Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

'ਬਿੱਲ ਲਿਆਓ, ਇਨਾਮ ਪਾਓ' ਸਕੀਮ ਦਾ ਪਟਿਆਲਾ ਵਾਸੀ ਲਾਭ ਉਠਾਉਣ : ਅਜੀਤਪਾਲ ਸਿੰਘ ਕੋਹਲੀ

ਦੁਆਰਾ: Punjab Bani ਪ੍ਰਕਾਸ਼ਿਤ :Sunday, 27 August, 2023, 06:20 PM

‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦਾ ਪਟਿਆਲਾ ਵਾਸੀ ਲਾਭ ਉਠਾਉਣ : ਅਜੀਤਪਾਲ ਸਿੰਘ ਕੋਹਲੀ

-ਕਿਹਾ, ‘ਮੇਰਾ ਬਿੱਲ ਐਪ’ ਰਾਹੀਂ ਸਕੀਮ ਦਾ ਹਿੱਸਾ ਬਣਕੇ ਹਰੇਕ ਮਹੀਨੇ ਇਨਾਮ ਜਿੱਤਣ ਦਾ ਮੌਕਾ

-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੈਕਸ ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕੀਤਾ ਨਿਵੇਕਲਾ ਉਪਰਾਲਾ : ਕੋਹਲੀ

ਪਟਿਆਲਾ, 27 ਅਗਸਤ:
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਵਾਸੀਆਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤੇ ਨਿਵੇਕਲੇ ਉਪਰਾਲੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਹੈ।
ਵਿਧਾਇਕ ਕੋਹਲੀ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਜੀ.ਐਸ.ਟੀ. ਤਹਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹੈ। ਇਹ ਸਕੀਮ ਖਪਤਕਾਰਾਂ ਨੂੰ ਖਰੀਦ ਕਰਨ ਮੌਕੇ ਡੀਲਰਾਂ ਪਾਸੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਤ ਕਰਨ ਅਤੇ ਵਿਕਰੀ ਬਦਲੇ ਬਿੱਲ ਹਾਸਲ ਕਰਨ ਲਈ ਡੀਲਰਾਂ ਨੂੰ ਮਜਬੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਖਪਤਕਾਰ ‘ਮੇਰਾ ਬਿੱਲ’ ਐਪ ਉਤੇ ਖਰੀਦ ਕਰਨ ਦਾ ਬਿੱਲ ਅਪਲੋਡ ਕਰਕੇ ਲੱਕੀ ਡਰਾਅ ਵਿਚ ਸ਼ਾਮਲ ਹੋ ਸਕਦੇ ਹਨ, ਜੋ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ ਤੇ ਸੂਬੇ ਵਿੱਚ 290 ਇਨਾਮ ਅਤੇ ਜ਼ਿਲ੍ਹੇ ‘ਚ 10 ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕੀਤੀ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਜ਼ਰੀਏ ਸੂਚਿਤ ਕੀਤਾ ਜਾਵੇਗਾ।
ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਟਿਆਲਾ ਵਾਸੀ ਵੱਧ ਤੋਂ ਵੱਧ ਇਸ ਸਕੀਮ ਵਿਚ ਹਿੱਸਾ ਲੈਣ ਤਾਂ ਕਿ ਟੈਕਸ ਦੀ ਪਾਲਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਸਮਾਜ ਭਲਾਈ ਦੀਆਂ ਵੱਖ-ਵੱਖ ਸਕੀਮਾਂ ਲਈ ਸੂਬੇ ਨੂੰ ਮਾਲੀਏ ਦਾ ਬਣਦਾ ਹਿੱਸਾ ਮਿਲ ਸਕੇ। ਉਨ੍ਹਾਂ ਸਾਰਿਆਂ ਨੂੰ ਆਪਣੇ ਫੋਨ ਵਿੱਚ ‘ਮੇਰਾ ਬਿੱਲ’ ਐਪ ਇੰਸਟਾਲ ਕਰਨ ਦੀ ਵੀ ਅਪੀਲ ਕੀਤੀ।



Scroll to Top