Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 9:45 am

+91 90915 01313 , +91 90916 01313

punjabbanni@gmail.com
punjabbani@yahoo.com

ਹਵਾਰਾ ਦੀ ਜੇਲ੍ਹ ਤਬਦੀਲੀ ਅਰਜ਼ੀ ’ਤੇ ਸੁਪਰੀਮ ਕੋਰਟ ਦੀ ਸੁਣਵਾਈ ਮੁਲਤਵੀ

ਹਵਾਰਾ ਦੀ ਜੇਲ੍ਹ ਤਬਦੀਲੀ ਅਰਜ਼ੀ ’ਤੇ ਸੁਪਰੀਮ ਕੋਰਟ ਦੀ ਸੁਣਵਾਈ ਮੁਲਤਵੀ

ਨਵੀਂ ਦਿੱਲੀ , 13 ਜਨਵਰੀ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਜਗਤਾਰ ਸਿੰਘ ਹਵਾਰਾ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲੀ ਲਈ ਦਾਇਰ ਕੀਤੀ ਅਰਜ਼ੀ ’ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਦੋ ਹਫ਼ਤਿਆਂ ਲਈ ਟਾਲ ਦਿੱਤੀ ਹੈ।

ਜਾਣਕਾਰੀ ਅਨੁਸਾਰ ਹਵਾਰਾ ਵੱਲੋਂ ਅਦਾਲਤ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਦਿੱਲੀ ਵਿੱਚ ਉਸ ਦੇ ਖ਼ਿਲਾਫ਼ ਕੋਈ ਵੀ ਮਾਮਲਾ ਲੰਬਿਤ ਨਹੀਂ ਹੈ ਅਤੇ ਉਹ ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਨਿਵਾਸੀ ਹੈ, ਇਸ ਲਈ ਉਸ ਨੂੰ ਪੰਜਾਬ ਦੀ ਜੇਲ੍ਹ ਵਿੱਚ ਭੇਜਿਆ ਜਾਣਾ ਚਾਹੀਦਾ ਹੈ।

ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉਸ ਉੱਤੇ ਦਰਜ 36 ਮਾਮਲਿਆਂ ਵਿੱਚੋਂ ਇੱਕ ਮਾਮਲੇ ਤੋਂ ਇਲਾਵਾ ਬਾਕੀ ਸਾਰੇ ਕੇਸਾਂ ਵਿੱਚ ਉਹ ਬਰੀ ਹੋ ਚੁੱਕਾ ਹੈ ਅਤੇ ਪਿਛਲੇ ਕਰੀਬ 19 ਸਾਲਾਂ ਦੌਰਾਨ ਜੇਲ੍ਹ ਵਿੱਚ ਉਸ ਦਾ ਆਚਰਨ ਬਿਲਕੁਲ ਸੰਤੋਸ਼ਜਨਕ ਰਿਹਾ ਹੈ, ਜਿਸਨੂੰ ਲੈ ਕੇ ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਐੱਨ. ਕੋਟੀਸ਼ਵਰ ਸਿੰਘ ਦੀ ਬੈਂਚ ਨੇ ਕੇਂਦਰ ਸਰਕਾਰ ਦੀ ਪੇਸ਼ੀ ਕਰ ਰਹੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦੀ ਗੈਰਹਾਜ਼ਰੀ ਕਾਰਨ ਮਾਮਲੇ ਦੀ ਸੁਣਵਾਈ ਅੱਗੇ ਪਾਉਣ ਦੇ ਹੁਕਮ ਦਿੱਤੇ।

Scroll to Top