Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:52 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ ਨੂੰ

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ ਨੂੰ

ਪਟਿਆਲਾ, 13 ਸਤੰਬਰ : ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ, ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਪ੍ਰਤੀਯੋਗੀ (ਪ੍ਰੀਲਿਮਿਨਰੀ) ਪ੍ਰੀਖਿਆ-2025 ਦੀ ਮਿਤੀ ਨੂੰ ਮੁੜ ਤੈਅ ਕੀਤਾ ਹੈ। ਇਹ ਪ੍ਰੀਖਿਆ ਹੁਣ ਐਤਵਾਰ, 26 ਅਕਤੂਬਰ, 2025 ਦੀ ਬਜਾਏ ਐਤਵਾਰ, 7 ਦਸੰਬਰ, 2025 ਨੂੰ ਆਯੋਜਿਤ ਹੋਵੇਗੀ।
ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਕੱਤਰ, ਚਰਨਜੀਤ ਸਿੰਘ ਨੇ ਦੱਸਿਆ ਕਿ ਪ੍ਰੀਖਿਆ 7 ਦਸੰਬਰ, 2025 (ਐਤਵਾਰ) ਦੇ ਸ਼ਡਿਊਲ ਅਨੁਸਾਰ ਦੋ ਸੈਸ਼ਨਾਂ ਵਿੱਚ ਲਈ ਜਾਵੇਗੀ।
ਪ੍ਰੀਖਿਆ ਲਈ ਦਾਖਲਾ ਕਾਰਡ ਪ੍ਰੀਖਿਆ ਦੀ ਮਿਤੀ ਤੋਂ ਲਗਭਗ ਦਸ ਦਿਨ ਪਹਿਲਾਂ ਕਮਿਸ਼ਨ ਦੀ ਵੈੱਬਸਾਈਟ ‘ਤੇ ਅਪਲੋਡ ਕੀਤੇ ਜਾਣਗੇ। ਉਮੀਦਵਾਰ ਅਧਿਕਾਰਤ ਵੈੱਬਸਾਈਟ https://ppsc.gov.in ‘ਤੇ ਉਪਲਬਧ “ਡਾਊਨਲੋਡ ਐਡਮਿਟ ਕਾਰਡ” ਲਿੰਕ ਰਾਹੀਂ ਆਪਣੇ ਰਜਿਸਟ੍ਰੇਸ਼ਨ ਨੰਬਰ ਅਤੇ ਪਾਸਵਰਡ ਦੀ ਵਰਤੋਂ ਕਰਕੇ ਆਪਣੇ ਦਾਖਲਾ ਕਾਰਡ ਡਾਊਨਲੋਡ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਸੰਬੰਧੀ ਵੇਰਵੇ ਐਡਮਿਟ ਕਾਰਡਾਂ ‘ਤੇ ਦਰਜ ਕੀਤੇ ਜਾਣਗੇ। ਉਮੀਦਵਾਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਨਵੇਂ ਅਪਡੇਟਸ ਅਤੇ ਨਿਰਦੇਸ਼ਾਂ ਲਈ ਨਿਯਮਿਤ ਤੌਰ ‘ਤੇ ਕਮਿਸ਼ਨ ਦੀ ਵੈੱਬਸਾਈਟ ਦੇਖਦੇ ਰਹਿਣ।

ਚਰਨਜੀਤ ਸਿੰਘ ਨੇ ਦੱਸਿਆ ਕਿ ਪੀਪੀਐਸਸੀ ਦੇ ਚੇਅਰਮੈਨ, ਮੇਜਰ ਜਨਰਲ ਵਿਨਾਇਕ ਸੈਣੀ (ਸੇਵਾਮੁਕਤ), ਦੀ ਅਗਵਾਈ ਹੇਠ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਇਹ ਯਕੀਨੀ ਬਣਾਉਣ ਲਈ ਲਿਆ ਗਿਆ ਹੈ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਉਮੀਦਵਾਰਾਂ ਸਮੇਤ ਸਾਰੇ ਉਮੀਦਵਾਰਾਂ ਨੂੰ ਤਿਆਰੀ ਕਰਨ ਅਤੇ ਬਿਨਾਂ ਕਿਸੇ ਮੁਸ਼ਕਲ ਦੇ ਪ੍ਰੀਖਿਆ ਵਿੱਚ ਸ਼ਾਮਲ ਹੋਣ ਲਈ ਲੋੜੀਂਦਾ ਸਮਾਂ ਮਿਲ ਜਾਵੇ। ਪ੍ਰੀਖਿਆ ਮੁਲਤਵੀ ਕਰਨ ਨਾਲ ਪ੍ਰਭਾਵਿਤ ਖੇਤਰਾਂ ਦੇ ਉਮੀਦਵਾਰਾਂ ਨੂੰ ਤਿਆਰੀ ਕਰਨ ਲਈ ਲੋੜੀਂਦਾ ਸਮਾਂ ਮਿਲੇਗਾ।”

Advertisement
Advertisement
Advertisement
Advertisement
Scroll to Top