Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 10:05 am

+91 90915 01313 , +91 90916 01313

punjabbanni@gmail.com
punjabbani@yahoo.com

ਪਾਬੰਦੀਸ਼ੁਦਾ ਡੋਰ ਦੀ ਸਟੋਰੇਜ, ਵਿਕਰੀ ਜਾਂ ਵਰਤੋਂ ਸਬੰਧੀ ਜ਼ੀਰੋ ਟਾਲਰੈਂਸ - ਡਾ. ਪ੍ਰੀਤੀ ਯਾਦਵ

ਪਾਬੰਦੀਸ਼ੁਦਾ ਡੋਰ ਦੀ ਸਟੋਰੇਜ, ਵਿਕਰੀ ਜਾਂ ਵਰਤੋਂ ਸਬੰਧੀ ਜ਼ੀਰੋ ਟਾਲਰੈਂਸ - ਡਾ. ਪ੍ਰੀਤੀ ਯਾਦਵ

ਪਟਿਆਲਾ, 13 ਜਨਵਰੀ : ਡਿਪਟੀ ਕਮਿਸ਼ਨਰ ਪਟਿਆਲਾ, ਡਾ. ਪ੍ਰੀਤੀ ਯਾਦਵ ਨੇ ਪਤੰਗਬਾਜ਼ੀ ਲਈ ਵਰਤੇ ਜਾਣ ਵਾਲੇ ਪਾਬੰਦੀਸ਼ੁਦਾ ਚਾਈਨੀਜ਼ ਮਾਂਜਾ (ਚਾਈਨਾ ਡੋਰੀ) ਦੀ ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਚਾਈਨਾ ਡੋਰ ਮਨੁੱਖੀ ਜਾਨਾਂ, ਜਾਨਵਰਾਂ ਅਤੇ ਪੰਛੀਆਂ ਲਈ ਗੰਭੀਰ ਖ਼ਤਰੇ ਦਾ ਕਾਰਨ ਬਣ ਰਹੀ ਹੈ, ਜਿਸ ਲਈ ਇਸ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕਣੇ ਜ਼ਰੂਰੀ ਹਨ।

ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਐਸਡੀਐਮਜ਼, ਡੀਐਸਪੀਜ਼ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਹੋਈ ਆਨਲਾਈਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਿਪਟੀ ਕਮਿਸ਼ਨਰ ਨੇ ਸਪੱਸ਼ਟ ਤੌਰ ‘ਤੇ ਚੇਤਾਵਨੀ ਦਿੱਤੀ ਕਿ ਜ਼ਿਲ੍ਹੇ ਦੇ ਕਿਸੇ ਵੀ ਹਿੱਸੇ ਵਿੱਚ ਪਾਈ ਗਈ ਕਿਸੇ ਵੀ ਉਲੰਘਣਾ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਕੁਤਾਹੀ ਜਾਂ ਕਾਰਵਾਈ ਨਾ ਕਰਨ ਲਈ ਸਬੰਧਤ ਅਧਿਕਾਰੀਆਂ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।

ਡਾ. ਪ੍ਰੀਤੀ ਯਾਦਵ ਨੇ ਜ਼ੋਰ ਦੇ ਕੇ ਕਿਹਾ ਕਿ ਪਾਬੰਦੀਸ਼ੁਦਾ ਚਾਈਨੀਜ਼ ਡੋਰ ਦੀ ਵਰਤੋਂ ਨਾਲ ਕਈ ਗੰਭੀਰ ਹਾਦਸੇ ਹੋਏ ਹਨ, ਜਿਸ ਕਾਰਨ ਪੈਦਲ ਚੱਲਣ ਵਾਲਿਆਂ, ਸਾਈਕਲ ਸਵਾਰਾਂ, ਦੋਪਹੀਆ ਵਾਹਨ ਸਵਾਰਾਂ, ਪੰਛੀਆਂ ਅਤੇ ਜਾਨਵਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇੱਥੋਂ ਤੱਕ ਕਿ ਜਾਨ ਵੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਾਤ ਵਿੱਚ ਇਸ ਪਾਬੰਦੀਸ਼ੁਦਾ ਡੋਰ ਦੀ ਸਟੋਰੇਜ, ਵਿਕਰੀ ਜਾਂ ਵਰਤੋਂ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੱਕ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਪਹਿਲਾਂ ਹੀ ਸਥਾਪਤ ਕੀਤਾ ਗਿਆ ਹੈ, ਜਿਸ ਦੇ ਨੰਬਰ 0175-2358550 ‘ਤੇ ਆਮ ਲੋਕ ਪਾਬੰਦੀਸ਼ੁਦਾ ਚਾਈਨੀਜ਼ ਡੋਰ ਦੀ ਵਿਕਰੀ ਜਾਂ ਵਰਤੋਂ, ਡੋਰ ਨੂੰ ਦਰੱਖਤਾਂ ‘ਤੇ ਲਟਕੇ ਦੇਖਣ ਜਾਂ ਇਸ ਕਾਰਨ ਹੋਏ ਹਾਦਸਿਆਂ ਨਾਲ ਸਬੰਧਤ ਘਟਨਾਵਾਂ ਦੀ ਜਾਣਕਾਰੀ ਸਾਂਝੀ ਕਰ ਸਕਦੇ ਹਨ।

ਉਨ੍ਹਾਂ ਸਾਰੇ ਐਸਡੀਐਮਜ ਅਤੇ ਡੀਐਸਪੀਜ ਨੂੰ ਜ਼ਿਲ੍ਹੇ ਭਰ ਵਿੱਚ ਨਿਯਮਤ ਅਤੇ ਅਚਨਚੇਤ ਨਿਰੀਖਣ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਕਾਰਵਾਈ ਬਾਰੇ ਰੋਜ਼ਾਨਾ ਰਿਪੋਰਟਾਂ ਦੇਣ ਦੇ ਨਿਰਦੇਸ਼ ਵੀ ਦਿੱਤੇ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਮ ਲੋਕਾਂ, ਖਾਸ ਕਰਕੇ ਪਤੰਗ ਉਡਾਉਣ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ, ਜਨਤਕ ਸੁਰੱਖਿਆ ਦੇ ਮੱਦੇਨਜ਼ਰ ਅਤੇ ਬੱਚਿਆਂ, ਜਾਨਵਰਾਂ ਅਤੇ ਪੰਛੀਆਂ ਨੂੰ ਕਿਸੇ ਸੰਭਾਵੀ ਨੁਕਸਾਨ ਤੋਂ ਬਚਾਉਣ ਲਈ ਪਾਬੰਦੀਸ਼ੁਦਾ ਚਾਈਨੀਜ਼ ਡੋਰ ਦੀ ਵਰਤੋਂ ਕਰਨ ਤੋਂ ਗੁਰੇਜ਼।

Advertisement
Advertisement
Advertisement
Advertisement
Scroll to Top