Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 2:43 am

+91 90915 01313 , +91 90916 01313

punjabbanni@gmail.com
punjabbani@yahoo.com

ਨਵੇਂ ਸਾਲ ’ਤੇ ਸ਼ਹਿਰਵਾਸੀਆਂ ਨੂੰ ਨਗਰ ਨਿਗਮ ਦਾ ਵੱਡਾ ਤੋਹਫ਼ਾ : ਮੇਅਰ

ਨਵੇਂ ਸਾਲ ’ਤੇ ਸ਼ਹਿਰਵਾਸੀਆਂ ਨੂੰ ਨਗਰ ਨਿਗਮ ਦਾ ਵੱਡਾ ਤੋਹਫ਼ਾ : ਮੇਅਰ

ਪਟਿਆਲਾ,30 ਦਸੰਬਰ – ਨਗਰ ਨਿਗਮ ਪਟਿਆਲਾ ਦੇ ਮੇਅਰ ਵਲੋ ਸ਼ਹਿਰ ਵਾਸੀਆਂ ਨੂੰ ਅਵਾਰਾ ਕੁੱਤਿਆਂ ਤੋਂ ਨਿਜਾਤ ਪਾਉਣ ਦੇ ਲਈ ਨਵੇਂ ਸਾਲ ਮੌਕੇ ਵਿਸ਼ੇਸ਼ ਤੋਹਫਾ ਦੇਣ ਦੀ ਤਿਆਰੀ ਨੂੰ ਮੁੱਖ ਰੱਖਦਿਆਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਨੂੰ ਲੈ ਕੇ ਮਹੱਤਵਪੂਰਨ ਕਦਮ ਚੁੱਕਦਿਆਂ ਨਗਰ ਨਿਗਮ ਪਟਿਆਲਾ ਵੱਲੋਂ ਘੱਲੋੜੀ ਗੇਟ ਮੜੀਆਂ ਦੇ ਕੋਲ ਪਈ ਸਰਕਾਰੀ ਕਾਰਪੋਰੇਸ਼ਨ ਦੀ ਜ਼ਮੀਨ ‘ਤੇ ਡੌਗ ਸ਼ੈਲਟਰ ਹਾਊਸ ਬਣਾਉਣ ਦੀ ਤਿਆਰੀਆਂ ਸ਼ੁਰੂ ਹੋਣ ਜਾ ਰਹੀਆਂ ਹਨ। ਇਹ ਸ਼ੈਲਟਰ ਹਾਊਸ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਨੂੰ ਸੁਰੱਖਿਅਤ ਥਾਂ ਤੇ ਰੱਖਣ ਦੇ ਨਾਲ ਨਾਲ, ਉਨ੍ਹਾਂ ਦੀ ਦੇਖਭਾਲ, ਟੀਕਾਕਰਣ ਅਤੇ ਖੁਰਾਕ ਦੀ ਜ਼ਿੰਮੇਵਾਰੀ ਨਿਗਮ ਵੱਲੋਂ ਸੁਚੱਜੇ ਢੰਗ ਨਾਲ ਨਿਭਾਈ ਜਾਵੇਗੀ।
ਦੱਸਣ ਯੋਗ ਹੈ ਕਿ ਲਗਭਗ 50 ਲੱਖ ਤੋਂ 1 ਕਰੋੜ ਰੁਪਏ ਦੇ ਵਿਚਕਾਰ ਇਸ ਸ਼ੈਲਟਰ ਹਾਊਸ ਤੇ ਖਰਚ ਹੋਣ ਦੀ ਸੰਭਾਵਨਾ ਹੈ ਅਤੇ ਕੰਮ ਦੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਵੇਗੀ। ਇਹ ਸ਼ੈਲਟਰ ਹਾਊਸ ਬਣਨ ਨਾਲ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਘਣਤਾ ਨਿਯੰਤਰਿਤ ਹੋਵੇਗੀ, ਸੜਕਾ ‘ਤੇ ਦੌੜਦੇ ਕੁੱਤਿਆਂ ਕਰਕੇ ਬਣਦਾ ਡਰ ਘਟੇਗਾ ਅਤੇ ਬੱਚਿਆਂ, ਬਜ਼ੁਰਗਾਂ ਅਤੇ ਔਰਤਾਂ ਲਈ ਸੁਰੱਖਿਆ ਦਾ ਮਾਹੌਲ ਤਿਆਰ ਹੋਵੇਗਾ।
