Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 3:46 am

+91 90915 01313 , +91 90916 01313

punjabbanni@gmail.com
punjabbani@yahoo.com

ਨਵੇਂ ਵਰ੍ਹੇ ਦੀ ਆਮਦ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਹਿਬ ਸੰਗਤਾਂ ਨਤਮਸਤਕ

ਨਵੇਂ ਵਰ੍ਹੇ ਦੀ ਆਮਦ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਹਿਬ ਸੰਗਤਾਂ ਨਤਮਸਤਕ

ਪਟਿਆਲਾ 1 ਜਨਵਰੀ – ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਤੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਵੇਂ ਵਰ੍ਹੇ ਦੀ ਆਮਦ ਮੌਕੇ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ ਅਤੇ ਗੁਰੂ ਦਰਬਾਰ ਵਿਚ ਸੰਗਤਾਂ ਨੇ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਪਾਸੋਂ ਗੁਰਬਾਣੀ ਕੀਰਤਨ ਇਤਿਹਾਸ ਸਰਵਣ ਕੀਤਾ।

ਨਵੇਂ ਵਰ੍ਹੇ ਦੀ ਆਮਦ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਸੰਗਤਾਂ ਨੂੰ ਨਵੇਂ ਵਰ੍ਹੇ ਦੀ ਮਬਾਰਕਬਾਦ ਦਿੱਤੀ ਅਤੇ ਪ੍ਰਮਾਤਮਾ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸੰਗਤਾਂ ਜਿਥੇ ਗੁਰੂ ਘਰ ਨਤਮਸਤਕ ਹੋ ਰਹੀਆ ਹਨ, ਉਥੇ ਹੀ ਗੁਰੂ ਇਤਿਹਾਸ  ਅਤੇ ਗੁਰਮਤਿ ਸੱਭਿਆਚਾਰ ਨਾਲ ਜੁੜਨਾ ਚਾਹੀਦਾ ਅਤੇ ਪ੍ਰਮਾਤਮਾ ਦੇ ਭਾਣੇ ਵਿਚ ਹੀ ਰਹਿ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਾ ਸਕਦਾ।

ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਨਵੇਂ ਵਰ੍ਹੇ ’ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਗੁਰਮਤਿ ਦਾ ਫਲਸਾਫ ਸਾਰਿਆਂ ਨੂੰ ਭਾਣੇ ’ਚ ਰਹਿਣ ਦੀ ਜੀਵਨ ਜਾਂਚ ਪ੍ਰਦਾਨ ਕਰਦਾ ਇਸ ਵਰ੍ਹੇ ਮੌਕੇ ਸਾਰਿਆਂ ਨੂੰ ਸਰਬੱਤ ਦੇ ਭਲੇ ਦੀ ਕਾਰਜਾਂ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਾ ਚਾਹੀਦਾ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਵੀ ਸੰਗਤਾਂ ਨੂੰ ਨਵੇਂ ਵਰ੍ਹੇ ਦੀ ਮੁਬਾਰਕ ਦਿੱਤੀ ਅਤੇ ਕਿਹਾ ਕਿ ਨਵਾਂ ਸਾਲ ਹੋਣ ਕਰਕੇ ਸੰਗਤਾਂ ਵੱਡੀ ਗਿਣਤੀ ਵਿਚ ਗੁਰੂ ਘਰ ਨਤਮਸਕ ਹੋ ਰਹੀਆਂ ਹਨ, ਜਿਨ੍ਹਾਂ ਦੀ ਆਮਦ ਨੂੰ ਲੈ ਕੇ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਲਈ ਅਤੁੱਟ ਲੰਗਰ ਦਾ ਪ੍ਰਬੰਧ ਤੋਂ ਇਲਾਵਾ ਕੜਾਹ ਪ੍ਰਸ਼ਾਦ ਕਾਊਂਟਰ ਦੇ  ਸੁਚਾਰੂ ਪ੍ਰਬੰਧ ਤੇ ਟਰੈਫਿਕ ਵਿਵਸਥਾ ਨੂੰ ਲੈ ਕੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤਾਂ ਜੋ ਕਿ ਸੰਗਤਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇਗਾ।

Scroll to Top