Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 9:59 am

+91 90915 01313 , +91 90916 01313

punjabbanni@gmail.com
punjabbani@yahoo.com

"ਹਾਂਸੀ ਬੁਟਾਨਾ" ਨਹਿਰ ਦਾ ਪੱਕਾ ਹੱਲ ਕੱਢਿਆ ਜਾਵੇ : ਪ੍ਰੋ. ਬਡੂੰਗਰ

"ਹਾਂਸੀ ਬੁਟਾਨਾ" ਨਹਿਰ ਦਾ ਪੱਕਾ ਹੱਲ ਕੱਢਿਆ ਜਾਵੇ : ਪ੍ਰੋ. ਬਡੂੰਗਰ

ਪਟਿਆਲਾ, 16 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ  ਪੰਜਾਬ ਅਤੇ ਹਰਿਆਣਾ ਦੋਹਾਂ ਸੂਬਿਆਂ ਦਰਮਿਆਨ ਹਾਂਸੀ ਬੁਟਾਨਾ ਨਹਿਰ ਪਿਛਲੇ ਸਮੇਂ ਵਿਚ ਹੜ੍ਹਾਂ ਤੋਂ ਬਚਾਅ ਲਈ ਕੱਢੀ ਗਈ ਸੀ ਪਰੰਤੂ ਇਸ ਨਹਿਰ ਨੇ ਹਰ ਸਾਲ ਹੜਾਂ ਕਾਰਨ ਆਏ ਸੰਕਟ ਤੋਂ ਬਚਾਉਣ ਲਈ ਹਰਿਆਣਾ ਨੂੰ ਲਾਭ ਨਹੀਂ ਮਿਲਿਆ, ਸਗੋਂ
ਦੋਹਾਂ ਸੂਬਿਆਂ ਦੇ ਸੰਕਟ ਵਿਚ ਵਾਧਾ ਜ਼ਰੂਰ ਕੀਤਾ, ਇਸ ਸਾਲ ਆਏ ਬੇਤਹਾਸਾ ਹੜ੍ਹਾਂ ਕਾਰਨ ਸੰਕਟ ਹੋਰ ਵੀ ਡੂੰਘਾ ਹੋ ਗਿਆ, ਜਿਸ ਕਰਕੇ ਬਹੁਤ ਨੁਕਸਾਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਲਈ ਦੋਹਾਂ ਸੂਬਿਆਂ ਦੇ ਨੇਤਾਵਾਂ ਦੇ ਅਯੋਗ ਵਿਹਾਰ ਅਤੇ ਹੱਠ ਵੀ ਜਿੰਮੇਵਾਰ ਹੈ। ਇਹ ਸਮੱਸਿਆ ਕਾਫੀ ਗੰਭੀਰ ਹੈ, ਜਿਸ ਨੂੰ ਆਪਸੀ ਗੱਲਬਾਤ ਰਾਹੀਂ ਹੱਲ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਅਦਾਲਤਾਂ ਦੀ ਲੰਮੀ ਕਾਰਵਾਈ ਹੋਣ ਕਾਰਨ ਵੀ ਇਹ ਗੰਭੀਰ ਮਸਲਾ ਹੱਲ ਨਹੀਂ ਹੋ ਸਕੇਗਾ, ਇਸ ਲਈ ਪੀੜਤਾਂ ਨਾਲ ਮਿਲਕੇ ਦੋਹਾਂ ਸੂਬਿਆਂ ਦੀਆਂ ਸਰਕਾਰਾਂ ਅਤੇ ਵੱਖ ਵੱਖ ਰਾਜਨੀਤਕ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾਂ ਕਰਕੇ ਇਸ ਮਸਲੇ ਸਬੰਧਤ ਦੋਹਾਂ ਧਿਰਾਂ ਨੂੰ ਸਹਿਮਤ ਕਰਕੇ ਪੱਕੇ ਤੌਰ ਉੱਤੇ ਹੱਲ ਕੀਤਾ ਜਾਵੇ।
Advertisement
Advertisement
Advertisement
Advertisement
Scroll to Top