ਮੇਅਰ ਵਲੋ ਦੱਸਿਆ ਗਿਆ ਕਿ ਇਸ ਦੇ ਨਾਲ ਹੀ ਨਵੇਂ ਸਾਲ ਦੇ ਮੌਕੇ ਜਿਹੜੀਆ ਸੜਕਾਂ ਦੇ ਕੰਮ ਚੱਲ ਰਹੇ ਹਨ ਉਨ੍ਹਾਂ ਸੜਕਾਂ ਦੇ ਕੰਮ ਤੇਜ਼ੀ ਨਾਲ ਖਤਮ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਜਿਹੜੀ ਸੜਕਾਂ ਦਾ ਪੈਚ ਵਰਕ ਹੋਣ ਵਾਲਾ ਹੈ ਉਹਨਾਂ ਨੂੰ ਵੀ ਤੇਜ਼ੀ ਨਾਲ ਖਤਮ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਮੇਅਰ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਨਵੇਂ ਸਾਲ ‘ਤੇ ਸੁਰੱਖਿਆ ਅਤੇ ਸੁਵਿਧਾ ਦਾ ਤੋਹਫ਼ਾ ਦੇਣਾ ਸਾਡਾ ਮੁੱਖ ਉਦੇਸ਼ ਹੈ। ਅਵਾਰਾ ਕੁੱਤਿਆਂ ਦਾ ਮਸਲਾ ਲੰਬੇ ਸਮੇਂ ਤੋਂ ਸੀ, ਪਰ ਹੁਣ ਇਸਦਾ ਪੱਕਾ ਹੱਲ ਕੱਢ ਕੇ ਸ਼ਹਿਰ ਵਾਸੀਆਂ ਨੂੰ ਰਾਹਤ ਦਿੱਤੀ ਜਾਵੇਗੀ। ਨਵੀਆਂ ਸੜਕਾਂ ਤੇ ਡੌਗ ਸ਼ੈਲਟਰ ਹਾਊਸ ਦੋਵੇਂ ਪ੍ਰੋਜੈਕਟ ਪਟਿਆਲਾ ਨੂੰ ਹੋਰ ਵਧੀਆ ਤੇ ਸੁਰੱਖਿਅਤ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ।
ਇਸ ਮੌਕੇ ਐਮ ਸੀ ਜਸਬੀਰ ਗਾਂਧੀ ,ਐਮ ਸੀ ਗੁਰ ਕਿਰਪਾਲ, ਭੁਪਿੰਦਰ ਸਿੰਘ, ਹਰਜੀਤ ਸਿੰਘ, ਬਲਾਕ ਇੰਚਾਰਜ ਚਰਨਜੀਤ ਸਿੰਘ ਐਸ ਕੇ ਅਤੇ ਬਲਾਕ ਇੰਚਾਰਜ ਦੀਪਕ ਮਿੱਤਲ ਵੀ ਹਾਜ਼ਰ ਰਹੇ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ਼ ਪਟਿਆਲਾ ਦੀ ਨੁਹਾਰ ਨਿਖਾਰੇਗਾ, ਸਗੋਂ ਨਗਰ ਨਿਗਮ ਵੱਲੋਂ ਸਮਾਜਿਕ ਜ਼ਿੰਮੇਵਾਰੀ ਨੂੰ ਪੂਰਾ ਕਰਨ ਵੱਲ ਇਕ ਵੱਡਾ ਕਦਮ ਹੈ।
Scroll to Top