Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:50 am

+91 90915 01313 , +91 90916 01313

punjabbanni@gmail.com
punjabbani@yahoo.com

ਸਵਿਟਜਰਲੈਡ ਦੇ ਬਾਰ ਵਿਚ ਭਿਆਨਕ ਅੱਗ ਕਾਰਨ ਕਈ ਮੌਤਾਂ, ਜਾਂਚ ਜਾਰੀ

ਸਵਿਟਜਰਲੈਡ ਦੇ ਬਾਰ ਵਿਚ ਭਿਆਨਕ ਅੱਗ ਕਾਰਨ ਕਈ ਮੌਤਾਂ, ਜਾਂਚ ਜਾਰੀ

ਦਿਲੀ, 2 ਜਨਵਰੀ : ਸਵਿਟਜ਼ਰਲੈਂਡ ਦੇ ਸਵਿਸ ਐਲਪਸ ਖੇਤਰ ਵਿੱਚ ਨਵੇਂ ਸਾਲ ਦੇ ਜਸ਼ਨਾਂ ਵੱਡਾ ਹਾਦਸਾ ਵਾਪਰਨ ਕਾਰਨ ਕਈ ਮੌਤਾਂ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸਨੂੰ ਲੈ ਕੇ ਉਥੋ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋ ਹਾਦਸੇ ਦੀ ਜਾਂਚ ਪੜਤਾਲ ਤੇਜੀ ਨਾਲ ਕੀਤੀ ਜਾ ਰਹੀ ਹੈ।

ਜਿਕਰਯੋਗ ਹੈਕਿ ਇਸ ਹਾਦਸੇ ਦੌਰਾਨ ਐਲਪਾਈਨ ਸਕੀ ਰਿਜ਼ੌਰਟ ਕ੍ਰੈਨਸ-ਮੋਂਟਾਨਾ ਵਿੱਚ ਸਥਿਤ ਇੱਕ ਬਾਰ ਵਿੱਚ ਅਚਾਨਕ ਲੱਗੀ ਭਿਆਨਕ ਅੱਗ ਕਾਰਨ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਵਿਅਕਤੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਨੇ ਖਦਸ਼ਾ ਜਤਾਇਆ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵੀ ਵੱਧ ਸਕਦੀ ਹੈ।

ਪੁਲੀਸ ਮੁਤਾਬਕ ਇਹ ਅੱਗ ਤੜਕੇ ਲਗਭਗ 1:30 ਵਜੇ ‘ਲੇ ਕੰਸਟੈਲੇਸ਼ਨ’ ਨਾਮਕ ਬਾਰ ਵਿੱਚ ਲੱਗੀ, ਜਿੱਥੇ ਨਵੇਂ ਸਾਲ ਦੇ ਜਸ਼ਨ ਮਨਾਏ ਜਾ ਰਹੇ ਸਨ। ਉਸ ਸਮੇਂ ਬਾਰ ਦੇ ਅੰਦਰ ਸੌ ਤੋਂ ਵੱਧ ਲੋਕ ਮੌਜੂਦ ਸਨ। ਅੱਗ ਤੇਜ਼ੀ ਨਾਲ ਫੈਲ ਗਈ, ਜਿਸ ਕਾਰਨ ਬਚਾਅ ਕਾਰਜਾਂ ਵਿੱਚ ਕਾਫ਼ੀ ਮੁਸ਼ਕਲ ਆਈ। ਅੱਗੇ ਦੇ ਕਾਰਨਾਂ ਦਾ ਫਿਲਹਾਲ ਹਜੇ ਪਤਾ ਨਹੀ ਲਗਾਇਆ ਜਾ ਸਕਿਆ ਹੈ ਪਰ ਮਾਮਲੇ ਦੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top