Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 8:42 am

+91 90915 01313 , +91 90916 01313

punjabbanni@gmail.com
punjabbani@yahoo.com

ਪੁੱਤਰ ਨੂੰ ਵਿਦੇਸ਼ ਲਈ ਜਹਾਜ ਚੜਾਉਣ ਜਾ ਰਹੀ ਕਾਰ ਹੋਈ ਹਾਦਸਾਗ੍ਰਸਤ, 4 ਦੀ ਮੌਤ

ਪੁੱਤਰ ਨੂੰ ਵਿਦੇਸ਼ ਲਈ ਜਹਾਜ ਚੜਾਉਣ ਜਾ ਰਹੀ ਕਾਰ ਹੋਈ ਹਾਦਸਾਗ੍ਰਸਤ, 4 ਦੀ ਮੌਤ

ਹੁਸ਼ਿਆਰਪੁਰ , 10 ਜਨਵਰੀ : ਦਸੂਹਾ–ਹੁਸ਼ਿਆਰਪੁਰ ਮਾਰਗ ’ਤੇ ਸ਼ਨਿੱਚਰਵਾਰ ਤੜਕੇ ਅੱਡਾ ਦੋਸੜਕਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਮਾਰਿਆ ਗਿਆ ਇਕ ਪਿਤਾ ਆਪਣੇ ਪੁੱਤਰ ਨੂੰ ਵਿਦੇਸ ਭੇਜਣ ਲਈ ਜਹਾਜ ਚੜਾਉਣ ਜਾ ਰਿਹਾ ਸੀ, ਜਿਸ ਦੋਰਾਨ ਇਹ ਹਾਦਸਾ ਵਾਪਰ ਗਿਆ।

ਪ੍ਰਾਪਤ ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਕਸਬਾ ਦੌਲਤਪੁਰ ਅਧੀਨ ਪਿੰਡ ਚਲੇਟ ਦਾ ਵਸਨੀਕ ਸੁਖਵਿੰਦਰ ਸਿੰਘ ਆਪਣੇ ਪੁੱਤਰ ਅੰਮ੍ਰਿਤ ਕੁਮਾਰ ਨੂੰ ਵਿਦੇਸ਼ ਰਵਾਨਗੀ ਲਈ ਅੰਮ੍ਰਿਤਸਰ ਏਅਰਪੋਰਟ ਛੱਡਣ ਜਾ ਰਿਹਾ ਸੀ। ਕਾਰ ਵਿੱਚ ਹੋਰ ਪਰਿਵਾਰਕ ਮੈਂਬਰ ਅਤੇ ਦੋਸਤ ਵੀ ਮੌਜੂਦ ਸਨ। ਉਨਾ ਦੀ ਗੱਡੀ ਦੀ ਸੰਘਣੀ ਧੁੰਦ ਕਾਰਨ ਦਸੂਹਾ ਤੋਂ ਹੁਸ਼ਿਆਰਪੁਰ ਵੱਲ ਜਾ ਰਹੀ ਪਠਾਨਕੋਟ ਡੀਪੂ ਦੀ ਪਨਬੱਸ ਨਾਲ ਟੱਕਰ ਹੋ ਗਈ।

ਇਸ ਹਾਦਸੇ ਵਿੱਚ ਸੁਖਵਿੰਦਰ ਸਿੰਘ (45) ਪੁੱਤਰ ਹਰਨਾਮ ਸਿੰਘ, ਸੁਸ਼ੀਲ ਕੁਮਾਰ (46) ਪੁੱਤਰ ਦੇਸਰਾਜ, ਬ੍ਰਿਜ ਕੁਮਾਰ (38) ਪੁੱਤਰ ਮਹਿੰਦਰ ਕੁਮਾਰ ਅਤੇ ਅਰੁਣ ਕੁਮਾਰ (45) ਪੁੱਤਰ ਗੁਰਪਾਲ ਸਿੰਘ — ਸਾਰੇ ਵਾਸੀ ਪਿੰਡ ਚਲੇਟ (ਦੌਲਤਪੁਰ, ਹਿਮਾਚਲ ਪ੍ਰਦੇਸ਼) — ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਵਿਦੇਸ ਜਾਣ ਵਾਲਾ ਨੌਜਵਾਨ ਗੰਭੀਰ ਜਖਮੀ ਹੋ ਗਿਆ।

Scroll to Top