Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 1:12 am

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਪਟਿਆਲਾ ਦੇ ਵਿਹੜੇ ਵਿੱਚ ਸੈਂਕੜੇ ਮੁਲਾਜ਼ਮਾਂ ਨੇ ਮਿਲ ਕੇ ਮਨਾਈ ਲੋਹੜੀ

ਨਗਰ ਨਿਗਮ ਪਟਿਆਲਾ ਦੇ ਵਿਹੜੇ ਵਿੱਚ ਸੈਂਕੜੇ ਮੁਲਾਜ਼ਮਾਂ ਨੇ ਮਿਲ ਕੇ ਮਨਾਈ ਲੋਹੜੀ

ਪਟਿਆਲਾ 13 ਜਨਵਰੀ – ਨਗਰ ਨਿਗਮ ਪਟਿਆਲਾ ਦੇ ਵਿਹੜੇ ਵਿੱਚ ਲੋਹੜੀ ਦਾ ਤਿਉਹਾਰ ਸੈਂਕੜੇ ਮੁਲਾਜ਼ਮਾਂ ਦੀ ਭਾਗੀਦਾਰੀ ਨਾਲ ਉਤਸ਼ਾਹ, ਸਾਂਝ ਅਤੇ ਪਿਆਰ ਦੇ ਮਾਹੌਲ ਵਿੱਚ ਮਨਾਇਆ ਗਿਆ। ਇਸ ਸਬੰਧ ਵਿੱਚ ਮੇਅਰ ਕੁੰਦਨ ਗੋਗੀਆ  ਅਤੇ ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਲੋਹੜੀ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ, ਜੋ ਸਾਨੂੰ ਇਕ ਦੂਜੇ ਨਾਲ ਜੋੜਦੀ ਹੈ ਅਤੇ ਆਪਸੀ ਸਾਂਝ, ਪਿਆਰ ਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੀ ਹੈ। ਮੇਅਰ ਨੇ ਕਿਹਾ ਕਿ ਨਗਰ ਨਿਗਮ ਦੇ ਕਰਮਚਾਰੀ ਸ਼ਹਿਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਅਜਿਹੇ ਮੌਕੇ ਰਲ ਕੇ ਮਨਾਉਣ ਨਾਲ ਉਨ੍ਹਾਂ ਨੂੰ ਹੋਰ ਉਤਸ਼ਾਹ ਮਿਲਦਾ ਹੈ । ਇਸ ਮੌਕੇ ਨਗਰ ਨਿਗਮ ਦੇ ਹਰ ਵਿਭਾਗ ਦੇ ਕਰਮਚਾਰੀ ਮੌਜੂਦ ਰਹੇ।
ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ  ਮੁਲਾਜ਼ਮਾਂ ਨੇ ਰਵਾਇਤੀ ਢੰਗ ਨਾਲ ਲੋਹੜੀ ਦੀ ਅੱਗ ਜਲਾਈ, ਇਕ ਦੂਜੇ ਨੂੰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਰੇਵੜੀਆਂ, ਗੱਚਕ, ਮੂੰਗਫਲੀ ਅਤੇ ਤਿਲ-ਗੁੜ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਤਿਉਹਾਰ ਮਨਾਉਣ ਦੀ ਰਸਮ ਨਹੀਂ, ਸਗੋਂ ਉਹ ਮੌਕਾ ਹੈ ਜਦੋਂ ਨਗਰ ਨਿਗਮ ਦਾ ਹਰ ਕਰਮਚਾਰੀ ਇੱਕ ਪਰਿਵਾਰ ਵਾਂਗ ਇਕੱਠਾ ਹੋ ਕੇ ਖੁਸ਼ੀਆਂ ਸਾਂਝੀਆਂ ਕਰਦਾ ਹੈ ਅਤੇ ਨਵੇਂ ਸਾਲ ਲਈ ਸਾਂਝੇ ਟੀਚੇ ਤੈਅ ਕਰਦਾ ਹੈ।
