪਿੰਡ ਕੁੰਡੇ ਵੱਲੋਂ ਇਧਰ ਫਿਰੋਜ਼ਪੁਰ ਸ਼ਹਿਰ ਆ ਰਹੇ ਹਨ। ਪੁਲੀਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਛਾਪੇਮਾਰੀ ਕਰਕੇ ਗ੍ਰਿਫਤਾਰ ਕੀਤਾ ਗਿਆ ਤੇ ਉਨ੍ਹਾਂ ਕੋਲੋਂ 1 ਕਿਲੋ 9 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ।

ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਇਸੇ ਤਰ੍ਹਾਂ ਇੰਸਪੈਕਟਰ ਮੋਹਿਤ ਧਵਨ ਨੂੰ ਇਤਲਾਹ ਮਿਲੀ ਕਿ ਕ੍ਰਿਸ਼ਨ ਸਿੰਘ ਵਾਸੀ ਪਿੰਡ ਨਿਆਲ, ਜ਼ਿਲ੍ਹਾ ਪਟਿਆਲਾ ਹੈਰੋਇਨ ਦੀ ਸਮਗਲਿੰਗ ਕਰਦਾ ਹੈ। ਉਸ ਕੋਲ ਇਕ ਗੱਡੀ ਮਹਿੰਦਰਾ ਪਿੱਕਅੱਪ, ਜਿਸ ਰਾਹੀਂ ਉਹ ਫਿਰੋਜ਼ਪੁਰ ਏਰੀਆ ਵਿਚੋਂ ਅਕਸਰ ਹੀ ਹੈਰੋਇਨ ਲਿਜਾ ਕੇ ਆਪਣੇ ਏਰੀਆ ਵਿਚ ਵੇਚਦਾ ਕਰਦਾ ਹੈ।

ਇੰਸਪੈਕਟਰ ਮੋਹਿਤ ਧਵਨ ਨੇ ਨਾਕਾਬੰਦੀ ਕਰਕੇ ਉਕਤ ਵਿਅਕਤੀ ਨੂੰ ਕਾਬੂ ਕੀਤਾ ਅਤੇ ਉਸ ਕੋਲੋਂ 5 ਕਿਲੋ 225 ਗ੍ਰਾਮ ਹੈਰੋਇਨ, ਇਕ ਗੱਡੀ ਮਹਿੰਦਰਾ ਅਤੇ ਇਕ ਮੋਬਾਇਲ ਫੋਨ ਬਰਾਮਦ ਹੋਇਆ। ਇਸ ਤੋਂ ਇਲਾਵਾ ਪੰਜ ਮਦਰਾਸ ਆਰਮੀ ਨੇ ਇਕ ਵਿਅਕਤੀ ਨੂੰ 3 ਪੈਕੇਟ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top