Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 10:52 am

+91 90915 01313 , +91 90916 01313

punjabbanni@gmail.com
punjabbani@yahoo.com

ਪੈਰਾਡਾਈਸ ਇੰਟਰਨੈਸ਼ਨਲ ਸਕੂਲ ਨੇ ਖਿਡਾਰੀ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਟੂਰਨਾਮੈਂਟ ਵਿੱਚ ਛਾਏ

ਪੈਰਾਡਾਈਸ ਇੰਟਰਨੈਸ਼ਨਲ ਸਕੂਲ ਨੇ ਖਿਡਾਰੀ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਟੂਰਨਾਮੈਂਟ ਵਿੱਚ ਛਾਏ

ਪਟਿਆਲਾ –  69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2025-26 ਦਾ ਤਾਈਕਵਾਂਡੋ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਦਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਵਿਕਰਮਜੀਤ ਕੁਮਾਰ, ਸ੍ਰੀ ਮੋਹਿਤ, ਸ੍ਰੀ ਬੱਧ ਰਾਮ, ਸ੍ਰੀ ਰਕੇਸ਼ ਕੁਮਾਰ, ਸ੍ਰੀ ਅਭਿਵਨ ਸ਼ਰਮਾ, ਸ੍ਰੀ ਰਵਿੰਦਰ ਅਤੇ ਸ੍ਰੀਮਤੀ ਮਨਦੀਪ ਦੀ ਅਗਵਾਈ ਵਿੱਚ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਇਆ ਗਿਆ।ਇਸ ਟੂਰਨਾਮੈਂਟ ਵਿੱਚ ਹਰ ਜ਼ੋਨ ਤੋਂ ਵੱਡੀ ਗਿਣਤੀ ਵਿੱਚ ਖਿਡਾਰੀਆਂ ਦੇ ਭਾਗ ਲਿਆ।

ਟੂਰਨਾਮੈਂਟ ਦੌਰਾਨ ਸਭ ਖਿਡਾਰੀਆਂ ਨੇ ਆਪਣੇ ਸਰਵੋਤਮ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਟੂਰਨਾਮੈਂਟ ਵਿੱਚ ਪੈਰਾਡਾਈਸ ਇੰਟਰਨੈਸ਼ਨਲ ਸਕੂਲ ਘੱਗਾ, ਪਾਤੜਾ (ਪਟਿਆਲਾ) ਦੇ ਖਿਡਾਰੀਆਂ ਨੇ ਆਪਣੇ ਕੋਚ ਸ੍ਰੀ ਅਭਿਨਵ ਸ਼ਰਮਾ ਜੀ ਦੀ ਰਹਿਨੁਮਾਈ ਹੇਠ ਭਾਗ ਲਿਆ। ਜ਼ਿਲ੍ਹਾ ਪੱਧਰੀ ਤਾਈਕਵਾਂਡੋ ਅੰਡਰ-14 ਲੜਕਿਆਂ ਵਿੱਚ ਪੈਰਾਡਾਈਸ ਇੰਟਰਨੈਸ਼ਨਲ ਸਕੂਲ ਘੱਗਾ, ਪਾਤੜਾ (ਪਟਿਆਲਾ) ਦੇ ਗੁਰਸ਼ਰਨ ਸਿੰਘ ਨੇ 21-23 ਕਿਲੋ ਭਾਰ ਵਿੱਚ ਬਰੋਂਜ਼ ਮੈਡਲ, ਪਰਮੇਸ਼ਰ ਸਿੰਘ ਨੇ 23-25 ਕਿਲੋ ਭਾਰ ਵਿੱਚ ਸਿਲਵਰ ਮੈਡਲ ਅਤੇ ਮਨਜੋਤ ਸਿੰਘ ਨੇ 29-32 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਹਾਸਲ ਕੀਤਾ।

ਜ਼ਿਲ੍ਹਾ ਪੱਧਰੀ ਤਾਈਕਵਾਂਡੋ ਅੰਡਰ-17 ਲੜਕਿਆਂ ਵਿੱਚ ਪੈਰਾਡਾਈਸ ਇੰਟਰਨੈਸ਼ਨਲ ਸਕੂਲ ਘੱਗਾ, ਪਾਤੜਾ (ਪਟਿਆਲਾ) ਦੇ ਜਸਪ੍ਰੀਤ ਸਿੰਘ ਨੇ 38-41 ਕਿਲੋ ਭਾਰ ਵਿੱਚ ਸਿਲਵਰ ਮੈਡਲ ਹਾਸਲ ਕੀਤਾ। ਸ੍ਰੀ ਅਭਿਨਵ ਸ਼ਰਮਾ ਜੀ ਨੇ ਕਿਹਾ ਕਿ ਵੱਧ ਤੋਂ ਵੱਧ ਲੜਕੀਆਂ ਨੂੰ ਇਸ ਖੇਡ ਨਾਲ ਜੁੜਣਾ ਚਾਹੀਦਾ ਹੈ ਕਿਉਂਕਿ ਇਹ ਖੇਡ ਲੜਕੀਆਂ ਨੂੰ ਆਤਮ ਰੱਖਿਆ ਵਿੱਚ ਵੀ ਮਦਦ ਕਰਦੀ ਹੈ। ਇਸ ਮੋਕੇ ਤੇ ਸ੍ਰੀ ਮਨਪ੍ਰੀਤ ਸਿੰਘ, ਮਿਸ ਕੁਲਦੀਪ ਕੌਰ, ਸ੍ਰੀਮਤੀ ਜਸਪਾਲ ਕੌਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਵੀਰਪਾਲ ਕੌਰ, ਸ੍ਰੀਮਤੀ ਇੰਦਰਜੀਤ ਕੌਰ, ਸ੍ਰੀਮਤੀ ਸਿਮਰਨ ਕੌਰ ਅਤੇ ਹੋਰ ਕੋਚ ਮੋਜੂਦ ਸਨ।

Advertisement
Advertisement
Advertisement
Advertisement
Scroll to Top