ਦੋਹਾਂ ਨੇ ਸਾਂਝੇ ਤੌਰ ਤੇ ਕਿਹਾ ਕਿ ਨਗਰ ਨਿਗਮ ਪਟਿਆਲਾ ਦਾ ਹਰ ਕਰਮਚਾਰੀ ਦਿਨ-ਰਾਤ ਸ਼ਹਿਰ ਦੀ ਸਫ਼ਾਈ, ਵਿਕਾਸ ਅਤੇ ਨਾਗਰਿਕ ਸਹੂਲਤਾਂ ਲਈ ਸਮਰਪਿਤ ਹੈ। ਸੜਕਾਂ, ਨਾਲੀਆਂ, ਸਫ਼ਾਈ, ਪਾਣੀ ਸਪਲਾਈ, ਰੋਸ਼ਨੀ ਅਤੇ ਹੋਰ ਬੁਨਿਆਦੀ ਸੇਵਾਵਾਂ ਵਿੱਚ ਜੋ ਸੁਧਾਰ ਨਜ਼ਰ ਆ ਰਿਹਾ ਹੈ, ਉਹ ਸਾਡੇ ਕਰਮਚਾਰੀਆਂ ਦੀ ਮਿਹਨਤ ਦਾ ਨਤੀਜਾ ਹੈ। ਪ੍ਰਸ਼ਾਸਨ ਕਰਮਚਾਰੀਆਂ ਦੀ ਭਲਾਈ, ਸੁਰੱਖਿਆ ਅਤੇ ਕੰਮਕਾਜੀ ਸੁਵਿਧਾਵਾਂ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਲੋਹੜੀ ਵਰਗੇ ਤਿਉਹਾਰ ਸਾਨੂੰ ਇਕਜੁੱਟਤਾ ਦਾ ਪਾਠ ਪੜ੍ਹਾਉਂਦੇ ਹਨ। ਜਿਵੇਂ ਅਸੀਂ ਅੱਜ ਇਕੱਠੇ ਹੋ ਕੇ ਅੱਗ ਦੇ ਗੇੜ ਲਗਾਏ ਅਤੇ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ, ਓਸੇ ਤਰ੍ਹਾਂ ਅਸੀਂ ਸਾਲ ਭਰ ਇਕਜੁੱਟ ਹੋ ਕੇ ਸ਼ਹਿਰ ਵਾਸੀਆਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਵਾਂਗੇ। ਸਾਡਾ ਟੀਚਾ ਸਿਰਫ਼ ਵਿਕਾਸ ਨਹੀਂ, ਸਗੋਂ ਸੁਚੱਜਾ ਪ੍ਰਸ਼ਾਸਨ, ਪਾਰਦਰਸ਼ਤਾ ਅਤੇ ਜਵਾਬਦੇਹੀ ਹੈ ।
ਮੇਅਰ ਅਤੇ ਕਮਿਸ਼ਨਰ ਨੇ ਕਿਹਾ ਕਿ ਨਵਾਂ ਸਾਲ ਨਗਰ ਨਿਗਮ ਪਟਿਆਲਾ ਲਈ ਨਵੇਂ ਪ੍ਰਾਜੈਕਟਾਂ, ਬੁਨਿਆਦੀ ਢਾਂਚੇ ਦੇ ਸੁਧਾਰ, ਸਫ਼ਾਈ ਅਭਿਆਨਾਂ ਅਤੇ ਨਾਗਰਿਕ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਦਾ ਸਾਲ ਹੋਵੇਗਾ। ਅਸੀਂ ਸ਼ਹਿਰ ਨੂੰ ਹੋਰ ਸੁੰਦਰ, ਸਾਫ਼-ਸੁਥਰਾ ਅਤੇ ਰਹਿਣਯੋਗ ਬਣਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕਰ ਰਹੇ ਹਾਂ। ਹਰ ਕਰਮਚਾਰੀ ਦੀ ਭੂਮਿਕਾ ਇਸ ਮਿਸ਼ਨ ਵਿੱਚ ਮਹੱਤਵਪੂਰਨ ਹੈ ਅਤੇ ਅਸੀਂ ਸਭ ਮਿਲ ਕੇ ਪਟਿਆਲਾ ਨੂੰ ਇੱਕ ਮਿਸਾਲੀ ਸ਼ਹਿਰ ਬਣਾਵਾਂਗੇ ।
ਅੰਤ ਵਿੱਚ ਦੋਹਾਂ ਨੇ ਸਾਂਝੇ ਤੌਰ ਤੇ ਨਗਰ ਨਿਗਮ ਦੇ ਸਾਰੇ ਮੁਲਾਜ਼ਮਾਂ ਅਤੇ ਸ਼ਹਿਰ ਵਾਸੀਆਂ ਨੂੰ ਲੋਹੜੀ ਅਤੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਂਝ, ਸੇਵਾ ਅਤੇ ਇਮਾਨਦਾਰੀ ਦੇ ਨਾਲ ਅੱਗੇ ਵਧ ਕੇ ਹੀ ਪਟਿਆਲਾ ਦੀ ਤਰੱਕੀ ਸੰਭਵ ਹੈ। ਅਸੀਂ ਇੱਕ ਟੀਮ ਵਾਂਗ ਕੰਮ ਕਰਦੇ ਹੋਏ ਸ਼ਹਿਰ ਨੂੰ ਖੁਸ਼ਹਾਲੀ ਦੇ ਰਾਹ ‘ਤੇ ਲੈ ਕੇ ਜਾਣ ਲਈ ਪੂਰੀ ਤਰ੍ਹਾਂ ਦ੍ਰਿੜ਼ ਨਿਸ਼ਚਿਤ ਹਾਂ ।
Advertisement
Advertisement
Advertisement
Advertisement
Scroll to Top