Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 12:06 pm

+91 90915 01313 , +91 90916 01313

punjabbanni@gmail.com
punjabbani@yahoo.com

ਨਵੇਂ ਸਾਲ ਨੂੰ ਲੈ ਕੇ ਸਕਾਲਰ ਫੀਲਡਜ ਪਬਲਿਕ ਸਕੂਲ ਵਿੱਚ ਵਿਸ਼ੇਸ਼ ਉਤਸ਼ਾਹ

ਨਵੇਂ ਸਾਲ ਨੂੰ ਲੈ ਕੇ ਸਕਾਲਰ ਫੀਲਡਜ ਪਬਲਿਕ ਸਕੂਲ ਵਿੱਚ ਵਿਸ਼ੇਸ਼ ਉਤਸ਼ਾਹ

ਪਟਿਆਲਾ 31 ਦਸੰਬਰ : ਵਿਦਿਆਰਥੀ ਸਰਦੀਆਂ ਦੀਆਂ ਛੁੱਟੀਆਂ ਕਾਰਨ ਆਪਣੇ ਘਰਾਂ ਵਿੱਚ ਹਨ।ਪਰ ਬੱਚਿਆਂ ਦਾ ਆਪਣੇ ਸਕੂਲ ਅਤੇ ਅਧਿਆਪਕਾਂ ਨਾਲ ਪਿਆਰ ਅਤੇ ਜੁੜਾਅ ਅਟੁੱਟ ਹੈ। ਇਸ ਦੀ ਇੱਕ ਸੁੰਦਰ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਬੱਚਿਆਂ ਨੇ ਨਵੇਂ ਸਾਲ ਦੇ ਸੰਕਲਪ (ਨਵੇਂ ਸਾਲ ਦੀਆਂ ਮੁਬਾਰਕਾਂ) ਦੇ ਤੌਰ ‘ਤੇ ਆਪਣੇ ਅਧਿਆਪਕਾਂ ਅਤੇ ਸਕੂਲ ਲਈ ਦਿਲੋਂ ਭਰੇ ਸੰਦੇਸ਼ ਭੇਜੇ।

ਵਿਦਿਆਰਥੀਆਂ ਵੱਲੋਂ ਭੇਜੇ ਗਏ ਇਨ੍ਹਾਂ ਸੰਦੇਸ਼ਾਂ ਵਿੱਚ ਅਨੁਸ਼ਾਸਨ, ਸਨਮਾਨ ਤੇ ਚੰਗੇ ਆਚਰਨ ਦੀ ਭਾਵਨਾ ਸਪੱਸ਼ਟ ਤੌਰ ‘ਤੇ ਨਜ਼ਰ ਆਈ। ਬੱਚਿਆਂ ਨੇ ਵਚਨ ਦਿੱਤਾ ਕਿ ਨਵੇਂ ਸਾਲ ਵਿੱਚ ਉਹ ਹੋਰ ਮਿਹਨਤ ਨਾਲ ਪੜ੍ਹਾਈ ਕਰਨਗੇ ਅਤੇ ਸਕੂਲ ਦਾ ਨਾਮ ਰੌਸ਼ਨ ਕਰਨਗੇ। ਇਸ ਮੌਕੇ ਸਕਾਲਰ ਫੀਲਡਜ਼ ਪਬਲਿਕ ਸਕੂਲ ਦੇ ਸਾਰੇ ਕਰਮਚਾਰੀਆਂ, ਅਧਿਆਪਕਾਂ ਦੇ ਨਾਲ–ਨਾਲ ਡਰਾਈਵਰ, ਮਾਲੀ, ਗੇਟ-ਕੀਪਰ, ਸਫ਼ਾਈ ਸੇਵਿਕਾਵਾਂ ਅਤੇ ਹੋਰ ਸਟਾਫ਼ ਮੈਂਬਰਾਂ ਵੱਲੋਂ ਵੀ
ਆਪਣੇ ਆਪਣੇ ਨਵੇਂ ਸਾਲ ਦੇ ਸੰਕਲਪ ਲਏ ਗਏ। ਸਭ ਨੇ ਇਹ ਨਿਸ਼ਚੇ ਕੀਤਾ ਕਿ ਉਹ ਨਵੇਂ ਸਾਲ ਵਿੱਚ ਆਪਣੀ ਜ਼ਿੰਮੇਵਾਰੀ ਹੋਰ ਇਮਾਨਦਾਰੀ,ਸਮਰਪਣ ਅਤੇ ਮਿਹਨਤ ਨਾਲ ਨਿਭਾਉਣਗੇ, ਤਾਂ ਜੋ ਬੱਚਿਆਂ ਨੂੰ ਇੱਕ ਸੁਰੱਖਿਅਤ ਅਤੇ ਸੁਚੱਜਾ ਵਾਤਾਵਰਣ ਮਿਲ ਸਕੇ। ਸਕੂਲ ਪ੍ਰਬੰਧਕਾਂ  ਨੇ ਕਿਹਾ ਕਿ ਸਕਾਲਰ ਫੀਲਡਜ਼ ਸਕੂਲ ਸਿਰਫ਼ ਸਿੱਖਿਆ ਦਾ ਕੇਂਦਰ
ਨਹੀਂ, ਸਗੋਂ ਇੱਕ ਪਰਿਵਾਰ ਹੈ, ਜਿੱਥੇ ਹਰ ਸਦੱਸ ਚਾਹੇ ਉਹ ਵਿਦਿਆਰਥੀ ਹੋਵੇ ਜਾਂ ਕਰਮਚਾਰੀ ਸਕੂਲ ਦੀ ਤਰੱਕੀ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ।ਅੰਤ ਵਿੱਚ ਸਕੂਲ ਵੱਲੋਂ ਸਭ ਵਿਦਿਆਰਥੀਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਮਾਪਿਆਂ ਨੂੰ ਨਵੇਂ ਸਾਲ ਦੀਆਂ ਦਿਲੋਂ ਸ਼ੁਭਕਾਮਨਾਵਾਂ ਦਿੰਦਿਆਂ ਇਹ ਆਸ ਜਤਾਈ ਗਈ ਕਿ ਨਵਾਂ ਸਾਲ ਸਾਰਿਆਂ ਲਈ ਤਰੱਕੀ, ਖੁਸ਼ਹਾਲੀ ਅਤੇ ਸਫ਼ਲਤਾ ਲੈ ਕੇ ਆਵੇ।

Advertisement
Advertisement
Advertisement
Advertisement
Scroll to Top