Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 8:52 am

+91 90915 01313 , +91 90916 01313

punjabbanni@gmail.com
punjabbani@yahoo.com

ਨਹਿਰੂ ਪਾਰਕ ਵਿੱਚ ਰੁੱਖ ਲਗਾ ਕੇ ਮਨਾਇਆ ਕਾਰਜਕਾਲ ਦਾ ਇੱਕ ਸਾਲ

ਨਹਿਰੂ ਪਾਰਕ ਵਿੱਚ ਰੁੱਖ ਲਗਾ ਕੇ ਮਨਾਇਆ ਕਾਰਜਕਾਲ ਦਾ ਇੱਕ ਸਾਲ

ਪਟਿਆਲਾ 12 ਜਨਵਰੀ : ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਆਪਣੇ ਕਾਰਜਕਾਲ ਦਾ ਇੱਕ ਸਾਲ ਪੂਰਾ ਹੋਣ ‘ਤੇ ਸੇਵਾ, ਜ਼ਿੰਮੇਵਾਰੀ ਅਤੇ ਜਵਾਬਦੇਹੀ ਦਾ ਸੰਦੇਸ਼ ਦਿੰਦਿਆਂ ਹੋਇਆ ਸ਼ਹਿਰ ਵਾਸੀਆਂ ਨਾਲ ਆਪਣੀ ਖੁਸ਼ੀ ਸਾਂਝੀ । ਇਸ ਮੌਕੇ ਨਹਿਰੂ ਪਾਰਕ ਵਿੱਚ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ “ਹਰ ਮਨੁੱਖ ਲਾਵੇ ਦੋ ਰੁੱਖ” ਮੁਹਿੰਮ ਤਹਿਤ ਗੁਲਾਬ ਦੇ ਪੌਦੇ ਲਗਾਏ ਗਏ। ਇਸ ਮੌਕੇ ਮੋਰਨਿੰਗ ਕਲੱਬ ਵੱਲੋਂ ਮੇਅਰ ਕੁੰਦਨ ਗੋਗੀਆ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ।
ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਉਨ੍ਹਾਂ ਲਈ ਇਹ ਸਾਲ ਇੱਕ ਸਾਲ ਬੇਮਿਸਾਲ, ਆਮ ਜਨਤਾ ਦੇ ਨਾਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਇੱਕ ਸੇਵਾਦਾਰ ਹਾਂ, ਮੈਨੂੰ ਆਮ ਲੋਕਾਂ ਦੇ ਟੈਕਸ ਤੋਂ ਤਨਖਾਹ ਮਿਲਦੀ ਹੈ। ਮੈਂ ਲੋਕਾਂ ਨੂੰ ਜਵਾਬਦੇਹ ਹਾਂ। ਮੇਰੇ ਦਫ਼ਤਰ ਦੇ ਦਰਵਾਜ਼ੇ ਹਰ ਇੱਕ ਲਈ ਖੁੱਲ੍ਹੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਦੇ ਨਿਮਾਣੇ ਸੇਵਕ ਹਨ ਅਤੇ ਪਾਰਟੀ ਵੱਲੋਂ ਜੋ ਵੀ ਡਿਊਟੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਜੀ ਵੱਲੋਂ ਸੌਂਪੀ ਜਾਵੇਗੀ, ਉਸਨੂੰ ਪੂਰੀ ਨਿਭਾਉਣਗੇ।
ਇਸ ਮੌਕੇ ਸੰਸਥਾ ਦੇ ਪ੍ਰਧਾਨ ਉਪਕਾਰ ਸਿੰਘ ਨੇ ਕਿਹਾ ਕਿ ਪਟਿਆਲਾ ਦੇ ਵਾਸੀ ਹੋਣ ਵਜੋਂ ਮੇਅਰ ਕੁੰਦਨ ਗੋਗੀਆ ਨੇ ਸ਼ਹਿਰ ਵਾਸੀਆਂ ਲਈ ਪਹਿਰੇਦਾਰ ਦੀ ਭੂਮਿਕਾ ਨਿਭਾਉਂਦੇ ਹੋਏ ਆਪਣੀਆਂ ਜ਼ਿੰਮੇਵਾਰੀਆਂ ਬਾਖੂਬੀ ਨਿਭਾਈਆਂ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਉਨ੍ਹਾਂ ਦਾ ਯੋਗਦਾਨ ਬਹੁਤ ਹੀ ਸਰਾਹਣਯੋਗ ਹੈ। ਸਮਾਗਮ ਵਿੱਚ ਸ਼ਾਮਿਲ ਹੋਏ ਸ਼ਹਿਰ ਦੇ ਸੈਰ-ਪ੍ਰੇਮੀ ਅਤੇ ਸਮਾਜਿਕ ਸੇਵਕਾਂ ਨੇ ਰੁੱਖ ਲਗਾ ਕੇ ਪਰਿਆਵਰਣ ਸੁਰੱਖਿਆ ਦਾ ਸੁਨੇਹਾ ਦਿੱਤਾ। ਇਸ ਮੌਕੇ ਦੇਵ ਰਾਜ, ਸੰਟੀ, ਪ੍ਰਿੰਸ, ਸੋਢੀ, ਡਿੰਪੀ, ਚੰਦਨ, ਬਜਾਜ, ਅਸ਼ੋਕ ਕੁਮਾਰ, ਸਵਾਮੀ, ਕੋਮਲ, ਕਪੂਰ ਅਤੇ ਟੋਨੀ ਆਦਿ ਵੀ ਮੌਜੂਦ ਰਹੇ।
Scroll to Top