Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 4:39 am

+91 90915 01313 , +91 90916 01313

punjabbanni@gmail.com
punjabbani@yahoo.com

ਵਿਕਾਸ ਕੰਮਾਂ ਵਿੱਚ ਪਾਰਦਰਸ਼ਤਾ ਲਈ ਮੇਅਰ ਸਖ਼ਤ: ਟਰਮ ਤੋਂ ਪਹਿਲਾਂ ਦੀਆਂ ਫਾਈਲਾਂ ਰੱਦ

ਵਿਕਾਸ ਕੰਮਾਂ ਵਿੱਚ ਪਾਰਦਰਸ਼ਤਾ ਲਈ ਮੇਅਰ ਸਖ਼ਤ: ਟਰਮ ਤੋਂ ਪਹਿਲਾਂ ਦੀਆਂ ਫਾਈਲਾਂ ਰੱਦ

ਪਟਿਆਲਾ, 2 ਜਨਵਰੀ – ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਨਗਰ ਨਿਗਮ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਕਰਦਿਆਂ ਹੋਇਆਂ ਇੱਕ ਅਹਿਮ ਫੈਸਲਾ ਲਿੱਤਾ ਗਿਆ ਜਿਸ ਵਿੱਚ ਮੇਅਰ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਟਰਮ ਤੋਂ ਪਹਿਲਾਂ ਜਿਹੜੇ ਵੀ ਵਿਕਾਸ ਕੰਮ ਮਨਜ਼ੂਰ ਕੀਤੇ ਗਏ ਸਨ, ਉਹ ਰੱਦ ਮੰਨੇ ਜਾਣਗੇ ਅਤੇ ਉਨ੍ਹਾਂ ’ਤੇ ਅੱਗੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।
ਮੇਅਰ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਇਹ ਗੰਭੀਰ ਗਲਤ ਪ੍ਰਥਾ ਦੇਖਣ ਵਿੱਚ ਆਈ ਸੀ ਕਿ ਇੱਕ ਜਗ੍ਹਾ ਲਈ ਤਿਆਰ ਕੀਤਾ ਗਿਆ ਐਸਟੀਮੇਟ ਬਿਨਾਂ ਵਾਜਬ ਕਾਰਨ ਦੇ ਫਾਈਲ ਟ੍ਰਾਂਸਫਰ ਕਰਕੇ ਕਿਸੇ ਹੋਰ ਜਗ੍ਹਾ ’ਤੇ ਕੰਮ ਸ਼ੁਰੂ ਕਰਵਾ ਦਿੱਤਾ ਜਾਂਦਾ ਸੀ। ਇਸ ਤਰ੍ਹਾਂ ਦੇ ਫੈਸਲੇ ਨਾ ਸਿਰਫ਼ ਨਿਯਮਾਂ ਦੇ ਖ਼ਿਲਾਫ਼ ਹਨ, ਸਗੋਂ ਜਨਤਕ ਪੈਸੇ ਦੀ ਗਲਤ ਵਰਤੋਂ ਨੂੰ ਵੀ ਜਨਮ ਦਿੰਦੇ ਹਨ।
ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਅਜਿਹਾ ਹੁਣ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗਾ। ਕਿਸੇ ਵੀ ਫਾਈਲ ਨੂੰ ਇੱਕ ਥਾਂ ਤੋਂ ਦੂਜੀ ਥਾਂ ਟ੍ਰਾਂਸਫਰ ਕਰਕੇ ਕੰਮ ਕਰਵਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਹਰ ਐਸਟੀਮੇਟ ਉਸੇ ਥਾਂ ਲਈ ਲਾਗੂ ਹੋਵੇਗਾ, ਜਿਸ ਲਈ ਉਹ ਮਨਜ਼ੂਰ ਕੀਤਾ ਗਿਆ ਹੈ।
ਮੇਅਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਵੀ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਨਗਰ ਨਿਗਮ ਦਾ ਹਰ ਕੰਮ ਪਾਰਦਰਸ਼ੀ ਢੰਗ ਨਾਲ ਅਤੇ ਜਨਤਾ ਦੇ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇਗਾ।
ਮੇਅਰ ਦੇ ਇਸ ਫੈਸਲੇ ਨਾਲ ਸ਼ਹਿਰਵਾਸੀਆਂ ਦਾ ਨਗਰ ਨਿਗਮ ਅਤੇ ਸਰਕਾਰ ਪ੍ਰਤੀ ਭਰੋਸਾ ਵੀ ਵਧੇਗਾ ਅਤੇ ਵਿਕਾਸ ਦੇ ਕੰਮਾਂ ਵਿੱਚ ਇਮਾਨਦਾਰੀ ਅਤੇ ਗੁਣਵੱਤਾ ਵੀ ਯਕੀਨੀ ਬਣਾਈ ਜਾਵੇਗੀ ।
Scroll to Top