Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 6:41 am

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਕਲਮਾਡੀ ਨਹੀਂ ਰਹੇ, ਦੇਹਾਂਤ

ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਕਲਮਾਡੀ ਨਹੀਂ ਰਹੇ, ਦੇਹਾਂਤ

ਦਿੱਲੀ, 6 ਜਨਵਰੀ : ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਕਲਮਾਡੀ (81) ਦਾ ਮੰਗਲਵਾਰ ਤੜਕੇ ਲੰਬੀ ਬਿਮਾਰੀ ਤੋਂ ਬਾਅਦ ਪੁਣੇ ਵਿੱਚ ਦੇਹਾਂਤ ਹੋ ਗਿਆ। ਦਸ ਦਈਏ ਕਿ ਉਨਾ ਦੇ ਦੇਹਾਂਤ ਨਾਲ ਪਰਿਵਾਰ ਭਾਰੀ ਦੁਖ ਵਿਚ ਹੈ। ਉਹ ਆਪਣੇ ਪਿਛੇ ਪਤਨੀ, ਇੱਕ ਪੁੱਤਰ, ਨੂੰਹ, ਦੋ ਧੀਆਂ, ਜਵਾਈ ਅਤੇ ਪੋਤੇ-ਪੋਤੀਆਂ ਛੱਡ ਗਏ ਹਨ।

ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਦੁਪਹਿਰ 2 ਵਜੇ ਤੱਕ ਇਰੰਡਵਾਨੇ ਸਥਿਤ ਕਲਮਾਡੀ ਹਾਊਸ ਵਿੱਚ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ, ਜਦਕਿ ਅੰਤਿਮ ਸੰਸਕਾਰ ਦੁਪਹਿਰ 3 ਵਜੇ 30 ਮਿੰਟ ‘ਤੇ ਨਵੀਂ ਪੇਠ ਦੇ ਵੈਕੁੰਠ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

ਦਸ ਦਈਏ ਕਿ ਉਹ 81 ਸਾਲ ਦੇ ਸਨ। ਸੁਰੇਸ਼ ਕਲਮਾਡੀ ਕੇਂਦਰ ਸਰਕਾਰ ਵਿੱਚ ਰੇਲ ਰਾਜ ਮੰਤਰੀ ਰਹਿ ਚੁੱਕੇ ਸਨ ਅਤੇ ਭਾਰਤੀ ਓਲੰਪਿਕ ਸੰਘ (ਆਈਓਏ) ਦੇ ਪ੍ਰਧਾਨ ਵਜੋਂ ਵੀ ਉਨ੍ਹਾਂ ਨੇ ਲੰਮੇ ਸਮੇਂ ਤੱਕ ਸੇਵਾਵਾਂ ਨਿਭਾਈਆਂ। ਪੁਣੇ ਦੀ ਰਾਜਨੀਤੀ ਵਿੱਚ ਉਹ ਇੱਕ ਪ੍ਰਭਾਵਸ਼ਾਲੀ ਚਿਹਰਾ ਮੰਨੇ ਜਾਂਦੇ ਸਨ ਅਤੇ ਕਈ ਵਾਰ ਲੋਕ ਸਭਾ ਵਿੱਚ ਸ਼ਹਿਰ ਦੀ ਨੁਮਾਇੰਦਗੀ ਕਰ ਚੁੱਕੇ ਸਨ। ਦੇਸ਼ ਦੇ ਖੇਡ ਪ੍ਰਸ਼ਾਸਨ ਨਾਲ ਵੀ ਉਹ ਲੰਬੇ ਅਰਸੇ ਤੱਕ ਜੁੜੇ ਰਹੇ।

Scroll to Top