Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 10:13 am

+91 90915 01313 , +91 90916 01313

punjabbanni@gmail.com
punjabbani@yahoo.com

ਨਿਊਜੀਲੈਂਡ ਵਿਚ ਨਗਰ ਕੀਰਤਨ ਨੂੰ ਰੋਕਣ ਵਾਲੀਆਂ ਘਟਨਾਵਾਂ ਪ੍ਰਤੀ ਭਾਰਤ ਸਰਕਾਰ ਦਖਲ ਦੇਵੇ : ਪ੍ਰੋ. ਬਡੂੰਗਰ

ਨਿਊਜੀਲੈਂਡ ਵਿਚ ਨਗਰ ਕੀਰਤਨ ਨੂੰ ਰੋਕਣ ਵਾਲੀਆਂ ਘਟਨਾਵਾਂ ਪ੍ਰਤੀ ਭਾਰਤ ਸਰਕਾਰ ਦਖਲ ਦੇਵੇ : ਪ੍ਰੋ. ਬਡੂੰਗਰ

ਪਟਿਆਲਾ 12 ਜਨਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨਿਊਜੀਲੈਂਡ  ਵਿਚ ਕੱਢੇ ਜਾ ਰਹੇ ਨਗਰ ਕੀਰਤਨ ਨੂੰ ਮੁੜ ਤੋਂ ਰੋਕਣ ਦੀ ਸਖਤ ਸ਼ਬਦਾਂ ਵਿਚ ਨਿਖਧੀ ਕੀਤੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਨਿਊਜੀਲੈਂਡ ਵਿਚ ਨਗਰ ਕੀਰਤਨ ਨੂੰ ਰੋਕਿਆ ਜਾਣਾ ਵੱਡਾ ਚਿੰਤਾ ਦਾ ਵਿਸ਼ਾ  ਹੈ, ਜਿਸ ਪ੍ਰਤੀ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲ ਨੂੰ ਦਖਲ ਦੇਣ ਦੀ ਲੋੜ ਹੈ।

ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜਦੋਂ ਅਜਿਹੀਆਂ ਘਟਨਾਵਾਂ ਸਾਹਮਦੇ ਆਉਂਦੀਆਂ ਹਨ ਤਾਂ ਸਿੱਖ ਭਾਈਚਾਰੇ ਦੇ ਮਨਾਂ ਨੂੰ ਵੱਡੀ ਠੇਸ ਪਹੁੰਚਦੀ ਹੈ ਅਤੇ ਅਜਿਹ ਕਰਨ ਵਾਲੇ ਲੋਕਾਂ ਦੀ ਮਨਸ਼ਾ ਬਾਰੇ ਤਾਂ ਨਿਊਜੀਲੈਂਡ ਸਰਕਾਰ ਹੀ ਸਪੱਸ਼ਟ ਕਰ ਸਕਦੀ, ਪਰ ਫੇਰ ਵਿਦੇਸ਼ ਦੌਰਿਆਂ ’ਤੇ ਰਹਿਣ ਵਾਲੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਨੂੰ ਵੀ ਅਜਿਹੀਆਂ ਘਟਨਾਵਾਂ ਪ੍ਰਤੀ ਸੰਜੀਦਾ ਰਵੱਈਆ ਰੱਖ ਕੇ ਦੇਸ਼ ਵਿਦੇਸ਼ ਅਤੇ ਪੰਜਾਬ ਵਿਚ ਬੈਠੇ ਸਿੱਖ ਭਾਈਚਾਰੇ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਅਜਿਹੀਆਂ ਘਟਨਾਵਾਂ ਪ੍ਰਤੀ ਕੇਂਦਰ ਸਰਕਾਰ ਕਿਸ ਤਰ੍ਹਾਂ ਦੇ ਕਦਮ ਚੁੱਕ ਰਹੀ ਹੈ।

ਪ੍ਰੋ. ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਅਪੀਲ ਕਰਦਿਆਂ ਕਿਹਾ ਕਿ ਸਿੱਖ ਕੌਮ ਅਤੇ ਸਿੱਖ ਭਾਈਚਾਰੇ ਸਮੇਤ ਪੰਜਾਬ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਜੁੜੀਆਂ ਅਜਿਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈ ਕੇ ਨਿਊਜੀਲੈਂਡ ਸਰਕਾਰ ਨੂੰ ਜਵਾਬ ਦੇਣ ਬਣਾਉਣਾ ਚਾਹੀਦਾ ਹੈ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕ ਇਸ ਪਹਿਲਾਂ ਕਿ ਨਗਰ ਕੀਰਤਨ ਨੂੰ ਵਾਰ ਵਾਰ ਰੋਕੇ ਜਾਣ ਨਾਲ ਇਹ ਮਸਲਾ ਧਾਰਮਕ ਮਸਲਾ ਬਣੇ, ਜਿਸ ਨਾਲ ਸਿੱਖ ਭਾਈਚਾਰੇ ਦਾ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪਵੇ ਅਜਿਹੀਆਂ ਘਟਨਾਵਾਂ ਰੋਕੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੇ ਲੋਕ ਗੁਰੂ ਸਾਹਿਬ ਦੇ ਫਲਸਫੇ ਸਬਰ,  ਸੰਤੋਖ  ਤੇ ਸਿਦਕ ਵਿਚ ਰਹਿਣ ਵਾਲੇ ਹਨ, ਉਨ੍ਹਾਂ ਦੀਆਂ ਸੰਵੇਦਨਾਵਾਂ ’ਤੇ ਅਜਿਹੀ ਸੱਟ ਨਹੀਂ ਵੱਜਣੀ ਚਾਹੀਦੀ।

Advertisement
Advertisement
Advertisement
Advertisement
Scroll to Top