Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 10:16 am

+91 90915 01313 , +91 90916 01313

punjabbanni@gmail.com
punjabbani@yahoo.com

ਨਿਊਜ਼ੀਲੈਂਡ ਸਰਕਾਰ ਨਗਰ ਕੀਰਤਨ ਦਾ ਵਿਰੋਧ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇ: ਬਾਬਾ ਬਲਬੀਰ ਸਿੰਘ 

ਨਿਊਜ਼ੀਲੈਂਡ ਸਰਕਾਰ ਨਗਰ ਕੀਰਤਨ ਦਾ ਵਿਰੋਧ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇ: ਬਾਬਾ ਬਲਬੀਰ ਸਿੰਘ 

ਅੰਮ੍ਰਿਤਸਰ:- 12 ਜਨਵਰੀ – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ 14ਵੇਂ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲ਼ੀ 96 ਕਰੋੜੀ ਨੇ ਨਿਊਜੀਲੈਂਡ ਵਿਚ ਹੋਏ ਸਿੱਖਾਂ ਵੱਲੋਂ ਕੱਢੇ ਨਗਰ ਕੀਰਤਨ ਦਾ ਕੁੱਝ ਸਥਾਨਕ ਸ਼ਰਾਰਤੀ ਅਨਸਰਾਂ ਵੱਲੋਂ ਫਿਰ ਮੁੜ ਵਿਰੋਧ ਕਰਨਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ।

ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਿੱਖ ਧਰਮ ਦੀ ਇੱਕ ਪਵਿੱਤਰ ਧਾਰਮਿਕ ਪਰੰਪਰਾ ਹੈ ਜੋ ਸਮਾਜ ਵਿਚ ਆਪਸੀ ਸਾਂਝ, ਪਿਆਰ ਅਤੇ ਏਕਤਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਨਿਊਜ਼ੀਲੈਂਡ ਅੰਦਰ ਅਜਿਹਾ ਦੂਜੀ ਵਾਰ ਹੋਇਆ ਹੈ, ਜਿਸ ਨੇ ਸਮੁੱਚੇ ਸਿੱਖ ਜਗਤ ਨੂੰ ਨਿਰਾਸ਼ ਕੀਤਾ ਹੈ। ਇਹ ਸ਼ਰਾਰਤੀ ਗਰੁੱਪ ਹਰ ਸਮੇਂ ਚਰਚਾ ਵਿੱਚ ਰਹਿਣ ਲਈ ਇਸ ਤਰ੍ਹਾਂ ਦੀ ਘਟਨਾਵਾਂ ਨੂੰ ਅਜ਼ਾਮ ਦਿੰਦਾ ਹੈ ਤਾਂ ਕੀ ਮੀਡੀਆ ਦੀਆਂ ਸੁਰਖੀਆਂ ਬਟੋਰ ਸਕੇ।

ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਸਦਾ ਤੋਂ ਹੀ ਵਿਸ਼ਵ ਭਾਈਚਾਰੇ ਦੀ ਭਲਾਈ, ਸ਼ਾਂਤੀ, ਸਹਿਣਸ਼ੀਲਤਾ ਅਤੇ ਤਰੱਕੀ ਲਈ ਆਪਣਾ ਮਿਸਾਲੀ ਯੋਗਦਾਨ ਪਾਉਂਦਾ ਆ ਰਿਹਾ ਹੈ, ਪਰ ਇਸ ਦੇ ਬਾਵਜੂਦ ਸਿੱਖਾਂ ਦੀਆਂ ਧਾਰਮਿਕ ਰਵਾਇਤਾਂ ਨੂੰ ਨਫ਼ਰਤੀ ਨਜ਼ਰੀਏ ਨਾਲ ਦੇਖਿਆ ਜਾਣਾ ਅਤਿ ਨਿੰਦਣਯੋਗ ਹੈ।

Advertisement
Advertisement
Advertisement
Advertisement
Scroll to Top