Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:52 am

+91 90915 01313 , +91 90916 01313

punjabbanni@gmail.com
punjabbani@yahoo.com

ਨਜਾਇਜ ਕਬਜਿਆਂ ਖਿਲਾਫ ਮੇਅਰ ਦੇ ਤਿੱਖੇ ਤੇਵਰ

ਨਜਾਇਜ ਕਬਜਿਆਂ ਖਿਲਾਫ ਮੇਅਰ ਦੇ ਤਿੱਖੇ ਤੇਵਰ

ਪਟਿਆਲਾ, 13 ਸਤੰਬਰ  – ਪਟਿਆਲਾ ਨਗਰ ਨਿਗਮ ਵੱਲੋਂ ਬੀਤੇ ਦਿਨੀ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਗਈ। ਜਿਸ ਮਗਰੋਂ ਨਿਗਮ ਵਲੋਂ ਕੀਤੀ ਕਾਰਵਾਈ ਨੂੰ ਟਿੱਚ ਜਾਣਦਿਆਂ ਕਬਜਾ ਧਾਰਕਾਂ ਨੇ ਨਿਗਮ ਦੀ ਟੀਮ ਦੇ ਜਾਣ ਮਗਰੋਂ ਹੀ ਨਿਗਮ ਵਲੋਂ ਲਗਾਏ ਬੋਰਡ ਨੂੰ ਪੁੱਟ ਕੇ ਸੁੱਟ ਦਿੱਤਾ। ਇਸ ਸਬੰਧੀ ਮੇਅਰ ਕੁੰਦਨ ਗੋਗੀਆ ਨੂੰ ਖ਼ਬਰ ਮਿਲਦਿਆਂ ਹੀ ਮੇਅਰ ਤੇ ਕਮਿਸ਼ਨਰ ਪਰਮਵੀਰ ਸਿੰਘ ਦੀ ਅਗਵਾਈ ਵਿੱਚ ਕਬਜਾਧਾਰਕਾਂ ਖਿਲਾਫ ਅਗੇਤੀ ਰਣਨੀਤੀ ਤਿਆਰ ਕੀਤੀ ਗਈ.  ਮੇਅਰ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਨਾਜਾਇਜ਼ ਕਬਜੇ ਕਰਨ ਵਾਲਿਆਂ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

ਦੱਸ ਦੇਈਏ ਕਿ ਪਟਿਆਲਾ ਨਗਰ ਨਿਗਮ ਵੱਲੋਂ ਬੀਤੇ ਦਿਨੀਂ ਘਲੋੜੀ ਗੇਟ ਸਮਸ਼ਾਨਘਾਟ ਦੇ ਸਾਹਮਣੇ ਪੁਲਸ ਫੋਰਸ ਨਾਲ ਕਰੋੜਾਂ ਰੁਪਏ ਦੀ ਜ਼ਮੀਨ ‘ਤੇ ਕਬਜ਼ਾ ਲਿਆ ਗਿਆ ਜਿਸ  ਦੌਰਾਨ ਕਾਫੀ ਗਰਮਾ-ਗਰਮੀ ਵੀ ਹੋਈ। ਇਸ ਮੌਕੇ ਪੁਲਸ ਫੋਰਸ ਦੀ ਮਦਦ ਨਾਲ ਨਿਗਮ ਨੇ ਕਬਜ਼ਾ ਲੈਣ ਮਗਰੋਂ  ਬੋਰਡ ਲਗਾਇਆ, ਪਰ ਉਹ ਬੋਰਡ ਕੁਝ ਹੀ ਘੰਟਿਆਂ ਵਿੱਚ ਕਬਜਾ ਧਾਰਕਾਂ ਵਲੋਂ ਪੁੱਟ ਦਿੱਤਾ ਗਿਆ.

ਇਸ ਸਬੰਧੀ ਗੱਲਬਾਤ ਕਰਦਿਆਂ ਮੇਅਰ ਨੇ ਕਿਹਾ ਕਿ ਨਗਰ ਨਿਗਮ ਕੋਲ ਮਲਕੀਅਤ ਦੇ ਸਾਰੇ ਦਸਤਾਵੇਜ਼ ਮੌਜੂਦ ਹਨ ਅਤੇ ਇਹ ਕਬਜ਼ਾਧਾਰਕਾਂ ਨੂੰ ਨਿਗਮ ਟੀਮ ਵਲੋਂ ਦਿਖਾਏ ਵੀ ਗਏ ਸਨ। ਬਲਕਿ ਨਿਗਮ ਟੀਮ ਵਲੋਂ ਸਾਰੀ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਹੀ ਜ਼ਮੀਨ ਦਾ ਕਬਜ਼ਾ ਲਿਆ ਗਿਆ ਸੀ।

ਮੇਅਰ ਨੇ ਸਪਸ਼ਟ ਕੀਤਾ ਕਿ ਸ਼ਹਿਰ ਦੀ ਜ਼ਮੀਨ ਲੋਕਾਂ ਦੀ ਸਾਂਝੀ ਧਰੋਹਰ ਹੈ ਅਤੇ ਇਸਨੂੰ ਕਿਸੇ ਨਿੱਜੀ ਲਾਭ ਲਈ ਵਰਤਣਾ ਗਲਤ ਹੈ। ਉਨ੍ਹਾਂ ਕਿਹਾ, “ਜੋ ਵੀ ਵਿਅਕਤੀ ਜਾਂ ਗਿਰੋਹ ਕਾਨੂੰਨੀ ਪ੍ਰਕਿਰਿਆ ਤੋਂ ਬਿਨਾਂ ਜ਼ਮੀਨ ‘ਤੇ ਕਬਜ਼ਾ ਜਾਂ ਸਰਕਾਰੀ ਕੰਮ ਵਿੱਚ ਦਖ਼ਲ ਅੰਦਾਜੀ ਕਰੇਗਾ, ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮੇਅਰ ਗੋਗੀਆ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਮੁਹਿੰਮ ਵਿੱਚ ਨਿਗਮ ਦਾ ਸਾਥ ਦੇਣ ਅਤੇ ਜੇਕਰ ਕਿਸੇ ਵੀ ਥਾਂ ਉੱਤੇ ਗੈਰ-ਕਾਨੂੰਨੀ ਕਬਜ਼ੇ ਬਾਰੇ ਜਾਣਕਾਰੀ ਮਿਲੇ ਤਾਂ ਤੁਰੰਤ ਨਿਗਮ ਨੂੰ ਸੂਚਿਤ ਕਰਨ। ਅੰਤ ਵਿੱਚ ਮੇਅਰ ਨੇ ਚੇਤਾਵਨੀ ਦਿੱਤੀ ਕਿ ਭਵਿੱਖ ਵਿੱਚ ਜੇਕਰ ਕੋਈ ਵੀ ਨਾਜਾਇਜ਼ ਕਬਜ਼ਾ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਨਾ ਸਿਰਫ ਕਬਜ਼ਾ ਹਟਾਉਣ ਦੀ ਕਾਰਵਾਈ ਹੋਵੇਗੀ, ਸਗੋਂ ਉਸ ‘ਤੇ ਸਖ਼ਤ ਜੁਰਮਾਨਾ ਵੀ ਲਾਇਆ ਜਾਵੇਗਾ।

Advertisement
Advertisement
Advertisement
Advertisement
Scroll to Top