Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 10:30 am

+91 90915 01313 , +91 90916 01313

punjabbanni@gmail.com
punjabbani@yahoo.com

40 ਕਰੋੜ ਤੋਂ ਵੱਧ ਦੇ ਕੰਮਾਂ ਦੀ ਜਲਦ ਹੋਵੇਗੀ ਸ਼ੁਰੁਆਤ, ਸ਼ਹਿਰ ਦੀ ਬਦਲੇਗੀ ਨੁਹਾਰ

40 ਕਰੋੜ ਤੋਂ ਵੱਧ ਦੇ ਕੰਮਾਂ ਦੀ ਜਲਦ ਹੋਵੇਗੀ ਸ਼ੁਰੁਆਤ, ਸ਼ਹਿਰ ਦੀ ਬਦਲੇਗੀ ਨੁਹਾਰ

ਪਟਿਆਲਾ, 15 ਸਤੰਬਰ –  ਪਟਿਆਲਾ ਸ਼ਹਿਰ ਦੇ ਵਿਕਾਸ ਲਈ ਨਗਰ ਨਿਗਮ ਵੱਲੋਂ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਮੇਅਰ ਕੁੰਦਨ ਗੋਗੀਆ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਲਗਭਗ 40 ਕਰੋੜ ਤੋਂ ਵੀ ਵੱਧ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਜਲਦੀ ਹੀ ਕੀਤੀ ਜਾ ਰਹੀ ਹੈ। ਇਨ੍ਹਾਂ ਪ੍ਰੋਜੈਕਟਾਂ ਨਾਲ ਨਾ ਸਿਰਫ਼ ਸ਼ਹਿਰ ਦੀ ਨੁਹਾਰ ਬਦਲੇਗੀ, ਸਗੋਂ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਵੀ ਹੋਰ ਵਧੀਆ ਢੰਗ ਨਾਲ ਉਪਲਬਧ ਹੋਣਗੀਆਂ।

ਮੇਅਰ ਨੇ ਕਿਹਾ ਕਿ ਇਸ ਹਫ਼ਤੇ ਹੋਣ ਵਾਲੀ ਐਫ ਐਂਡ ਸੀ ਸੀ (ਫਾਇਨੈਂਸ ਐਂਡ ਕਾਂਟ੍ਰੈਕਟਸ ਕਮੇਟੀ) ਦੀ ਮੀਟਿੰਗ ਵਿੱਚ ਕਈ ਨਵੇਂ ਵਿਕਾਸ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੇ ਜਾਣ ਬਾਰੇ ਵੀ ਚਰਚਾ ਹੋਵੇਗੀ। ਉਨ੍ਹਾਂ ਦੱਸਿਆ ਕਿ ਨਵੀਆਂ ਸੜਕਾਂ, ਸੜਕਾਂ ਦੀ ਮੁਰੰਮਤ, ਪਾਣੀ ਦੀ ਸਪਲਾਈ ਸੁਧਾਰ, ਸੀਵਰੇਜ ਸਫਾਈ ਪ੍ਰਬੰਧ, ਲਾਈਟਿੰਗ ਪ੍ਰਣਾਲੀ, ਪਾਰਕਾਂ ਦੀ ਸੁੰਦਰਤਾ ਅਤੇ ਸਫਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ–ਵੱਖ ਵਾਰਡਾਂ ਤੋਂ ਵਾਰ ਵਾਰ ਸ਼ਿਕਾਇਤਾਂ ਮਿਲਦੀਆਂ ਰਹੀਆਂ ਹਨ ਕਿ ਸੜਕਾਂ ਦੇ ਖੱਡੇ, ਟੁੱਟੀਆਂ ਡਰੇਨਜ਼ ਅਤੇ ਪਾਣੀ ਦੇ ਰੁਕਾਵਟ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਬਜਟ ਨਾਲ ਇਹ ਸਮੱਸਿਆਵਾਂ ਵੱਡੇ ਪੱਧਰ ‘ਤੇ ਹੱਲ ਹੋਣਗੀਆਂ, ਬਲਕਿ ਇਹ ਸਾਰੇ ਕੰਮ ਪਹਿਲ ਦੇ ਅਧਾਰ ਤੇ ਸ਼ੁਰੂ ਕੀਤੇ ਜਾਣਗੇ।

ਮੇਅਰ ਗੋਗੀਆ ਨੇ ਕਿਹਾ ਸਾਡਾ ਉਦੇਸ਼ ਹੈ ਕਿ ਪਟਿਆਲਾ ਦੇ ਲੋਕਾਂ ਨੂੰ ਉਹ ਸਾਰੀਆਂ ਬੁਨਿਆਦੀ ਸਹੂਲਤਾਂ ਮਿਲਣ ਜਿਨ੍ਹਾਂ ਦਾ ਉਹ ਹੱਕ ਰੱਖਦੇ ਹਨ। ਨਿਗਮ ਦੀ ਟੀਮ ਪੂਰੀ ਨਿਸ਼ਠਾ ਨਾਲ ਕੰਮ ਕਰ ਰਹੀ ਹੈ ਅਤੇ ਹਰ ਪ੍ਰੋਜੈਕਟ ਵਿੱਚ ਪਾਰਦਰਸ਼ੀਤਾ ਰੱਖੀ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਨਿਗਮ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਗਈ ਹੈ ਕਿ ਹਰ ਪ੍ਰੋਜੈਕਟ ਨੂੰ ਨਿਰਧਾਰਿਤ ਸਮੇਂ ਵਿੱਚ ਅਤੇ ਉੱਚ ਮਿਆਰ ਅਨੁਸਾਰ ਪੂਰਾ ਕੀਤਾ ਜਾਵੇ।

ਅਖੀਰ ਵਿੱਚ, ਮੇਅਰ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪਟਿਆਲਾ ਦੇ ਵਿਕਾਸ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਹ ਪ੍ਰੋਜੈਕਟ ਸਫਲ ਹੋਣਗੇ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਯਕੀਨ ਦਿਵਾਉਂਦੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੀ ਤਸਵੀਰ ਬਦਲੀ ਹੋਈ ਦਿਖਾਈ ਦੇਵੇਗੀ ਅਤੇ ਹਰ ਨਾਗਰਿਕ ਨੂੰ ਵਿਕਾਸ ਦੇ ਲਾਭ ਸਿੱਧੇ ਮਿਲਣਗੇ।”

Advertisement
Advertisement
Advertisement
Advertisement
Scroll to Top