Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 12:19 pm

+91 90915 01313 , +91 90916 01313

punjabbanni@gmail.com
punjabbani@yahoo.com

ਕੜਾਕੇ ਦੀ ਠੰਡ ਕਾਰਨ ਵਧੀਆਂ ਬਚਿਆਂ ਦੀਆਂ ਛੁੱਟੀਆਂ

ਕੜਾਕੇ ਦੀ ਠੰਡ ਕਾਰਨ ਵਧੀਆਂ ਬਚਿਆਂ ਦੀਆਂ ਛੁੱਟੀਆਂ

ਚੰਡੀਗੜ, 31 ਦਸੰਬਰ : ਪੰਜਾਬ ਅੰਦਰ ਇਸ ਸਮੇ ਠੰਡ ਨੇ ਆਪਣੀਆਂ ਸਾਰੀਆਂ ਹਦਾਂ ਪਾਰ ਕਰ ਦਿਤੀਆਂ ਹਨ, ਜਿਸ ਕਾਰਨ ਲੋਕ ਆਪਣੇ ਘਰਾਂ ਅੰਦਰ ਦੁਬਕੇ ਪਏ ਹਨ। ਹੁਣ ਸਰਕਾਰ ਨੇ ਵੀ ਵਧਦੀ ਠੰਡ ਨੂੰ ਦੇਖਦੇ ਹੋਏ ਸਕੂਲੀ ਬਚਿਆਂ ਦੀਆਂ ਛੁੱਟੀਆਂ ਵਿਚ ਹੋਰ ਵਾਧਾ ਕਰ ਦਿਤਾ ਹੈ।

ਜਾਣਕਾਰੀ ਅਨੁਸਾਰ ਸੂਬਾ ਸਰਕਾਰ ਨੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵੱਡਾ ਫੈਸਲਾ ਲਿਆ ਹੈ। ਸੂਬੇ ਦੇ ਸਾਰੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਅਤੇ ਸਕੂਲ ਸਟਾਫ਼ ਦੀ ਸਿਹਤ ਨੂੰ ਪਹਿਲ ਦਿੰਦਿਆਂ ਇਹ ਫੈਸਲਾ ਕੀਤਾ ਗਿਆ ਹੈ। ਇਸ ਤਹਿਤ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 7 ਜਨਵਰੀ ਤੱਕ ਬੰਦ ਰਹਿਣਗੇ।

ਸਿੱਖਿਆ ਮੰਤਰੀ ਨੇ ਜਾਣਕਾਰੀ ਦਿੱਤੀ ਕਿ 8 ਜਨਵਰੀ ਤੋਂ ਸਕੂਲ ਆਮ ਤਰ੍ਹਾਂ ਮੁੜ ਖੁੱਲ੍ਹ ਜਾਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੌਜੂਦਾ ਮੌਸਮੀ ਹਾਲਾਤ ਬੱਚਿਆਂ ਲਈ ਖ਼ਤਰਨਾਕ ਹੋ ਸਕਦੇ ਹਨ, ਖ਼ਾਸ ਕਰਕੇ ਛੋਟੇ ਬੱਚਿਆਂ ਲਈ, ਇਸ ਕਰਕੇ ਸਰਕਾਰ ਨੇ ਇਹ ਐਹਤਿਆਤੀ ਕਦਮ ਚੁੱਕਿਆ ਹੈ।

Advertisement
Advertisement
Advertisement
Advertisement
Scroll to Top